AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬਿੱਟੂ ਖਿਲਾਫ਼ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ, ਹਿੰਦੂ-ਸਿੱਖ ਭਾਈਚਾਰੇ ‘ਚ ਫੁੱਟ ਪਾਉਣ ਦਾ ਇਲਜ਼ਾਮ

ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਹਾਲ ਹੀ 'ਚ, ਪੰਜਾਬ ਦੇ ਅਸ਼ਾਂਤ ਯੁੱਗ ਨਾਲ ਸਬੰਧਤ ਫਿਲਮ 'ਸਤਲੁਜ' ਨਾਲ ਜੁੜੀ ਸਮੱਗਰੀ ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਕੀਤੀ ਜਾ ਰਹੀ, ਜੋ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਪ੍ਰਭਾਵਿਤ ਕਰ ਸਕਦੀ ਹੈ। ਸ਼ਿਕਾਇਤਕਰਤਾ ਦਾ ਦਾਅਵਾ ਹੈ ਕਿ ਪੰਜਾਬ ਨੇ ਅੱਤਵਾਦ ਦੇ ਦਿਨਾਂ ਦੌਰਾਨ ਵੀ ਭਾਈਚਾਰਕ ਸਾਂਝ ਬਣਾਈ ਰੱਖੀ ਤੇ ਅਜਿਹੇ ਮੁੱਦਿਆਂ ਨੂੰ ਮੁੜ ਸੁਰਜੀਤ ਕਰਨ ਨਾਲ ਸਮਾਜ 'ਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਹੋ ਸਕਦਾ ਹੈ।

ਬਿੱਟੂ ਖਿਲਾਫ਼ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ, ਹਿੰਦੂ-ਸਿੱਖ ਭਾਈਚਾਰੇ 'ਚ ਫੁੱਟ ਪਾਉਣ ਦਾ ਇਲਜ਼ਾਮ
ਬਿੱਟੂ ਖਿਲਾਫ਼ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ
rajinder-arora-ludhiana
| Updated On: 14 Jul 2026 10:22 AM IST
Share

ਸਾਬਕਾ ਕੌਂਸਲਰ ਤੇ ਸਮਾਜਿਕ ਕਾਰਕੁਨ ਪਰਮਿੰਦਰ ਮਹਿਤਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਦਿੱਤੀ ਗਈ ਸ਼ਿਕਾਇਤ ‘ਚ ਇਲਜ਼ਾਮ ਲਗਾਇਆ ਗਿਆ ਹੈ ਕਿ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਵੀਡੀਓ ‘ਚ ਰਵਨੀਤ ਬਿੱਟੂ ਵੱਲੋਂ ਪੰਜਾਬ ‘ਚ ਹਿੰਦੂ ਤੇ ਸਿੱਖ ਭਾਈਚਾਰਿਆਂ ਵਿਚਕਾਰ ਫੁੱਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਹਾਲ ਹੀ ‘ਚ, ਪੰਜਾਬ ਦੇ ਅਸ਼ਾਂਤ ਯੁੱਗ ਨਾਲ ਸਬੰਧਤ ਫਿਲਮ ‘ਸਤਲੁਜ’ ਨਾਲ ਜੁੜੀ ਸਮੱਗਰੀ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕੀਤੀ ਜਾ ਰਹੀ, ਜੋ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਪ੍ਰਭਾਵਿਤ ਕਰ ਸਕਦੀ ਹੈ। ਸ਼ਿਕਾਇਤਕਰਤਾ ਦਾ ਦਾਅਵਾ ਹੈ ਕਿ ਪੰਜਾਬ ਨੇ ਅੱਤਵਾਦ ਦੇ ਦਿਨਾਂ ਦੌਰਾਨ ਵੀ ਭਾਈਚਾਰਕ ਸਾਂਝ ਬਣਾਈ ਰੱਖੀ ਤੇ ਅਜਿਹੇ ਮੁੱਦਿਆਂ ਨੂੰ ਮੁੜ ਸੁਰਜੀਤ ਕਰਨ ਨਾਲ ਸਮਾਜ ‘ਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਹੋ ਸਕਦਾ ਹੈ।

