Punjab Budget Session: ਕਾਨੂੰਨ ਵਿਵਸਥਾ ਨੂੰ ਲੈ ਕੇ ਕਾਂਗਰਸ ਦਾ ਵਿਧਾਨ ਸਭਾ ‘ਚ ਹੰਗਾਮਾ
Punjab Budget Session: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਸ਼ਨਕਾਲ ਦੌਰਾਨ ਕੰਮ ਰੋਕੋ ਮਤੇ ਨੂੰ ਰੱਦ ਕਰਨ ਦਾ ਮੁੱਦਾ ਚੁੱਕਿਆ, ਜਿਸ ਤੋਂ ਬਾਅਦ ਸਦਨ ਵਿੱਚ ਹੰਗਾਮਾ ਹੋ ਗਿਆ।
ਪੰਜਾਬ ਨਿਊਜ: ਪੰਜਾਬ ਵਿਧਾਨਸਭਾ ਵਿੱਚ ਬਜਟ ਸੈਸ਼ਨ ਦੇ ਆਖਿਰੀ ਦਿਨ ਪ੍ਰਸ਼ਨਕਾਲ ਦੌਰਾਨ ਹੰਗਾਮਾ ਹੋ ਗਿਆ। ਵਿਰੋਧੀਆਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਦਨ ਵਿੱਚ ਹੰਗਾਮਾ ਕਰ ਦਿੱਤਾ ਜਿਸ ਤੋਂ ਬਾਅਦ ਹੰਗਾਮਾ ਵੱਧਦਾ ਦੇਖ ਸਪੀਕਰ ਨੇ ਕਾਰਵਾਈ 10 ਮਿੰਟ ਲਈ ਮੁਲਤਵੀ ਕਰ ਦਿੱਤੀ।
ਕਾਨੂੰਨ ਵਿਵਸਥਾ ਦੇ ਮੁੱਦੇ ਤੇ ਸਦਨ ਵਿੱਚ ਹੰਗਾਮਾ
ਇਸ ਤੋਂ ਬਾਅਦ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖੜ੍ਹੇ ਹੋ ਗਏ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ਤੇ ਕੰਮ ਰੋਕੋ ਮਤੇ ਨੂੰ ਰੱਦ ਕਰਨ ਦਾ ਵਿਰੋਧ ਕਰਨ ਲੱਗੇ। ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਇਸ ਬਾਰੇ ਸਿਫਰ ਕਾਲ ਦੌਰਾਨ ਗੱਲ ਕੀਤੀ ