AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਾਬਕਾ MLA ਜੱਸੀ ਖੰਗੂੜਾ ਨੂੰ 2 ਸਾਲ ਦੀ ਸਜ਼ਾ, ਸਰਕਾਰੀ ਕੰਮ ‘ਚ ਰੁਕਾਵਟ ਪਾਉਣ ਦਾ ਹੈ ਮਾਮਲਾ

ਇਹ ਪੂਰਾ ਮਾਮਲਾ ਸਰਕਾਰੀ ਕਰਮਚਾਰੀਆਂ ਨਾਲ ਬਦਤਮੀਜ਼ੀ ਤੇ ਕੰਮਕਾਜ 'ਚ ਰੁਕਾਵਟ ਪਾਉਣ ਨਾਲ ਜੁੜਿਆ ਹੋਇਆ ਹੈ। ਇਸ 'ਚ ਵਿਧਾਇਕ 'ਤੇ ਇਲਜ਼ਾਮ ਸੀ ਕਿ ਉਨ੍ਹਾਂ ਨੇ ਬਲਾਕ ਸੰਮਤੀ ਚੋਣਾਂ ਦੇ ਦੌਰਾਨ ਸਰਕਾਰੀ ਕੰਮ 'ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਸਾਬਕਾ MLA ਜੱਸੀ ਖੰਗੂੜਾ ਨੂੰ 2 ਸਾਲ ਦੀ ਸਜ਼ਾ, ਸਰਕਾਰੀ ਕੰਮ 'ਚ ਰੁਕਾਵਟ ਪਾਉਣ ਦਾ ਹੈ ਮਾਮਲਾ
rajinder-arora-ludhiana
| Updated On: 17 Mar 2026 09:48 AM IST

ਲੁਧਿਆਣਾ ਦੇ ਕਿਲਾ ਰਾਏਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ਉਰਫ਼ ਜੱਸੀ ਖੰਗੂੜਾ ਨੂੰ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੋਮਵਾਰ ਨੂੰ ਲੁਧਿਆਣਾ ਦੇ ਸੈਸ਼ਨ ਕੋਰਟ ਨੇ ਜੱਸੀ ਖੰਗੂੜਾ ਨੂੰ 2008 ਦੇ ਇੱਕ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਤੇ ਉਨ੍ਹਾਂ ਨੂੰ 2 ਸਾਲ ਦੀ ਸਜ਼ਾ ਸੁਣਾਈ। ਹਾਲਾਂਕਿ, ਸਜ਼ਾ ਦੇ ਐਲਾਨ ਤੋਂ ਬਾਅਦ ਹੀ ਉਨ੍ਹਾਂ ਨੂੰ ਕੋਰਟ ਤੋਂ ਜ਼ਮਾਨਤ ਵੀ ਮਿਲ ਗਈ। ਉਨ੍ਹਾਂ ਦੇ ਲੀਗਲ ਐਡਵਾਈਜ਼ਰ ਦਾ ਕਹਿਣਾ ਹੈ ਕਿ ਉਹ ਉਪਰਲੀ ਅਦਾਲਤ ‘ਚ ਅਪੀਲ ਕਰਨਗੇ।

ਇਹ ਪੂਰਾ ਮਾਮਲਾ ਸਰਕਾਰੀ ਕਰਮਚਾਰੀਆਂ ਨਾਲ ਬਦਤਮੀਜ਼ੀ ਤੇ ਕੰਮਕਾਜ ‘ਚ ਰੁਕਾਵਟ ਪਾਉਣ ਨਾਲ ਜੁੜਿਆ ਹੋਇਆ ਹੈ। ਇਸ ‘ਚ ਵਿਧਾਇਕ ‘ਤੇ ਇਲਜ਼ਾਮ ਸੀ ਕਿ ਉਨ੍ਹਾਂ ਨੇ ਬਲਾਕ ਸੰਮਤੀ ਚੋਣਾਂ ਦੇ ਦੌਰਾਨ ਸਰਕਾਰੀ ਕੰਮ ‘ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਕੀ ਹੈ ਪੂਰਾ ਮਾਮਲਾ?

ਇਹ ਮਾਮਲਾ 2008 ਦਾ ਹੈ, ਉਸ ਸਮੇਂ ਬਲਾਕ ਸੰਮਤੀ ਦੀਆਂ ਚੋਣਾਂ ਹੋ ਰਹੀਆਂ ਸਨ। ਲੁਧਿਆਣਾ ਦੇ ਡੇਹਲੋਂ ਇਲਾਕੇ ‘ਚ ਵੋਟਿੰਗ ਹੋ ਰਹੀ ਸੀ। ਇਸੇ ਦੌਰਾਨ ਜੱਸੀ ਖੰਗੂੜਾ ਵੋਟਿੰਗ ਕੇਂਦਰ ‘ਤੇ ਪਹੁੰਚੇ। ਉਨ੍ਹਾਂ ਨੂੰ ਚੋਣ ਡਿਊਟੀ ‘ਤੇ ਤੈਨਾਤ ਅਧਿਕਾਰੀਆਂ ਨੇ ਰੋਕ ਲਿਆ। ਇਸ ਤੋਂ ਬਾਅਦ ਜਦੋਂ ਵੋਟਿੰਗ ਪੂਰੀ ਹੋਈ ਤਾਂ ਚੋਣ ਅਧਿਕਾਰੀ ਬੈਲੇਟ ਬਾਕਸ ਗੱਡੀ ‘ਚ ਰੱਖਣ ਲੱਗੇ ਤਾਂ ਚੋਣ ਅਧਿਕਾਰੀਆਂ ਦਾ ਇਲਜ਼ਾਮ ਸੀ ਕਿ ਜੱਸੀ ਖੰਗੂੜਾ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਉਨ੍ਹਾਂ ਦੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਨੇ ਨਾ ਸਿਰਫ਼ ਬਦਤਮੀਜ਼ੀ ਕੀਤੀ, ਸਗੋ ਸਰਕਾਰੀ ਕੰਮ ‘ਚ ਰੁਕਾਵਟ ਵੀ ਪਾਈ। ਇਸ ਤੋਂ ਬਾਅਦ ਅਧਿਕਾਰੀਆਂ ਦੀ ਸ਼ਿਕਾਇਤ ਦੇ ਆਧਾਰ ‘ਤੇ 332, 341, 353 ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਹਾਲਾਂਕਿ, ਇਹ ਕੇਸ ਖ਼ਤਮ ਹੋ ਚੁੱਕਿਆ ਸੀ। ਇਸ ਤੋਂ ਬਾਅਦ 2017 ‘ਚ ਰਿਟਰਨਿੰਗ ਅਫਸਰ ਨੇ ਕੋਰਟ ‘ਚ ਕੇਸ ਦਾਇਰ ਕੀਤਾ ਸੀ। ਇਸ ਮਾਮਲੇ ਦੀ ਸੋਮਵਾਰ ਨੂੰ ਅੰਤਿਮ ਸੁਣਵਾਈ ਦੌਰਾਨ, ਐਡਿਸ਼ਨ ਸੈਸ਼ਨ ਜਜ ਨੇ ਸਬੂਤਾਂ ਤੇ ਗਵਾਹਾਂ ਦੇ ਆਧਾਰ ‘ਤੇ ਦੋਸ਼ੀ ਕਰਾਰ ਦਿੱਤਾ ਤੇ 2 ਸਾਲ ਦੀ ਸਜ਼ਾ ਸੁਣਾਈ।

Follow Us
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...