AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Congress on AAP: ਦਿੱਲੀ-ਪੰਜਾਬ ਕਾਂਗਰਸ ਨੇਤਾਵਾਂ ਨੇ ਖੜਗੇ ਨੂੰ ਕਿਹਾ- AAP ਨਾਲ ਨਾ ਹੋਵੇ ਕਿਸੇ ਵੀ ਤਰ੍ਹਾਂ ਦਾ ਗਠਜੋੜ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨ੍ਹੀਂ ਦਿਨੀਂ ਸੰਸਦ 'ਚ ਕੇਂਦਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਹੋਰ ਵਿਰੋਧੀ ਪਾਰਟੀਆਂ ਤੋਂ ਸਮਰਥਨ ਮੰਗ ਰਹੇ ਹਨ। ਇਸ ਦੌਰਾਨ ਦਿੱਲੀ ਅਤੇ ਪੰਜਾਬ ਕਾਂਗਰਸ ਦੇ ਆਗੂਆਂ ਨੇ ਪਾਰਟੀ ਨੂੰ ਸਮਰਥਨ ਨਾ ਦੇਣ ਦੀ ਸਲਾਹ ਦਿੱਤੀ।

Congress on AAP: ਦਿੱਲੀ-ਪੰਜਾਬ ਕਾਂਗਰਸ ਨੇਤਾਵਾਂ ਨੇ ਖੜਗੇ ਨੂੰ ਕਿਹਾ- AAP ਨਾਲ ਨਾ ਹੋਵੇ ਕਿਸੇ ਵੀ ਤਰ੍ਹਾਂ ਦਾ ਗਠਜੋੜ
tv9-punjabi
| Updated On: 29 May 2023 18:54 PM IST
Share
Congress-AAP: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਇਨ੍ਹੀਂ ਦਿਨੀਂ ਸੰਸਦ ‘ਚ ਕੇਂਦਰ ਖਿਲਾਫ ਸਮਰਥਨ ਜੁਟਾਉਣ ‘ਚ ਲੱਗੇ ਹੋਏ ਹਨ। ਉਹ ਦਿੱਲੀ ਬਾਰੇ ਕੇਂਦਰ ਦੇ ਆਰਡੀਨੈਂਸ (Ordinance) ਖ਼ਿਲਾਫ਼ ਸੰਸਦ ਵਿੱਚ ਵਿਰੋਧੀ ਪਾਰਟੀਆਂ ਤੋਂ ਸਮਰਥਨ ਮੰਗ ਰਹੇ ਹਨ। ਕੁਝ ਪਾਰਟੀਆਂ ਨੇ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਵੀ ਕੀਤਾ ਹੈ। ਇਸ ਸਬੰਧੀ ਕਾਂਗਰਸੀ ਆਗੂ ਵੀ ਮੀਟਿੰਗ ਕਰ ਚੁੱਕੇ ਹਨ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੰਜਾਬ ਅਤੇ ਦਿੱਲੀ ਦੇ ਕਾਂਗਰਸੀ ਆਗੂਆਂ ਨੇ ਆਮ ਆਦਮੀ ਪਾਰਟੀ ਨੂੰ ਸਮਰਥਨ ਨਾ ਦੇਣ ਦੀ ਸਲਾਹ ਦਿੱਤੀ ਹੈ। ਖਾਸ ਤੌਰ ‘ਤੇ ਦਿੱਲੀ ਕਾਂਗਰਸ ਦੇ ਸੀਨੀਅਰ ਨੇਤਾ ਅਜੇ ਮਾਕਨ ਨੇ ਕੇਜਰੀਵਾਲ ਨੂੰ ਸਮਰਥਨ ਦੇਣ ਤੋਂ ਸਾਫ ਇਨਕਾਰ ਕੀਤਾ ਹੈ। ਦਿੱਲੀ ਦੇ ਕਾਂਗਰਸ ਨੇਤਾਵਾਂ ਨੇ ਪ੍ਰਧਾਨ ਖੜਗੇ ਨੂੰ ਇੱਕ ਆਵਾਜ਼ ਵਿੱਚ ਕਿਹਾ ਕਿ ਅਰਵਿੰਦ ਕੇਜਰੀਵਾਲ ਨਾਲ ਕੋਈ ਗਠਜੋੜ ਨਹੀਂ ਹੋਣਾ ਚਾਹੀਦਾ। ਅਜੇ ਮਾਕਨ ਵਰਗੇ ਨੇਤਾਵਾਂ ਨੇ ਪਾਰਟੀ ਨੂੰ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਸਮਰਥਨ ਨਾ ਕਰਨ ਦੀ ਸਲਾਹ ਦਿੱਤੀ। ਮੰਨਿਆ ਜਾ ਰਿਹਾ ਹੈ ਕਿ ਦਿੱਲੀ ਵਿਚ ਕਾਂਗਰਸ ਨੇਤਾਵਾਂ ਦਾ ਰਵੱਈਆ ਮਿਲਿਆ-ਜੁਲਿਆ ਹੈ। ਪੰਜਾਬ ਕਾਂਗਰਸ ਦੇ ਆਗੂਆਂ ਨੇ ਪਾਰਟੀ ਨੂੰ ਆਮ ਆਦਮੀ ਪਾਰਟੀ ਨਾਲ ਗਠਜੋੜ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਹਾਲਾਂਕਿ ਆਰਡੀਨੈਂਸ ‘ਤੇ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਜਾਂ ਨਾ ਕਰਨ ਦਾ ਫੈਸਲਾ ਪ੍ਰਧਾਨ ਖੜਗੇ ‘ਤੇ ਛੱਡ ਦਿੱਤਾ ਗਿਆ ਹੈ।

