AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਵਿਸ਼ਵ ਸ਼ਾਂਤੀ ਯਾਤਰਾ ‘ਚ ਸ਼ਾਮਲ ਹੋਏ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਕਿਹਾ- ਵਿਸ਼ਵ ਪੱਧਰੀ ਤਣਾਅ ਤੇ ਭੱਜਦੌੜ ਭਰੀ ਜ਼ਿੰਦਗੀ ਵਿਚਕਾਰ ਆਤਮਿਕ ਸ਼ਾਂਤੀ ਬੇਹੱਦ ਜ਼ਰੂਰੀ

ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੱਜ ਪੂਰੀ ਦੁਨੀਆ ਜਿਸ ਦੌਰ 'ਚੋਂ ਲੰਘ ਰਹੀ ਹੈ, ਉਸ ਸਮੇਂ ਸ਼ਾਂਤੀ ਦੀ ਸਭ ਤੋਂ ਵੱਧ ਲੋੜ ਹੈ। ਦੁਨੀਆ ਦੇ ਕਈ ਹਿੱਸਿਆਂ 'ਚ ਜੰਗ ਤੇ ਅਸ਼ਾਂਤੀ ਦਾ ਮਾਹੌਲ ਬਣਿਆ ਹੋਇਆ ਹੈ, ਜਦਕਿ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ 'ਚ ਵੀ ਭੱਜਦੌੜ ਤੇ ਤਣਾਅ ਕਾਫ਼ੀ ਵੱਧ ਗਿਆ ਹੈ। ਅਜਿਹੇ ਸਮੇਂ ਵਿੱਚ ਹਰ ਵਿਅਕਤੀ ਨੂੰ ਆਪਣੇ ਆਪ ਨੂੰ ਸ਼ਾਂਤ ਰੱਖਣ ਲਈ ਸਮਾਂ ਕੱਢਣਾ ਚਾਹੀਦਾ ਹੈ ਤੇ ਆਪਣੇ ਅੰਦਰ ਸ਼ਾਂਤੀ ਦੀ ਭਾਲ ਕਰਨੀ ਚਾਹੀਦੀ ਹੈ।

ਵਿਸ਼ਵ ਸ਼ਾਂਤੀ ਯਾਤਰਾ 'ਚ ਸ਼ਾਮਲ ਹੋਏ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਕਿਹਾ- ਵਿਸ਼ਵ ਪੱਧਰੀ ਤਣਾਅ ਤੇ ਭੱਜਦੌੜ ਭਰੀ ਜ਼ਿੰਦਗੀ ਵਿਚਕਾਰ ਆਤਮਿਕ ਸ਼ਾਂਤੀ ਬੇਹੱਦ ਜ਼ਰੂਰੀ
lalit-sharma
| Updated On: 20 Sep 2026 10:28 AM IST
Share

ਵਿਸ਼ਵ ਸ਼ਾਂਤੀ ਦਿਵਸ ਦੇ ਮੌਕੇ ‘ਤੇ ਅਖਿਲ ਭਾਰਤੀ ਆਧਿਆਤਮਿਕ ਕਮੇਟੀ ਵੱਲੋਂ ਅੰਮ੍ਰਿਤਸਰ ‘ਚ ਕਰਵਾਈ ਗਈ ਵਿਸ਼ਵ ਸ਼ਾਂਤੀ ਯਾਤਰਾ ‘ਚ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪ੍ਰੋਗਰਾਮ ਦੇ ਆਯੋਜਕ ਸੁਖਅੰਮ੍ਰਿਤ ਤੇ ਪੂਰੀ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਤੇ ਸਮੁੱਚੇ ਖੇਤਰ ਸਮੇਤ ਦੁਨੀਆ ਭਰ ‘ਚ ਸ਼ਾਂਤੀ ਦਾ ਸੰਦੇਸ਼ ਦਿੱਤਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੱਜ ਪੂਰੀ ਦੁਨੀਆ ਜਿਸ ਦੌਰ ‘ਚੋਂ ਲੰਘ ਰਹੀ ਹੈ, ਉਸ ਸਮੇਂ ਸ਼ਾਂਤੀ ਦੀ ਸਭ ਤੋਂ ਵੱਧ ਲੋੜ ਹੈ। ਦੁਨੀਆ ਦੇ ਕਈ ਹਿੱਸਿਆਂ ‘ਚ ਜੰਗ ਤੇ ਅਸ਼ਾਂਤੀ ਦਾ ਮਾਹੌਲ ਬਣਿਆ ਹੋਇਆ ਹੈ, ਜਦਕਿ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ‘ਚ ਵੀ ਭੱਜਦੌੜ ਤੇ ਤਣਾਅ ਕਾਫ਼ੀ ਵੱਧ ਗਿਆ ਹੈ। ਅਜਿਹੇ ਸਮੇਂ ਵਿੱਚ ਹਰ ਵਿਅਕਤੀ ਨੂੰ ਆਪਣੇ ਆਪ ਨੂੰ ਸ਼ਾਂਤ ਰੱਖਣ ਲਈ ਸਮਾਂ ਕੱਢਣਾ ਚਾਹੀਦਾ ਹੈ ਤੇ ਆਪਣੇ ਅੰਦਰ ਸ਼ਾਂਤੀ ਦੀ ਭਾਲ ਕਰਨੀ ਚਾਹੀਦੀ ਹੈ।

