AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਜੀਠਾ ‘ਚ 12 ਦਸੰਬਰ ਨੂੰ ਗਰਜੇਗੀ ਕਾਂਗਰਸ, MP ਚੰਨੀ ਦੀ ਸਾਈਕਲ ਯਾਤਰਾ ਤੇ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਤੇਜ਼

ਰੈਲੀ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਸੱਚਰ ਨੇ ਕਿਹਾ ਕਿ ਟੈਂਟ ਤੇ ਸਾਊਂਡ ਸਿਸਟਮ ਸਮੇਤ ਹਰ ਤਰ੍ਹਾਂ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵਰਕਰਾਂ ਦੀਆਂ ਤਿੰਨ ਤੋਂ ਚਾਰ ਟੀਮਾਂ ਬਣਾਈਆਂ ਗਈਆਂ ਹਨ, ਜੋ ਹਰ ਪਿੰਡ 'ਚ ਜਾ ਕੇ ਲੋਕਾਂ ਨੂੰ ਰੈਲੀ 'ਚ ਸ਼ਾਮਲ ਹੋਣ ਦਾ ਸੱਦਾ ਦੇਣਗੀਆਂ।

ਮਜੀਠਾ 'ਚ 12 ਦਸੰਬਰ ਨੂੰ ਗਰਜੇਗੀ ਕਾਂਗਰਸ, MP ਚੰਨੀ ਦੀ ਸਾਈਕਲ ਯਾਤਰਾ ਤੇ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਤੇਜ਼
lalit-sharma
| Updated On: 29 Nov 2026 13:59 PM IST
Share

ਪੰਜਾਬ ਦੀ ਰਾਜਨੀਤੀ ‘ਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਮਜੀਠਾ ਦੇ ਕਾਂਗਰਸ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਦੇ ਮਜੀਠਾ ਪਹੁੰਚਣ ਤੇ 12 ਦਸੰਬਰ ਨੂੰ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣਾ ਸੀ।

ਸਾਈਕਲ ਯਾਤਰਾ ਦਾ ਦੂਜਾ ਪੜਾਅ 5 ਦਸੰਬਰ ਨੂੰ ਖਡੂਰ ਕਲਾਂ ਤੋਂ ਸ਼ੁਰੂ

ਮੀਟਿੰਗ ‘ਚ ਹਲਕੇ ਦੇ ਜ਼ੋਨ ਇੰਚਾਰਜਾਂ, ਬਲਾਕ ਪ੍ਰਧਾਨਾਂ, ਐੱਸ.ਸੀ. ਵਿੰਗ, ਯੂਥ ਵਿੰਗ, ਕਿਸਾਨ ਵਿੰਗ, ਜ਼ਿਲ੍ਹਾ ਅਹੁਦੇਦਾਰਾਂ ਤੇ ਬਲਾਕ ਕਮੇਟੀਆਂ ਦੇ ਸਾਬਕਾ ਚੇਅਰਮੈਨਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁਰੂ ਕੀਤੀ ਗਈ ਸਾਈਕਲ ਯਾਤਰਾ ਦਾ ਦੂਜਾ ਪੜਾਅ 5 ਦਸੰਬਰ ਨੂੰ ਖਡੂਰ ਕਲਾਂ ਤੋਂ ਸ਼ੁਰੂ ਹੋਵੇਗਾ, ਜੋ ਤਰਨਤਾਰਨ, ਖਡੂਰ ਸਾਹਿਬ ਤੇ ਪੱਟੀ ਤੋਂ ਹੁੰਦਾ ਹੋਇਆ ਅੰਮ੍ਰਿਤਸਰ ਪਹੁੰਚੇਗਾ। 12 ਦਸੰਬਰ ਨੂੰ ਇਹ ਯਾਤਰਾ ਵਿਧਾਨ ਸਭਾ ਹਲਕਾ ਮਜੀਠਾ ‘ਚ ਦਾਖ਼ਲ ਹੋਵੇਗੀ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਗਈ ਸੀ ਕਿ ਸਾਈਕਲ ਯਾਤਰਾ ਦੇ ਨਾਲ-ਨਾਲ ਮਜੀਠਾ ‘ਚ ਇੱਕ ਜਨ ਸਭਾ ਵੀ ਕੀਤੀ ਜਾਵੇ, ਤਾਂ ਜੋ ਇਲਾਕੇ ਦੇ ਲੋਕ ਉਨ੍ਹਾਂ ਨਾਲ ਸਿੱਧੇ ਤੌਰ ‘ਤੇ ਰੂਬਰੂ ਹੋ ਸਕਣ। ਇਸੇ ਤਹਿਤ 12 ਦਸੰਬਰ ਨੂੰ ਸਵੇਰੇ 11 ਵਜੇ ਸੱਚਰ ਕਿਸਾਨ ਸੇਵਾ ਕੇਂਦਰ (ਪੈਟਰੋਲ ਪੰਪ) ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂਆਂ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਮਾਝੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਸੱਦਾ ਦਿੱਤਾ ਗਿਆ ਹੈ।

