ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਪਹਿਲੀ ਸੂਚੀ, 30 ਵਾਰਡਾਂ ‘ਤੇ ਉਤਾਰੇ ਉਮੀਦਵਾਰ
ਪਾਰਟੀ ਨੇ ਜਨਰਲ, ਐਸਸੀ ਅਤੇ ਮਹਿਲਾ-ਰਾਖਵੇਂ ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ, ਭਾਰਤੀ ਜਨਤਾ ਪਾਰਟੀ ਨੇ ਆਪਣੀ ਪਹਿਲੀ ਸੂਚੀ ਜਾਰੀ ਕੀਤੀ। ਜਿਸ ਵਿੱਚ 23 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ। ਇਸ ਦੌਰਾਨ, ਆਮ ਆਦਮੀ ਪਾਰਟੀ ਨੇ ਦੋ ਸੂਚੀਆਂ ਜਾਰੀ ਕੀਤੀਆਂ ਹਨ। ਜਿਸ ਵਿੱਚ 17 ਉਮੀਦਵਾਰਾਂ ਦੇ ਨਾਮ ਹਨ।
ਚੰਡੀਗੜ੍ਹ ਨਿਗਮ ਚੋਣਾਂ ਲਈ ਕਾਂਗਰਸ ਦੀ ਲਿਸਟ ਜਾਰੀ
ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ 30 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦੇ ਪ੍ਰਧਾਨ ਐਚ.ਐਸ. ਲੱਕੀ ਦੁਆਰਾ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਵਾਰਡ 1 ਤੋਂ 35 ਤੱਕ ਦੇ 30 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ।
ਪਾਰਟੀ ਨੇ ਜਨਰਲ, ਐਸਸੀ ਅਤੇ ਮਹਿਲਾ-ਰਾਖਵੇਂ ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ, ਭਾਰਤੀ ਜਨਤਾ ਪਾਰਟੀ ਨੇ ਆਪਣੀ ਪਹਿਲੀ ਸੂਚੀ ਜਾਰੀ ਕੀਤੀ। ਜਿਸ ਵਿੱਚ 23 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ। ਇਸ ਦੌਰਾਨ, ਆਮ ਆਦਮੀ ਪਾਰਟੀ ਨੇ ਦੋ ਸੂਚੀਆਂ ਜਾਰੀ ਕੀਤੀਆਂ ਹਨ। ਜਿਸ ਵਿੱਚ 17 ਉਮੀਦਵਾਰਾਂ ਦੇ ਨਾਮ ਹਨ।
ਅਕਾਲੀ ਦਲ ਵੀ ਭਾਜਪਾ ਨਾਲ ਚਰਚਾ
ਸ਼੍ਰੋਮਣੀ ਅਕਾਲੀ ਦਲ (ਬਾਦਲ) ਵੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਦੀ ਤਿਆਰੀ ਕਰ ਰਿਹਾ ਹੈ। ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੀਟਾਂ ਦੀ ਵੰਡ ਨੂੰ ਲੈ ਕੇ ਵਿਚਾਰ-ਵਟਾਂਦਰਾ ਚੱਲ ਰਿਹਾ ਹੈ। ਦੋਵਾਂ ਪਾਰਟੀਆਂ ਵਿਚਕਾਰ ਵਿਚਾਰ-ਵਟਾਂਦਰੇ ਤੋਂ ਬਾਅਦ ਅਕਾਲੀ ਦਲ ਵੱਲੋਂ ਵੀ ਜਲਦੀ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਦੀ ਉਮੀਦ ਹੈ।
ਚੰਡੀਗੜ੍ਹ ਨਿਗਮ ਚੋਣਾਂ, ਕਾਂਗਰਸ ਦੀ ਲਿਸਟ ਜਾਰੀ
ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਸ਼ਹਿਰ ਦੀ ਸਥਾਨਕ ਸਰਕਾਰ ਚੁਣਨ ਲਈ ਕਰਵਾਈਆਂ ਜਾਂਦੀਆਂ ਹਨ। ਇਨ੍ਹਾਂ ਚੋਣਾਂ ਵਿੱਚ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਕੌਂਸਲਰ ਚੁਣੇ ਜਾਂਦੇ ਹਨ। ਨਗਰ ਨਿਗਮ ਵਿੱਚ ਕੁੱਲ 35 ਚੋਣਵੇਂ ਵਾਰਡ ਹਨ। ਚੁਣੇ ਗਏ ਕੌਂਸਲਰ ਸ਼ਹਿਰ ਦੀ ਸਫ਼ਾਈ, ਪੀਣ ਵਾਲੇ ਪਾਣੀ, ਸੜਕਾਂ, ਸਟਰੀਟ ਲਾਈਟਾਂ, ਪਾਰਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੇ ਫ਼ੈਸਲੇ ਲੈਂਦੇ ਹਨ।
2026 ਦੀਆਂ ਚੋਣਾਂ ਲਈ ਵੋਟਿੰਗ 23 ਦਸੰਬਰ ਨੂੰ ਹੋਵੇਗੀ ਅਤੇ ਨਤੀਜੇ 26 ਦਸੰਬਰ ਨੂੰ ਐਲਾਨੇ ਜਾਣਗੇ। ਚੰਡੀਗੜ੍ਹ ਵਿੱਚ ਲਗਭਗ 4.60 ਲੱਖ ਵੋਟਰ ਹਨ। ਭਾਜਪਾ, ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਕਾਰ ਮੁੱਖ ਸਿਆਸੀ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ। ਸਾਲ 2021 ਦੀਆਂ ਚੋਣਾਂ ਵਿੱਚ ‘ਆਪ’ ਨੇ 14, ਭਾਜਪਾ ਨੇ 12, ਕਾਂਗਰਸ ਨੇ 8 ਅਤੇ ਅਕਾਲੀ ਦਲ ਨੇ ਇੱਕ ਸੀਟ ਜਿੱਤੀ ਸੀ। ਇਸ ਵਾਰ ਦੀਆਂ ਚੋਣਾਂ ਵਿੱਚ ਮੇਅਰ ਦੀ ਕੁਰਸੀ ਅਤੇ ਨਗਰ ਨਿਗਮ ਉੱਤੇ ਕਬਜ਼ੇ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।
