ਜਲੰਧਰ ਜ਼ਿਮਨੀ ਚੋਣ 'ਚ ਕਾਂਗਰਸ ਦੇ ਉਮੀਦਵਾਰ ਦਾ ਇੰਤਜ਼ਾਰ, ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਦੇ ਨਾਂ 'ਤੇ ਚਰਚਾ, ਅੱਜ ਤੱਕ ਨਹੀਂ ਹਾਰੀ ਕੋਈ ਚੋਣ | Congress candidate for Jalandhar West by-election charanjit channi know full in punjabi Punjabi news - TV9 Punjabi

ਜਲੰਧਰ ਜ਼ਿਮਨੀ ਚੋਣ ‘ਚ ਕਾਂਗਰਸ ਦੇ ਉਮੀਦਵਾਰ ਦਾ ਇੰਤਜ਼ਾਰ, ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਦੇ ਨਾਂ ‘ਤੇ ਚਰਚਾ, ਅੱਜ ਤੱਕ ਨਹੀਂ ਹਾਰੀ ਕੋਈ ਚੋਣ

Updated On: 

18 Jun 2024 14:46 PM

Jalandhar West By Poll- ਲੋਕ ਸਭਾ ਚੋਣਾਂ ਵਿੱਚ ਪੱਛਮੀ ਹਲਕੇ ਤੋਂ ਦੂਜੀ ਪਾਰਟੀ ਨਾਲੋਂ ਜ਼ਿਆਦਾ ਵੋਟਾਂ ਲੈਣ ਵਾਲੀ ਕਾਂਗਰਸ ਪਾਰਟੀ ਦਾ ਮਨੋਬਲ ਉੱਚਾ ਦਿਖਾਈ ਦੇ ਹੈ। ਇਸ ਲਈ ਪੱਛਮੀ ਹਲਕੇ ਵਿੱਚ ਕਾਂਗਰਸ ਦਾ ਬੋਲਬਾਲਾ ਨਜ਼ਰ ਆ ਰਿਹਾ ਹੈ। ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੀ ਕਹਿ ਰਹੇ ਹਨ ਕਿ ਇਸ ਵਾਰ ਕਾਂਗਰਸ ਦਾ ਉਮੀਦਵਾਰ ਪੱਛਮੀ ਹਲਕੇ ਤੋਂ ਹੀ ਹੋਵੇਗਾ।

ਜਲੰਧਰ ਜ਼ਿਮਨੀ ਚੋਣ ਚ ਕਾਂਗਰਸ ਦੇ ਉਮੀਦਵਾਰ ਦਾ ਇੰਤਜ਼ਾਰ, ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਦੇ ਨਾਂ ਤੇ ਚਰਚਾ, ਅੱਜ ਤੱਕ ਨਹੀਂ ਹਾਰੀ ਕੋਈ ਚੋਣ

ਜ਼ਿਮਨੀ ਚੋਣ ਦੀ ਹਾਰ ਨੇ ਦਿੱਤਾ ਕਾਂਗਰਸ ਨੂੰ ਝਟਕਾ

Follow Us On

ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਅਤੇ ਭਾਜਪਾ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਸਾਬਕਾ ਭਾਜਪਾ ਮੰਤਰੀ ਭਗਤ ਚੁੰਨੀ ਲਾਲ ਦੇ ਪੁੱਤਰ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਚਰਚਾਵਾਂ ਹਨ ਕਿ ਅੱਜ ਕਾਂਗਰਸ ਪਾਰਟੀ ਵੀ ਆਪਣੇ ਉਮੀਦਵਾਰ ਐਲਾਨ ਕਰ ਸਕਦੀ ਹੈ।

ਕਾਂਗਰਸ ਵੱਲੋਂ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਦੇ ਨਾਮ ਤੇ ਵੀ ਚਰਚਾ ਕੀਤੀ ਗਈ ਹੈ। ਸੁਰਿੰਦਰ ਕੌਰ ਨੇ ਹੁਣ ਤੱਕ ਕੋਈ ਵੀ ਚੋਣ ਹਾਰੀ ਨਹੀਂ ਹੈ। ਮੰਨਿਆ ਜਾ ਰਿਹਾ ਹੈ ਕਿ ਅੱਜ ਸ਼ਾਮ ਤੱਕ ਕਾਂਗਰਸ ਹਾਈਕਮਾਂਡ ਵੱਲੋਂ ਉਮੀਦਵਾਰ ਦਾ ਐਲਾਨ ਕੀਤਾ ਜਾ ਸਕਦਾ ਹੈ। ਹਾਲਾਂਕਿ, ਇਹ ਵੀ ਚਰਚਾ ਹੈ ਕਿ ਮਹਿੰਦਰ ਸਿੰਘ ਕੇਪੀ ਕਾਂਗਰਸ ਵਿੱਚ ਵਾਪਸੀ ਕਰ ਸਕਦੇ ਹਨ। ਕਾਂਗਰਸ ਉਨ੍ਹਾਂ ਨੂੰ ਟਿਕਟ ਦੇ ਸਕਦੀ ਹੈ। ਪਰ ਕੇਪੀ ਨੇ ਇਨ੍ਹਾਂ ਗੱਲਾਂ ਨੂੰ ਅਫਵਾਹਾਂ ਕਰਾਰ ਦਿੱਤਾ ਹੈ।

‘ਹਲਕੇ ਵਿੱਚੋਂ ਹੀ ਹੋਵੇਗਾ ਉਮੀਦਵਾਰ’

ਲੋਕ ਸਭਾ ਚੋਣਾਂ ਵਿੱਚ ਪੱਛਮੀ ਹਲਕੇ ਤੋਂ ਦੂਜੀ ਪਾਰਟੀ ਨਾਲੋਂ ਜ਼ਿਆਦਾ ਵੋਟਾਂ ਲੈਣ ਵਾਲੀ ਕਾਂਗਰਸ ਪਾਰਟੀ ਦਾ ਮਨੋਬਲ ਉੱਚਾ ਦਿਖਾਈ ਦੇ ਹੈ। ਇਸ ਲਈ ਪੱਛਮੀ ਹਲਕੇ ਵਿੱਚ ਕਾਂਗਰਸ ਦਾ ਬੋਲਬਾਲਾ ਨਜ਼ਰ ਆ ਰਿਹਾ ਹੈ। ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੀ ਕਹਿ ਰਹੇ ਹਨ ਕਿ ਇਸ ਵਾਰ ਕਾਂਗਰਸ ਦਾ ਉਮੀਦਵਾਰ ਪੱਛਮੀ ਹਲਕੇ ਤੋਂ ਹੀ ਹੋਵੇਗਾ।

ਕਈ ਕੌਂਸਲਰ ਛੱਡ ਚੁੱਕੇ ਹਨ ਪਾਰਟੀ

ਇਸ ਵੇਲੇ ਪੱਛਮੀ ਹਲਕੇ ਵਿੱਚ ਸਭ ਤੋਂ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਕੌਰ ਹਨ। ਜਿਸ ਕਾਰਨ ਉਨ੍ਹਾਂ ਦਾ ਨਾਂ ਲਗਭਗ ਫਾਈਨਲ ਮੰਨਿਆ ਜਾ ਰਿਹਾ ਹੈ। ਦੱਸ ਦਈਏ ਕਿ ਸੁਸ਼ੀਲ ਰਿੰਕੂ ਦੇ ਕਾਰਨ ਪੱਛਮੀ ਹਲਕੇ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਸੀ। ਇਸ ਹਲਕੇ ਦੇ ਜ਼ਿਆਦਾਤਰ ਕੌਂਸਲਰ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

Exit mobile version