“ਮਜੀਠਾ ਸੀਟ ‘ਤੇ ਹੋਵੇਗਾ ਉਲਟਫੇਰ”

ਰੈਲੀ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਸੱਚਰ ਨੇ ਕਿਹਾ ਕਿ ਟੈਂਟ ਤੇ ਸਾਊਂਡ ਸਿਸਟਮ ਸਮੇਤ ਹਰ ਤਰ੍ਹਾਂ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵਰਕਰਾਂ ਦੀਆਂ ਤਿੰਨ ਤੋਂ ਚਾਰ ਟੀਮਾਂ ਬਣਾਈਆਂ ਗਈਆਂ ਹਨ, ਜੋ ਹਰ ਪਿੰਡ ‘ਚ ਜਾ ਕੇ ਲੋਕਾਂ ਨੂੰ ਰੈਲੀ ‘ਚ ਸ਼ਾਮਲ ਹੋਣ ਦਾ ਸੱਦਾ ਦੇਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ 12 ਦਸੰਬਰ ਨੂੰ ਹੋਣ ਵਾਲੀ ਰੈਲੀ ‘ਚ ਤਿਲ ਸੁੱਟਣ ਜੋਗੀ ਥਾਂ ਵੀ ਨਹੀਂ ਬਚੇਗੀ ਤੇ ਮਜੀਠਾ ਦੇ ਲੋਕ 2027 ਦੀਆਂ ਚੋਣਾਂ ‘ਚ ਵੱਡਾ ਸਿਆਸੀ ਉਲਟਫੇਰ ਕਰਦਿਆਂ ਕਾਂਗਰਸ ਦੀ ਜਿੱਤ ਦਾ ਝੰਡਾ ਬੁਲੰਦ ਕਰਨਗੇ।

ਇਸ ਦੌਰਾਨ ਮਜੀਠਾ ਹਲਕੇ ਤੋਂ ਹੋਰਨਾਂ ਆਗੂਆਂ ਵੱਲੋਂ ਟਿਕਟ ਦੀ ਦਾਅਵੇਦਾਰੀ ਪੇਸ਼ ਕਰਨ ਤੇ ਪੋਸਟਰ ਲਗਾਉਣ ਸਬੰਧੀ ਪੁੱਛੇ ਗਏ ਸਵਾਲ ‘ਤੇ ਭਗਵੰਤ ਪਾਲ ਸਿੰਘ ਸੱਚਰ ਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਸਖ਼ਤ ਰੁਖ਼ ਅਖਤਿਆਰ ਕੀਤਾ। ਸੱਚਰ ਨੇ ਕਿਹਾ ਕਿ ਲੋਕਤੰਤਰ ‘ਚ ਹਰ ਕਿਸੇ ਨੂੰ ਆਪਣੀ ਦਾਅਵੇਦਾਰੀ ਪੇਸ਼ ਕਰਨ ਦਾ ਅਧਿਕਾਰ ਹੈ, ਪਰ ਪਾਰਟੀ ਹਾਈਕਮਾਂਡ ਚੰਗੀ ਤਰ੍ਹਾਂ ਜਾਣਦੀ ਹੈ ਕਿ ਪਿਛਲੇ 35 ਸਾਲਾਂ ਤੋਂ ਕੌਣ ਹਰ ਪਿੰਡ, ਜਥੇਬੰਦੀ ਤੇ ਚੋਣਾਂ ਦੌਰਾਨ ਪਾਰਟੀ ਲਈ ਦਿਨ-ਰਾਤ ਮਿਹਨਤ ਕਰ ਰਿਹਾ ਹੈ ਤੇ ਕੌਣ ਸਮੇਂ-ਸਮੇਂ ‘ਤੇ ਪਾਰਟੀ ਨਾਲ ਧੋਖਾ ਕਰਕੇ ਜਾਂ ਵਿਦੇਸ਼ ਜਾ ਕੇ ਬੈਠ ਗਿਆ ਸੀ। ਉਨ੍ਹਾਂ ਕਿਹਾ ਕਿ ਅਸਲ ਸਰਵੇਖਣ ਇਹੀ ਹੈ ਕਿ ਅੱਜ ਸਮੁੱਚਾ ਕਾਂਗਰਸੀ ਸੰਗਠਨ ਤੇ ਜ਼ਮੀਨੀ ਪੱਧਰ ਦਾ ਵਰਕਰ ਕਿਸ ਦੇ ਨਾਲ ਖੜ੍ਹਾ ਹੈ।

