ਦਿੱਲੀ ਤੋਂ ਚੰਡੀਗੜ੍ਹ ਪਰਤ ਰਹੇ ਕਾਂਗਰਸੀ ਆਗੂ ਖੁਸ਼ਬਾਜ਼ ਜਟਾਣਾ ਦੀ ਮੌਤ, ਪਾਨੀਪਤ ‘ਚ ਵਾਪਰਿਆ ਸੜਕ ਹਾਦਸਾ

Updated On: 

02 Apr 2026 20:36 PM IST

ਪੰਜਾਬ ਕਾਂਗਰਸ ਦੇ ਦਿੱਗਜ ਆਗੂ ਅਤੇ ਹਲਕਾ ਤਲਵੰਡੀ ਸਾਬੋ ਤੋਂ ਦੋ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਖੁਸ਼ਬਾਜ਼ ਸਿੰਘ ਜਟਾਣਾ ਦੀ ਅੱਜ ਸ਼ਾਮ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਦਿੱਲੀ ਤੋਂ ਚੰਡੀਗੜ੍ਹ ਪਰਤ ਰਹੇ

ਦਿੱਲੀ ਤੋਂ ਚੰਡੀਗੜ੍ਹ ਪਰਤ ਰਹੇ ਕਾਂਗਰਸੀ ਆਗੂ ਖੁਸ਼ਬਾਜ਼ ਜਟਾਣਾ ਦੀ ਮੌਤ, ਪਾਨੀਪਤ ਚ ਵਾਪਰਿਆ ਸੜਕ ਹਾਦਸਾ

ਕਾਂਗਰਸੀ ਆਗੂ ਖੁਸ਼ਬਾਜ਼ ਜਟਾਣਾ ਦੀ ਸੜਕ ਹਾਦਸੇ 'ਚ ਮੌਤ

ਪੰਜਾਬ ਕਾਂਗਰਸ ਦੇ ਦਿੱਗਜ ਆਗੂ ਅਤੇ ਹਲਕਾ ਤਲਵੰਡੀ ਸਾਬੋ ਤੋਂ ਦੋ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਖੁਸ਼ਬਾਜ਼ ਸਿੰਘ ਜਟਾਣਾ ਦੀ ਅੱਜ ਸ਼ਾਮ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਦਿੱਲੀ ਤੋਂ ਚੰਡੀਗੜ੍ਹ ਪਰਤ ਰਹੇ ਸਨ।

ਕਿਵੇਂ ਵਾਪਰਿਆ ਇਹ ਭਿਆਨਕ ਹਾਦਸਾ?

ਮਿਲੀ ਜਾਣਕਾਰੀ ਅਨੁਸਾਰ ਖੁਸ਼ਬਾਜ਼ ਸਿੰਘ ਜਟਾਣਾ ਆਪਣੀ ਡਿਫੈਂਡਰ ਗੱਡੀ ਵਿੱਚ ਸਵਾਰ ਹੋ ਕੇ ਦਿੱਲੀ ਤੋਂ ਚੰਡੀਗੜ੍ਹ ਵਾਪਸ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਰਸਤੇ ਵਿੱਚ ਗੱਡੀ ਦਾ ਟਾਇਰ ਫਟਣ ਕਾਰਨ ਉਨ੍ਹਾਂ ਨੇ ਗੱਡੀ ਸੜਕ ਕਿਨਾਰੇ ਖੜ੍ਹੀ ਕੀਤੀ ਹੋਈ ਸੀ। ਇਸੇ ਦੌਰਾਨ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਖੜ੍ਹੀ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਜਟਾਣਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੇ ਨਾਲ ਮੌਜੂਦ ਦੋ ਗੰਨਮੈਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਗੰਨਮੈਨਾਂ ਦੀ ਹਾਲਤ ਨਾਜ਼ੁਕ

ਹਾਦਸੇ ਤੋਂ ਤੁਰੰਤ ਬਾਅਦ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਰਿਪੋਰਟਾਂ ਅਨੁਸਾਰ ਜਟਾਣਾ ਦੀ ਦੇਹ ਨੂੰ ਸੋਨੀਪਤ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਦੂਜੇ ਪਾਸੇ, ਉਨ੍ਹਾਂ ਦੇ ਦੋਵੇਂ ਸੁਰੱਖਿਆ ਕਰਮੀ (ਗੰਨਮੈਨ) ਗੰਭੀਰ ਜ਼ਖ਼ਮੀ ਹਨ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਖੁਸ਼ਬਾਜ਼ ਜਟਾਣਾ ਦਾ ਸਿਆਸੀ ਸਫ਼ਰ

ਖੁਸ਼ਬਾਜ਼ ਸਿੰਘ ਜਟਾਣਾ ਪੰਜਾਬ ਦੀ ਸਿਆਸਤ ਵਿੱਚ ਇੱਕ ਜਾਣਿਆ-ਪਛਾਣਿਆ ਚਿਹਰਾ ਸਨ। ਉਨ੍ਹਾਂ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਚੰਡੀਗੜ੍ਹ ਵਿੱਚ SOPU ਦੇ ਇੱਕ ਪ੍ਰਮੁੱਖ ਵਿਦਿਆਰਥੀ ਆਗੂ ਵਜੋਂ ਕੀਤੀ ਸੀ। ਉਨ੍ਹਾਂ ਦੀ ਲੋਕਪ੍ਰਿਯਤਾ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਬਠਿੰਡਾ ਜ਼ਿਲ੍ਹੇ ਦੇ ਹਲਕਾ ਤਲਵੰਡੀ ਸਾਬੋ ਤੋਂ ਦੋ ਵਾਰ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਬਣਾਇਆ ਸੀ। ਭਾਵੇਂ ਉਹ ਚੋਣ ਜਿੱਤ ਨਹੀਂ ਸਕੇ ਸਨ, ਪਰ ਇਲਾਕੇ ਵਿੱਚ ਉਨ੍ਹਾਂ ਦਾ ਕਾਫੀ ਵੱਡਾ ਅਧਾਰ ਸੀ।

Follow Us