By poll: ਜਲੰਧਰ ਲੋਕਸਭਾ ਜ਼ਿਮਨੀ ਚੋਣ ਤੋਂ ਕਾਂਗਰਸੀ ਉਮੀਦਵਾਰ ਦੀ ਮਲਿਕਾਰਜੁਨ ਖੜਗੇ ਮੁਲਾਕਾਤ

Updated On: 

15 Mar 2023 09:27 AM

Jalandhar by poll: ਕਾਂਗਰਸ ਪਾਰਟੀ ਨੇ ਜਲੰਧਰ ਲੋਕਸਭਾ ਜ਼ਿਮਨੀ ਚੋਣ ਲਈ ਕਰਮਜੀਤ ਕੌਰ ਨੂੰ ਉਮੀਦਵਾਰ ਬਣਾਇਆ ਹੈ। ਉਨ੍ਹਾਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਤੇ ਇਸ ਦੌਰਾਨ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅਤੇ ਐਮਪੀ ਗੁਰਜੀਤ ਸਿੰਘ ਔਜਲਾ ਵੀ ਮੌਜੂਦ ਸਨ।

By poll: ਜਲੰਧਰ ਲੋਕਸਭਾ ਜ਼ਿਮਨੀ ਚੋਣ ਤੋਂ ਕਾਂਗਰਸੀ ਉਮੀਦਵਾਰ ਦੀ ਮਲਿਕਾਰਜੁਨ ਖੜਗੇ ਮੁਲਾਕਾਤ

ਜਲੰਧਰ ਤੋਂ ਲੋਕਸਭਾ ਤੋਂ ਕਾਂਗਰਸੀ ਉਮੀਦਵਾਰ ਦੀ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ।

Follow Us On

ਜਲੰਧਰ। ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਜਲੰਧਰ ਦੀ ਲੋਕਸਭਾ ਜ਼ਿਮਨੀ ਚੋਣ ਲਈ ਆਪਣੇ ਨਾਮ ਦੇ ਐਲਾਨ ਤੋਂ ਇੱਕ ਦਿਨ ਬਾਅਦ ਉਮੀਦਵਾਰ ਕਰਮਜੀਤ ਕੌਰ ਚੌਧਰੀ (Karamjit Kaur Chaudhary) ਨੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਸਮੇਤ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਲੋਕ ਸਭਾ ਚੀਫ਼ ਵ੍ਹਿਪ ਕੋਡਿਕੁੰਨੀਲ ਸੁਰੇਸ਼ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਮੌਜੂਦ ਸਨ ।

ਕਰਮਜੀਤ ਕੌਰ ਚੌਧਰੀ ਨੇ ਪਾਰਟੀ ਦਾ ਕੀਤਾ ਧੰਨਵਾਦ

ਕਰਮਜੀਤ ਕੌਰ ਚੌਧਰੀ ਅਤੇ ਵਿਕਰਮਜੀਤ ਸਿੰਘ ਚੌਧਰੀ ਨੇ ਉਨ੍ਹਾਂ ‘ਤੇ ਭਰੋਸਾ ਜਤਾਉਣ ਅਤੇ ਜਲੰਧਰ ਤੋਂ ਉਮੀਦਵਾਰ ਐਲਾਨਣ ਲਈ ਮਲਿਕਾਰਜੁਨ ਖੜਗੇ ਦਾ ਧੰਨਵਾਦ ਕੀਤਾ। ਚੌਧਰੀ ਨੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵਿਸ਼ਵਾਸ ਜਤਾਇਆ ਕਿ ਜਲੰਧਰ ਦੀ ਲੋਕਸਭਾ ਸੀਟ ਨੂੰ ਜੀਤ (Jalandhar Won the Lok Sabha seat) ਕੇ ਪਾਰਟੀ ਦੀ ਝੋਲੀ ਵਿੱਚ ਪਾਉਣਗੇ। ਉਨਾਂ ਕਿਹਾ ਕਿ ਓਹਨਾ ਦੇ ਮਹਰੂਮ ਪਤੀ ਸੰਤੋਖ ਸਿੰਘ ਚੌਧਰੀ ਦੇ ਕੰਮਕਾਜ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਦੇ ਸੀ, ਜਿਸ ਕਰਕੇ ਲੋਕਾ ਨੇ ਉਹਨਾਂ ਲਗਾਤਾਰ ਦੂਜੀ ਵਾਰ ਜਲੰਧਰ ਤੋ ਸਾਂਸਦ ਬਣਾਇਆ ਸੀ ਤੇ ਸੀਟ ਜਿੱਤਕੇ ਪਾਰਟੀ ਦੀ ਝੋਲੀ ਵਿਚ ਪਾਈ ਸੀ। ਉਨਾਂ ਨੇ ਵਿਸ਼ਵਾਸ ਦੁਆਉਂਦਿਆਂ ਕਿਹਾ ਕਿ ਜਿਵੇਂ ਚੌਧਰੀ ਸਾਹਿਬ ਲੋਕਾਂ ਨੂੰ ਆਪਣੇ ਨਾਲ ਜੋੜਕੇ ਰੱਖਦੇ ਸੀ ਤੇ ਮੁਸ਼ਕਲਾਂ ਦਾ ਹੱਲ ਕਰਦੇ ਸੀ ਉਹ ਵੀ ਉਨ੍ਹਾਂ ਦੇ ਨਕਸ਼ ਕਦਮ ‘ਤੇ ਚੱਲਣਗੇ ਅਤੇ ਔਖੇ ਸਮੇਂ ਵਿੱਚ ਲੋਕਾਂ ਦੇ ਕੰਮ ਆਉਣਗੇ।