ਇਸ ਮੌਕੇ ਤਰਸਿੱਕਾ ਬਲਾਕ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਕਾਂਗਰਸ ਦੇ ਮੀਤ ਪ੍ਰਧਾਨ ਗੁਰਮੀਤ ਸਿੰਘ ਢਿੱਲੋਂ ਨੇ ਵੀ ਭਗਵੰਤ ਪਾਲ ਸਿੰਘ ਸੱਚਰ ਦੀ ਖੁੱਲ੍ਹ ਕੇ ਹਮਾਇਤ ਕੀਤੀ। ਉਨ੍ਹਾਂ ਕਿਹਾ ਕਿ ਪੈਸੇ ਖਰਚ ਕਰਕੇ ਪੋਸਟਰ ਛਪਵਾਉਣ ਜਾਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕਰਨ ਨਾਲ ਕੋਈ ਆਗੂ ਨਹੀਂ ਬਣ ਜਾਂਦਾ। ਉਨ੍ਹਾਂ ਯਾਦ ਕਰਵਾਇਆ ਕਿ ਭਗਵੰਤ ਪਾਲ ਸਿੰਘ ਸੱਚਰ 1992 ਤੋਂ ਸਾਬਕਾ ਵਿਧਾਇਕ ਮਰਹੂਮ ਸੁਵਿੰਦਰ ਸਿੰਘ ਕੱਥੂਨੰਗਲ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਲਕੇ ਦੀ ਸੇਵਾ ਕਰਦੇ ਆ ਰਹੇ ਹਨ ਤੇ ਕੱਥੂਨੰਗਲ ਸਾਹਿਬ ਨੇ ਹੀ ਉਨ੍ਹਾਂ ਨੂੰ ਆਪਣਾ ਸਿਆਸੀ ਵਾਰਸ ਐਲਾਨਿਆ ਸੀ।

ਢਿੱਲੋਂ ਨੇ ਵਿਰੋਧੀਆਂ ‘ਤੇ ਤੰਜ਼ ਕੱਸਦਿਆਂ ਕਿਹਾ ਕਿ ਕੁਝ ਬਾਹਰੀ ਤੇ ਮੌਕਾਪ੍ਰਸਤ ਲੋਕ ‘ਬੀ’ ਜਾਂ ‘ਸੀ’ ਟੀਮ ਬਣ ਕੇ ਕਾਂਗਰਸੀਆਂ ‘ਚ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪਾਰਟੀ ਹਾਈਕਮਾਂਡ ਕਿਸੇ ਦੇ ਬਹਿਕਾਵੇ ‘ਚ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਮਜੀਠਾ ਦਾ ਹਰ ਕਾਂਗਰਸੀ ਵਰਕਰ ਭਗਵੰਤ ਪਾਲ ਸਿੰਘ ਸੱਚਰ ਨੂੰ ਵਿਧਾਇਕ ਬਣਾਉਣ ਲਈ ਪੂਰੀ ਤਰ੍ਹਾਂ ਇਕਜੁੱਟ ਹੈ।

Follow Us
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ...
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ... ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ...  ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ...
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...