Charanjit Channi: ਕਾਂਗਰਸ ਨੇ ਚੰਨੀ ਨੂੰ ਜੰਮੂ-ਕਸ਼ਮੀਰ ਚੋਣਾਂ ਲਈ ਸੀਨੀਅਰ ਆਬਜ਼ਰਵਰ ਕੀਤਾ ਨਿਯੁਕਤ | Congress appointed Charanjit Channi senior observer for Jammu and Kashmir elections know full in punjabi Punjabi news - TV9 Punjabi

Charanjit Channi: ਕਾਂਗਰਸ ਨੇ ਚੰਨੀ ਨੂੰ ਜੰਮੂ-ਕਸ਼ਮੀਰ ਚੋਣਾਂ ਲਈ ਸੀਨੀਅਰ ਆਬਜ਼ਰਵਰ ਕੀਤਾ ਨਿਯੁਕਤ

Updated On: 

18 Sep 2024 15:51 PM

Charanjit Channi: ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ 'ਚ ਬੁੱਧਵਾਰ ਯਾਨੀ ਅੱਜ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਉਠਾਉਣਾ ਚਾਹੁੰਦੀ। ਇਸ ਲਈ ਕਾਂਗਰਸ ਹਰ ਸੂਬੇ ਤੋਂ ਵੱਡੇ ਫਰਕ ਨਾਲ ਜਿੱਤੇ ਉਮੀਦਵਾਰਾਂ ਨੂੰ ਜੰਮੂ-ਕਸ਼ਮੀਰ ਦੀ ਜ਼ਿੰਮੇਵਾਰੀ ਸੌਂਪ ਰਹੀ ਹੈ।

Charanjit Channi: ਕਾਂਗਰਸ ਨੇ ਚੰਨੀ ਨੂੰ ਜੰਮੂ-ਕਸ਼ਮੀਰ ਚੋਣਾਂ ਲਈ ਸੀਨੀਅਰ ਆਬਜ਼ਰਵਰ ਕੀਤਾ ਨਿਯੁਕਤ

ਕਾਂਗਰਸ ਨੇ ਚੰਨੀ ਨੂੰ ਜੰਮੂ-ਕਸ਼ਮੀਰ ਚੋਣਾਂ ਲਈ ਸੀਨੀਅਰ ਆਬਜ਼ਰਵਰ ਕੀਤਾ ਨਿਯੁਕਤ

Follow Us On

ਕਾਂਗਰਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਕੱਲ੍ਹ ਯਾਨੀ ਮੰਗਲਵਾਰ ਦੇਰ ਸ਼ਾਮ, ਕਾਂਗਰਸ ਨੇ ਸੰਸਦ ਮੈਂਬਰ ਚੰਨੀ ਅਤੇ ਹਿਮਾਚਲ ਦੇ ਸਾਬਕਾ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਲਈ ਸੀਨੀਅਰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ ‘ਚ ਬੁੱਧਵਾਰ ਯਾਨੀ ਅੱਜ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਉਠਾਉਣਾ ਚਾਹੁੰਦੀ। ਇਸ ਲਈ ਕਾਂਗਰਸ ਹਰ ਸੂਬੇ ਤੋਂ ਵੱਡੇ ਫਰਕ ਨਾਲ ਜਿੱਤੇ ਉਮੀਦਵਾਰਾਂ ਨੂੰ ਜੰਮੂ-ਕਸ਼ਮੀਰ ਦੀ ਜ਼ਿੰਮੇਵਾਰੀ ਸੌਂਪ ਰਹੀ ਹੈ। ਵੋਟਿੰਗ ਤੋਂ ਠੀਕ ਪਹਿਲਾਂ ਕਾਂਗਰਸ ਪਾਰਟੀ ਨੇ ਚੰਨੀ ਨੂੰ ਏਆਈਸੀਸੀ ਦਾ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ।

ਚੰਨੀ ਨੇ ਕੀਤਾ ਧੰਨਵਾਦ

ਕਾਂਗਰਸ ਦੇ ਜਨਰਲ ਸਕੱਤਰ ਵੇਣੂਗੋਪਾਲ ਨੇ ਸੂਚੀ ਜਾਰੀ ਕੀਤੀ

ਇਹ ਜਾਣਕਾਰੀ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਸੂਚੀ ਵਿੱਚ ਦਿੱਤੀ ਗਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੁਕੇਸ਼ ਅਗਨੀਹੋਤਰੀ ਨੂੰ ਏ.ਆਈ.ਸੀ.ਸੀ. ਦਾ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਚੰਨੀ ਦਾ ਨਾਂ ਇਸ ਲਿਸਟ ‘ਚ ਇਸ ਲਈ ਰੱਖਿਆ ਗਿਆ ਸੀ ਕਿਉਂਕਿ ਉਹ ਉੱਤਰੀ ਭਾਰਤ ਕਾਂਗਰਸ ਦੇ ਵੱਡੇ ਅਤੇ ਹਰਮਨਪਿਆਰੇ ਆਗੂ ਹਨ ਅਤੇ ਸੂਬੇ ਤੋਂ ਬਾਹਰ ਦੇ ਲੋਕ ਵੀ ਚੰਨੀ ਨੂੰ ਜਾਣਦੇ ਹਨ।

Exit mobile version