AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਾਛੀਵਾੜਾ ‘ਚ ਕਾਂਗਰਸੀ ਬਲਾਕ ਪ੍ਰਧਾਨ ਦਾ ਕੁਲਹਾੜੀ ਨਾਲ ਕਤਲ, ਵੜਿੰਗ ਨੂੰ ਲੱਗਿਆ ਸਦਮਾ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕੂਮਕਲਾਂ ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦੇ ਅਨੁਸਾਰ ਹਮਲੇ 'ਚ ਦੋ ਅਣਪਛਾਤੇ ਵਿਅਕਤੀ ਸ਼ਾਮਲ ਸਨ। ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ।

ਮਾਛੀਵਾੜਾ 'ਚ ਕਾਂਗਰਸੀ ਬਲਾਕ ਪ੍ਰਧਾਨ ਦਾ ਕੁਲਹਾੜੀ ਨਾਲ ਕਤਲ, ਵੜਿੰਗ ਨੂੰ ਲੱਗਿਆ ਸਦਮਾ
rajinder-arora-ludhiana
| Updated On: 30 Mar 2026 10:42 AM IST

ਲੁਧਿਆਣਾ ਦੇ ਮਾਛੀਵਾੜਾ ਤੋਂ ਕਾਂਗਰਸੀ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਉਹ ਬੀਤੇ ਸ਼ਾਮ ਆਪਣੇ ਕੁਆਰਟਰ ‘ਚ ਕੁਰਸੀ ‘ਤੇ ਬੈਠੇ ਹੋਏ ਸਨ। ਇਸ ਦੌਰਾਨ ਦੋ ਬਦਮਾਸ਼ ਆਏ ਤੇ ਪਿੱਛੇ ਤੋਂ ਆ ਕੇ ਉਨ੍ਹਾਂ ਦੇ ਸਿਰ ‘ਤੇ ਕੁਲਹਾੜੀ ਵਰਗੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੇ ਸਿਰ ‘ਤੇ ਗੰਭੀਰ ਸੱਟ ਲੱਗੀ ਤੇ ਜ਼ਮੀਨ ‘ਤੇ ਡਿੱਗ ਪਏ। ਬਦਮਾਸ਼ ਤੇਜ਼ਧਾਰ ਹਥਿਆਰੇ ਮੌਕੇ ‘ਤੇ ਛੱਡੇ ਕੇ ਫ਼ਰਾਰ ਹੋ ਗਏ।

ਇਸ ਦੌਰਾਨ ਉਨ੍ਹਾਂ ਦਾ ਪੱਤਰ ਮੌਕੇ ‘ਤੇ ਪਹੁੰਚਿਆ ਤੇ ਜ਼ਖਮੀ ਹਾਲਾਤ ‘ਚ ਪਰਮਿੰਦਰ ਨੂੰ ਮਾਛੀਵਾੜਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਹਾਲਤ ਨਾਜ਼ੁਕ ਹੋਣ ਦੇ ਕਾਰਨ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲੈ ਗਏ, ਪਰ ਇਲਾਜ਼ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕੂਮਕਲਾਂ ਦੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦੇ ਅਨੁਸਾਰ ਹਮਲੇ ‘ਚ ਦੋ ਅਣਪਛਾਤੇ ਵਿਅਕਤੀ ਸ਼ਾਮਲ ਸਨ।

ਵੜਿੰਗ ਬੋਲੇ- ਦਿਨ ਦਿਹਾੜੇ ਹੋਏ ਕਤਲ ਤੋਂ ਦੁੱਖ ਤੇ ਸਦਮਾ ਲੱਗਾ ਹੈ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨਾਲ ਉਨ੍ਹਾਂ ਨੂੰ ਸਦਮਾ ਲੱਗਿਆ ਹੈ। ਵੜਿੰਗ ਨੇ ਟਵੀਟ ਕਰਦੇ ਹੋਏ ਲਿਖਿਆ- ਮਾਛੀਵਾੜਾ ਸਾਹਿਬ ਤੋਂ ਸਾਡੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਜੀ ਦੇ ਦਿਨ ਦਿਹਾੜੇ ਹੋਏ ਕਤਲ ਤੋਂ ਬਹੁਤ ਦੁੱਖ ਤੇ ਸਦਮਾ ਲੱਗਾ ਹੈ। ਉਹ ਕਾਂਗਰਸ ਪਰਿਵਾਰ ਦਾ ਇੱਕ ਮਿਹਨਤੀ ਤੇ ਅਨਿੱਖੜਵਾਂ ਅੰਗ ਸਨ ਤੇ ਉਨ੍ਹਾਂ ਦਾ ਘਾਟਾ ਡੂੰਘਾ ਮਹਿਸੂਸ ਹੁੰਦਾ ਹੈ। ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...