ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਪੰਜ ਤੱਤਾਂ ਚ ਹੋਏ ਵਲੀਨ

tv9-punjabi
Published: 

15 Jan 2023 14:03 PM

ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਪੰਜ ਤੱਤਾਂ ਚ ਹੋਏ ਵਲੀਨ। ਜੱਦੀ ਪਿੰਡ ਧਾਲੀਵਾਲ ਵਿਖੇ ਕੀਤਾ ਗਿਆ ਅੰਤਿਮ ਸਸਕਾਰ

ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਪੰਜ ਤੱਤਾਂ ਚ ਹੋਏ ਵਲੀਨ
Follow Us On
ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਵਿਖੇ ਕੀਤਾ ਗਿਆ। ਸਸਕਾਰ ਦੇ ਚਲਦਿਆਂ ਭਾਰਤ ਜੋੜੋ ਯਾਤਰਾ ਨੂੰ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ। ਭਾਰਤ ਜੋੜੋ ਯਾਤਰਾ ਬਾਅਦ ਦੁਪਹਿਰ 3 ਵਜੇ ਜਲੰਧਰ ਤੋਂ ਮੁੜ ਸ਼ੁਰੂ ਕੀਤੀ ਜਾਵੇਗੀ। ਸਵ: ਐਮ. ਪੀ. ਸੰਤੋਖ ਚੌਧਰੀ ਦੇ ਪੁੱਤਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਤੋਖ ਚੌਧਰੀ ਦੀ ਅਰਥੀ ਨੂੰ ਮੋਢਾ ਦਿੱਤਾ ਅਤੇ ਪੁੱਤਰ ਨੇ ਪਿਤਾ ਨੂੰ ਅਗਨੀ ਦਿਖਾਈ। ਇਸ ਮੌਕੇ ਕਾਂਗਰਸ ਦੇ ਕੌਮੀ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਮੌਜੂਦ ਰਹੇ। ਇਸਤੋਂ ਇਲਾਵਾ ਇਸ ਮੌਕੇ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਜਿਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਸੰਤੋਖ ਚੌਧਰੀ ਨੂੰ ਬੀਤੇ ਦਿਨੀਂ ਸਵੇਰੇ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈ ਗਿਆ ਸੀ ਜਿਸ ਤੋਂ ਮਗਰੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਪਰ ਉਥੇ ਉਨ੍ਹਾਂ ਨੇ ਦਮ ਤੋੜ ਦਿੱਤਾ ਸੀ। ਜਿਸ ਤੋਂ ਮਗਰੋਂ ਭਾਰਤ ਜੋੜੋ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ।

ਸੰਤੋਖ ਚੌਧਰੀ ਨੇ 1978 ਚ ਸ਼ੁਰੂ ਕੀਤੀ ਸੀ ਸਿਆਸੀ ਪਾਰੀ

ਸੰਤੋਖ ਸਿੰਘ ਚੌਧਰੀ ਨੇ ਆਪਣੇ ਰਾਜਨੀਤੀ ਸਫ਼ਰ ਦੀ ਸ਼ੁਰੂਆਤ 1978 ਵਿੱਚ ਕਰਦਿਆਂ ਸਿਆਸੀ ਪਾਰੀ ਸ਼ੁਰੂ ਕੀਤੀ ਸੀ, ਜਦੋਂ ਉਹ ਯੂਥ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਸਨ। 1992 ਵਿੱਚ ਉਹ ਕਾਂਗਰਸ ਦੇ ਜਨਰਲ ਸਕੱਤਰ ਚੁਣੇ ਗਏ ਸਨ। ਚੌਧਰੀ 2 ਵਾਰੀ ਸਾਲ 1992 ਅਤੇ 2002 ਵਿੱਚ ਫਿਲੌਰ ਹਲਕੇ ਤੋਂ ਪੰਜਾਬ ਵਿਧਾਨ ਸਭਾ ਦੇ ਮੈਂਬਰ ਵਜੋਂ ਚੁਣੇ ਗਏ ਸਨ। 1992 ਵਿੱਚ ਉਹ ਪੰਜਾਬ ਕੈਬਿਨਟ ਵਿੱਚ ਮੰਤਰੀ ਬਣੇ ਅਤੇ ਪਰਿਵਾਰ ਭਲਾਈ ਤੇ ਫੂਡ ਸਪਲਾਈ ਵਿਭਾਗ ਦਾ ਅਹੁਦਾ ਮਿਲਿਆ।

2 ਵਾਰੀ ਜਿੱਤ ਪ੍ਰਾਪਤ ਕੀਤੀ ਅਤੇ ਮੈਂਬਰ ਪਾਰਲੀਮੈਂਟ ਚੁਣੇ ਸੀ

ਉਪਰੰਤ 2002 ਵਿੱਚ ਮੁੜ ਸੰਤੋਖ ਸਿੰਘ ਚੌਧਰੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਹੇਠਲੀ ਸਰਕਾਰ ਵਿੱਚ ਕੈਬਿਨਟ ਰੈਂਕ ਪ੍ਰਾਪਤ ਹੋਇਆ ਅਤੇ ਉਨ੍ਹਾਂ ਨੂੰ ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦੇ ਵਿਕਾਸ ਵਿਭਾਗ, ਮੈਡੀਕਲ ਸਿੱਖਿਆ ਅਤੇ ਰਿਸਰਚ ਵਿਭਾਗ ਮਿਲਿਆ। ਇਸ ਪਿੱਛੋਂ ਕਾਂਗਰਸ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਖੜਾ ਕੀਤਾ ਅਤੇ ਉਹ 2 ਵਾਰੀ 2014 ਅਤੇ 2019 ਵਿੱਚ ਜਿੱਤ ਪ੍ਰਾਪਤ ਕੀਤੀ ਅਤੇ ਮੈਂਬਰ ਪਾਰਲੀਮੈਂਟ ਚੁਣੇ ਗਏ ਸਨ।