ਸੋਸ਼ਲ ਮੀਡੀਆ ਪੋਸਟਾਂ ਤੇ ਬਿਆਨਾਂ ਬਾਰੇ ਚਿੰਤਾਵਾਂ

ਸ਼ਿਕਾਇਤ ‘ਚ ਇਲਜ਼ਾਮ ਲਗਾਇਆ ਗਿਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਵੱਖ-ਵੱਖ ਮੀਡੀਆ ਆਉਟਲੈਟਾਂ ‘ਤੇ ਬਿਆਨ ਤੇ ਕਈ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜੋ ਸਮਾਜਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੀਆਂ ਹਨ। ਸ਼ਿਕਾਇਤਕਰਤਾ ਨੇ ਇਨ੍ਹਾਂ ਦੀ ਨਿਰਪੱਖ ਜਾਂਚ ਤੇ ਲੋੜ ਪੈਣ ‘ਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਤੋਂ ਇਲਾਵਾ, ਸ਼ਿਕਾਇਤ ‘ਚ ਫਿਲਮ ਦੇ ਨਿਰਮਾਤਾਵਾਂ, ਨਿਰਦੇਸ਼ਕਾਂ ਤੇ ਅਦਾਕਾਰਾਂ ਦੀਆਂ ਭੂਮਿਕਾਵਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਸਮਾਜਿਕ ਸਦਭਾਵਨਾ ਨੂੰ ਕਮਜ਼ੋਰ ਕਰਨ ਦੀ ਕੋਈ ਕੋਸ਼ਿਸ਼ ਕੀਤੀ ਗਈ ਸੀ।

ਸ਼ਿਕਾਇਤ ‘ਚ ਕੀ ਰੱਖੀਆਂ ਮੰਗਾਂ?

ਸ਼ਿਕਾਇਤ ‘ਚ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਦੀ ਮੰਗ ਕੀਤੀ ਗਈ ਹੈ। ਸੋਸ਼ਲ ਮੀਡੀਆ ਪੋਸਟਾਂ, ਵੀਡੀਓਜ਼, ਫੋਟੋਆਂ ਤੇ ਹੋਰ ਡਿਜੀਟਲ ਸਮੱਗਰੀ ਦੀ ਤਸਦੀਕ ਕਰਨ ਦੀ ਵੀ ਸ਼ਿਕਾਇਤਕਰਤਾ ਨੇ ਮੰਗ ਕੀਤੀ ਹੈ ਤੇ ਜੇਕਰ ਜਾਂਚ ‘ਚ ਕਿਸੇ ਕਾਨੂੰਨੀ ਉਲੰਘਣਾ ਦੇ ਸਬੂਤ ਸਾਹਮਣੇ ਆਉਂਦੇ ਹਨ, ਤਾਂ ਭਾਰਤੀ ਨਿਆਏ ਸੰਹਿਤਾ (BNS), ਸੂਚਨਾ ਤਕਨਾਲੋਜੀ ਐਕਟ ਤੇ ਹੋਰ ਕਾਨੂੰਨਾਂ ਤਹਿਤ ਐਫਆਈਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

ਇਸ ਦੇ ਨਾਲ ਸ਼ਿਕਾਇਤਕਰਤਾ ਨੇ ਭਵਿੱਖ ‘ਚ ਪੰਜਾਬ ਦੀ ਫਿਰਕੂ ਸਦਭਾਵਨਾ ਤੇ ਹਿੰਦੂ-ਸਿੱਖ ਭਾਈਚਾਰੇ ਨੂੰ ਕਮਜ਼ੋਰ ਕਰਨ ਵਾਲੀਆਂ ਗਤੀਵਿਧੀਆਂ ਨੂੰ ਰੋਕਣ ਲਈ ਕਦਮ ਚੁੱਕਣ ਦੀ ਮੰਗ ਕੀਤੀ ਹੈ।

Follow Us
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...