AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੋਹਾਲੀ ਦੀ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਨੂੰ ਅਤਿ-ਆਧੁਨਿਕ ਬਣਾਉਣ ਲਈ ਉਲੀਕੀ ਯੋਜਨਾ: ਅਮਨ ਅਰੋੜਾ

ਅਮਨ ਅਰੋੜਾ ਨੇ ਹਾਲ ਹੀ ਵਿੱਚ ਇਸ ਵਿਭਾਗ ਦੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ। ਉਨ੍ਹਾਂ ਨੇ ਪਿਛਲੇ ਹਫ਼ਤੇ ਪਟਿਆਲਾ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਵੀ ਦੌਰਾ ਕੀਤਾ ਸੀ।

ਮੋਹਾਲੀ ਦੀ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਨੂੰ ਅਤਿ-ਆਧੁਨਿਕ ਬਣਾਉਣ ਲਈ ਉਲੀਕੀ ਯੋਜਨਾ: ਅਮਨ ਅਰੋੜਾ
ਮੋਹਾਲੀ ਦੀ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਨੂੰ ਅਤਿ-ਆਧੁਨਿਕ ਬਣਾਉਣ ਲਈ ਉਲੀਕੀ ਯੋਜਨਾ: ਅਮਨ ਅਰੋੜਾ
tv9-punjabi
| Published: 24 Jan 2023 07:25 AM IST
Share
ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਸਥਿਤ ਸਰਕਾਰੀ ਪ੍ਰੈੱਸ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਇੱਕ ਵਿਆਪਕ ਯੋਜਨਾ ਉਲੀਕ ਰਹੀ ਹੈ। ਉਹ ਅੱਜ ਐਸ.ਏ.ਐਸ.ਨਗਰ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦੇ ਸੰਚਾਲਨ ਦਾ ਜਾਇਜ਼ਾ ਲੈਣ ਅਤੇ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਦੌਰਾ ਕਰਨ ਆਏ ਸਨ। ਜ਼ਿਕਰਯੋਗ ਹੈ ਕਿ ਅਮਨ ਅਰੋੜਾ ਨੇ ਹਾਲ ਹੀ ਵਿੱਚ ਇਸ ਵਿਭਾਗ ਦੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ। ਉਨ੍ਹਾਂ ਨੇ ਪਿਛਲੇ ਹਫ਼ਤੇ ਪਟਿਆਲਾ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਵੀ ਦੌਰਾ ਕੀਤਾ ਸੀ। ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਪ੍ਰਿੰਟਿੰਗ ਅਤੇ ਸਟੇਸ਼ਨਰੀ ਵੀ.ਕੇ.ਮੀਨਾ, ਕੰਟਰੋਲਰ ਪੁਨੀਤ ਗੋਇਲ ਅਤੇ ਵਧੀਕ ਕੰਟਰੋਲਰ ਆਨੰਦ ਸਾਗਰ ਸ਼ਰਮਾ ਨਾਲ ਪ੍ਰਿੰਟਿੰਗ ਪ੍ਰੈੱਸ ਦੇ ਸਾਰੇ ਸੈਕਸ਼ਨਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਗੱਲਬਾਤ ਵੀ ਕੀਤੀ। ਪ੍ਰਿੰਟਿੰਗ ਪ੍ਰੈੱਸ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈੱਸ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬਾ ਸਰਕਾਰ ਦੀ ਇਸ ਵੱਕਾਰੀ ਸੰਸਥਾ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਪਰ ਮਾਨ ਸਰਕਾਰ ਇਸ ਪ੍ਰਿੰਟਿੰਗ ਪ੍ਰੈੱਸ ਦੇ ਇਮਾਰਤੀ ਢਾਂਚੇ ਨੂੰ ਬਿਹਤਰ ਬਣਾਉਣ ਤੋਂ ਇਲਾਵਾ ਡਿਜੀਟਲ ਬੁਨਿਆਦੀ ਢਾਂਚੇ ਨਾਲ ਲੈਸ ਨਵੀਨਤਮ ਤਕਨਾਲੋਜੀ ਨਾਲ ਅਪਗ੍ਰੇਡ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਦੇ ਸਾਰੇ ਪ੍ਰਿੰਟਿੰਗ ਸਟੇਸ਼ਨਰੀ ਦੇ ਕੰਮ ਇਸ ਵਿਭਾਗ ਵੱਲੋਂ ਹੀ ਕੀਤੇ ਜਾਣੇ ਚਾਹੀਦੇ ਹਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...