ਹਿਰਾਸਤ ‘ਚ ਕਾਂਗਰਸ ਦੇ ਕਈ ਆਗੂ, ਚੰਡੀਗੜ੍ਹ ‘ਚ ਕੇਂਦਰ ਖਿਲਾਫ਼ ਕਰ ਰਹੇ ਸਨ ਪ੍ਰਦਰਸ਼ਨ

Updated On: 

18 Dec 2024 19:44 PM

Congress Chandigarh Protest: ਕਾਰੋਬਾਰੀ ਗੌਤਮ ਅਡਾਨੀ ਅਤੇ ਮਨੀਪੁਰ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਕਾਂਗਰਸ ਵੱਲੋਂ ਇਹ ਪ੍ਰਦਰਸ਼ਨ ਕੀਤਾ ਗਿਆ। ਸਾਰੇ ਸੀਨੀਅਰ ਆਗੂ ਕਾਂਗਰਸ ਭਵਨ ਵਿਖੇ ਇਕੱਠੇ ਹੋਏ। ਸਾਰੇ ਵੱਡੇ ਆਗੂਆਂ ਨੇ ਸਟੇਜ ਤੋਂ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਜਦੋਂ ਕਾਂਗਰਸ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਆਗੂ ਰਾਜ ਭਵਨ ਵੱਲ ਵਧੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਹਿਰਾਸਤ ਚ ਕਾਂਗਰਸ ਦੇ ਕਈ ਆਗੂ, ਚੰਡੀਗੜ੍ਹ ਚ ਕੇਂਦਰ ਖਿਲਾਫ਼ ਕਰ ਰਹੇ ਸਨ ਪ੍ਰਦਰਸ਼ਨ
Follow Us On

Congress Chandigarh Protest: ਚੰਡੀਗੜ੍ਹ ‘ਚ ਅੱਜ ਪੰਜਾਬ ਕਾਂਗਰਸ ਦੇ ਆਗੂ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਸੜਕਾਂ ‘ਤੇ ਉਤਰ ਆਏ। ਉਨ੍ਹਾਂ ਨੇ ਰਾਜ ਭਵਨ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਸੀ। ਪਰ ਚੰਡੀਗੜ੍ਹ ਪੁਲਿਸ ਨੇ ਕਾਂਗਰਸ ਭਵਨ ਦੇ ਬਾਹਰ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ।

ਕਾਰੋਬਾਰੀ ਗੌਤਮ ਅਡਾਨੀ ਅਤੇ ਮਨੀਪੁਰ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਕਾਂਗਰਸ ਵੱਲੋਂ ਇਹ ਪ੍ਰਦਰਸ਼ਨ ਕੀਤਾ ਗਿਆ। ਸਾਰੇ ਸੀਨੀਅਰ ਆਗੂ ਕਾਂਗਰਸ ਭਵਨ ਵਿਖੇ ਇਕੱਠੇ ਹੋਏ। ਸਾਰੇ ਵੱਡੇ ਆਗੂਆਂ ਨੇ ਸਟੇਜ ਤੋਂ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਜਦੋਂ ਕਾਂਗਰਸ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਆਗੂ ਰਾਜ ਭਵਨ ਵੱਲ ਵਧੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਬਾਅਦ ਵਿਚ ਹਿਰਾਸਤ ਵਿਚ ਲੈ ਲਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਬੱਸਾਂ ਵਿੱਚ ਬਿਠਾ ਕੇ ਥਾਣਿਆਂ ਵਿੱਚ ਲਿਜਾਇਆ ਗਿਆ। ਇਸ ਦੌਰਾਨ ਐਨਐਸਯੂਆਈ ਦੇ ਪ੍ਰਧਾਨ ਇਸਰਾਪ੍ਰੀਤ ਨੇ ਕਿਸਾਨ ਆਗੂ ਡੱਲੇਵਾਲ ਦੇ ਸਮਰਥਨ ਵਿੱਚ ਪ੍ਰਦਰਸ਼ਨ ਕੀਤਾ।

ਸਾਰੇ ਕਾਂਗਰਸੀ ਆਗੂ ਇਕਜੁੱਟ ਨਜ਼ਰ ਆਏ

ਇਸ ਮੌਕੇ ਹੋਏ ਪ੍ਰਦਰਸ਼ਨ ਵਿੱਚ ਕਾਂਗਰਸੀ ਆਗੂ ਇੱਕਜੁੱਟ ਨਜ਼ਰ ਆਏ। ਪ੍ਰਦਰਸ਼ਨ ਵਿੱਚ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਰਾਣਾ ਕੇਪੀ ਸਿੰਘ, ਕੁਲਜੀਤ ਸਿੰਘ ਨਾਗਰਾ, ਰਵਿੰਦਰ ਉੱਤਮ ਰਾਓ ਡਾਲਵੀ, ਕੁਲਦੀਪ ਸਿੰਘ ਵੈਦ, ਹਰਮਿੰਦਰ ਸਿੰਘ ਗਿੱਲ ਜੀ, ਭਗਵੰਤਪਾਲ ਸਿੰਘ ਸੱਚਰ, ਹਰਿੰਦਰਪਾਲ ਹੈਰੀ ਮਾਨ, ਵਿਜੇ ਸ਼ਰਮਾ ਟਿੰਕੂ, ਗੁਰਸ਼ਰਨ ਕੌਰ ਰੰਧਾਵਾ, ਕਾਂਗਰਸ ਪਾਰਟੀ ਆਗੂ, ਮਾਲਵਿਕਾ ਸੂਦ, ਮੋਹਿਤ ਮਹਿੰਦਰਾ ਹਾਜ਼ਰ ਸਨ।

Exit mobile version