ਰਾਜ ਸਰਕਾਰ ਨੂੰ ਡਿਕਟੇਟ ਨਹੀਂ ਕਰ ਸਕਦੇ ਰਾਜਪਾਲ- ਸਿੱਧੂ

ਪੰਜਾਬ ਕਾਂਗਰਸ ਦੇ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਸਾਰੇ ਆਗੂਆਂ ਨੇ ਆਪਣੀ ਰਾਏ ਦਿੱਤੀ ਹੈ। ਹੁਣ ਅਗਲਾ ਫੈਸਲਾ ਪਾਰਟੀ ਆਗੂ ਰਾਹੁਲ ਗਾਂਧੀ ਅਤੇ ਪ੍ਰਧਾਨ ਖੜਗੇ ਨੇ ਲੈਣਾ ਹੈ। ਇਸ ਦੇ ਨਾਲ ਹੀ ਮੀਟਿੰਗ ਵਿੱਚ ਸ਼ਾਮਲ ਹੋਏ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਬਾਰੇ ਜੋ ਗੱਲਾਂ ਹੋਈਆਂ ਹਨ, ਉਹ ਗੁਪਤ ਹਨ। ਇਸ ‘ਤੇ ਸਿਰਫ਼ ਸਪੀਕਰ ਅਤੇ ਰਾਹੁਲ ਗਾਂਧੀ ਹੀ ਬੋਲਣਗੇ। ਉਨ੍ਹਾਂ ਆਪਣੇ ਵਿਚਾਰ ਵਜੋਂ ਕਿਹਾ ਕਿ ਰਾਜਪਾਲ ਦੁਆਰਾ ਕਿਸੇ ਵੀ ਰਾਜ ਸਰਕਾਰ ਨੂੰ ਹੁਕਮ ਨਹੀਂ ਦਿੱਤਾ ਜਾ ਸਕਦਾ।

ਅਜੇ ਮਾਕਨ ਨੇ ਮੀਟਿੰਗ ਵਿੱਚ ਦਿੱਤੀਆਂ ਇਹ ਦਲੀਲਾਂ

ਦੱਸਿਆ ਜਾ ਰਿਹਾ ਹੈ ਕਿ ਬੈਠਕ ‘ਚ ਅਜੇ ਮਾਕਨ ਨੇ ਆਰਡੀਨੈਂਸ ਦਾ ਵਿਰੋਧ ਨਾ ਕਰਨ ਨੂੰ ਲੈ ਕੇ ਪ੍ਰੇਜ਼ੇਂਟੇਸ਼ਨ ਵੀ ਦਿੱਤੀ। ਉਨ੍ਹਾਂ ਦੱਸਿਆ ਕਿ ਪਹਿਲੀ ਗੱਲ ਤਾਂ ਇਹ ਹੈ ਕਿ ਜੇਕਰ ਪਾਰਟੀ ਇਸ ਆਰਡੀਨੈਂਸ ਦਾ ਵਿਰੋਧ ਕਰਦੀ ਹੈ ਤਾਂ ਇਹ ਪੰਡਿਤ ਨਹਿਰੂ, ਸਰਦਾਰ ਪਟੇਲ, ਅੰਬੇਡਕਰ, ਲਾਲ ਬਹਾਦਰ ਸ਼ਾਸਤਰੀ ਦੇ ਸੂਝਵਾਨ ਫੈਸਲਿਆਂ ਦੇ ਵਿਰੁੱਧ ਹੋਵੇਗਾ। ਦੂਜਾ, ਜੇਕਰ ਆਰਡੀਨੈਂਸ ਪਾਸ ਨਹੀਂ ਹੁੰਦਾ ਹੈ, ਤਾਂ ਇਹ ਕੇਜਰੀਵਾਲ ਨੂੰ ਵਿਸ਼ੇਸ਼ ਅਧਿਕਾਰ ਦੇਵੇਗਾ, ਜਿਸ ਤੋਂ ਰਾਜਧਾਨੀ ਦੇ ਸਾਬਕਾ ਮੁੱਖ ਮੰਤਰੀਆਂ ਨੂੰ ਵਾਂਝਾ ਰਹਿਣਾ ਪਿਆ ਸੀ । ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...