ਔਜਲਾ ਨੇ ਕਿਹਾ ਕਿ ਵਿਸ਼ਵ ਸ਼ਾਂਤੀ ਯਾਤਰਾ ਸਮਾਜ ‘ਚ ਭਾਈਚਾਰਾ, ਸਦਭਾਵਨਾ ਤੇ ਸ਼ਾਂਤੀ ਬਣਾਈ ਰੱਖਣ ਵੱਲ ਇੱਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਲੋਕਾਂ ਨੂੰ ਆਪਸੀ ਪਿਆਰ, ਸਦਭਾਵਨਾ ਤੇ ਸ਼ਾਂਤੀ ਦਾ ਮਾਹੌਲ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਦੌਰਾਨ ਸ਼ਾਂਤੀ ਦਾ ਸੰਦੇਸ਼ ਦੇਣ ਦੇ ਨਾਲ-ਨਾਲ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਗੜ ਰਹੀ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਗੰਭੀਰ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਖ਼ਰਾਬ ਹੋ ਚੁੱਕੀ ਹੈ।

ਉਨ੍ਹਾਂ ਹਾਲੀਆ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੰਮ੍ਰਿਤਸਰ ‘ਚ 18 ਤੋਂ ਵੱਧ ਗ੍ਰੇਨੇਡ ਹਮਲਿਆਂ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਤੇ ਡਿਊਟੀ ‘ਤੇ ਤਾਇਨਾਤ ਤਿੰਨ ਵਰਦੀਧਾਰੀ ਪੁਲਿਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਬੇਹੱਦ ਦੁਖਦਾਈ ਸਥਿਤੀ ਹੈ।

ਸੂਬੇ ‘ਚ ਪੁਲਿਸ ਵੱਲੋਂ ਕੀਤੇ ਜਾ ਰਹੇ ਐਨਕਾਊਂਟਰਾਂ ਸਬੰਧੀ ਪੁੱਛੇ ਸਵਾਲ ‘ਤੇ ਔਜਲਾ ਨੇ ਕਿਹਾ ਕਿ ਪੁਲਿਸ ਨੂੰ ਆਪਣੀ ਡਿਊਟੀ ਪੂਰੀ ਮੁਸਤੈਦੀ ਨਾਲ ਨਿਭਾਉਣੀ ਚਾਹੀਦੀ ਹੈ। ਜਿਹੜੇ ਵੀ ਵਿਅਕਤੀ ਅਪਰਾਧ ‘ਚ ਸ਼ਾਮਲ ਹਨ ਜਾਂ ਸੁਰੱਖਿਆ ਪ੍ਰਬੰਧਾਂ ਨੂੰ ਚੁਣੌਤੀ ਦਿੰਦੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚਾਹੇ ਐਨਕਾਊਂਟਰ ਹੋਵੇ ਜਾਂ ਕਾਨੂੰਨੀ ਕਾਰਵਾਈ, ਦੋਸ਼ੀਆਂ ਨੂੰ ਕਾਨੂੰਨ ਦੇ ਦਾਇਰੇ ‘ਚ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਸੰਘ (DUSU) ਚੋਣ ਨਤੀਜਿਆਂ ਬਾਰੇ ਔਜਲਾ ਨੇ ਕਿਹਾ ਕਿ ਲੋਕਤੰਤਰ ‘ਚ ਵੋਟਰਾਂ ਦਾ ਫੈਸਲਾ ਸਭ ਤੋਂ ਉੱਪਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ‘ਚ ਹਾਰ-ਜਿੱਤ ਚਲਦੀ ਰਹਿੰਦੀ ਹੈ ਤੇ ਸੰਗਠਨ ਵੱਲੋਂ ਜਨਤਾ ਤੇ ਵਿਦਿਆਰਥੀਆਂ ਦੇ ਫੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕੀਤਾ ਜਾਂਦਾ ਹੈ।

Follow Us
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...