ਆਪਸੀ ਭਾਈਚਾਰੇ ਦਾ ਕੰਮ ਕਰਦੀ ਰਹਾਂਗੀ: ਚੌਧਰੀ

ਕਰਮਜੀਤ ਕੌਰ ਚੌਧਰੀ ਨੇ ਕਿਹਾ, ਮੈਂ ਮਾਣ ਮਹਿਸੂਸ ਕਰਦੀ ਹਾਂ ਕਿ ਮੇਰੀ ਪਾਰਟੀ ਨੇ ਮੈਨੂੰ ਉਸੇ ਸੰਸਦੀ ਹਲਕੇ ਦੀ ਨੁਮਾਇੰਦਗੀ ਕਰਨ ਦੇ ਯੋਗ ਸਮਝਿਆ ਜਿਸ ਦੀ ਪ੍ਰਤੀਨਿਧਤਾ ਤੇ ਸੇਵਾ ਮੇਰੇ ਪਤੀ ਤੇ ਸੀਨੀਅਰ ਕਾਂਗਰਸੀ ਆਗੂ ਸਵਰਗਵਾਸੀ ਚੌਧਰੀ ਸੰਤੋਖ ਸਿੰਘ ਜੀ ਨੇ ਕੀਤੀ ਸੀ। ਮੈਂ ਪਾਰਟੀ ਲੀਡਰਸ਼ਿਪ ਅਤੇ ਕਾਡਰ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਮੈਂ ਨਾ ਸਿਰਫ ਕਾਂਗਰਸ ਪਾਰਟੀ ਦੇ ਸਰਵਉੱਚ ਆਦਰਸ਼ਾਂ ਨੂੰ ਬਰਕਰਾਰ ਰੱਖਾਂਗੀ, ਸਗੋਂ ਚੌਧਰੀ ਸੰਤੋਖ ਸਿੰਘ ਜੀ ਵੱਲੋਂ ਰੱਖੀ ਮਜ਼ਬੂਤ ਨੀਂਹ ‘ਤੇ ਤਰੱਕੀ ਤੇ ਆਪਸੀ ਭਾਈਚਾਰੇ ਵਾਸਤੇ ਕੰਮ ਕਰਨਾ ਜਾਰੀ ਰੱਖਾਂਗੀ ।

ਕਾਂਗਰਸ ਪਾਰਟੀ ਦੀ ਜਿੱਤ ਜ਼ਬਰਦਸਤ ਮਿਹਨਤ ਕਰਾਂਗੇ: ਵਿਕਰਮਜੀਤ

ਸਵਰਗਵਾਸੀ ਚੌਧਰੀ ਸੰਤੋਖ ਸਿੰਘ ਦੇ ਪੁੱਤਰ ਵਿਧਾਇਕ ਵਿਕਰਮਜੀਤ ਚੌਧਰੀ ਨੇ ਕਿਹਾ ਕਿ ਚੌਧਰੀ ਪਰਿਵਾਰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਮਜ਼ਬੂਤ ਸਮਰਥਨ ਲਈ ਤਹਿ ਦਿਲੋਂ ਧੰਨਵਾਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰਾਂਗੇ । ਵਿਧਾਇਕ ਨੇ ਕਿਹਾ ਆਪਣੀ ਮਾਤਾ ਕਰਮਜੀਤ ਕੌਰ ਚੌਧਰੀ ਨੂੰ ਜਲੰਧਰ ਤੋਂ ਸੀਟ ਜਿਤਾਉਣ ਦਾ ਹਰ ਸੰਭਵ ਪਰਿਆਸ ਕਰਨਗੇ ਤੇ ਸੀਟ ਜਿੱਤਣਗੇ । ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਚੌਧਰੀ ਸੰਤੋਖ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਆਪਣੇ ਆਖਰੀ ਸਾਹ ਤੱਕ ਪਾਰਟੀ ਦੇ ਝੰਡੇ ਨੂੰ ਬੁਲੰਦ ਰੱਖਿਆ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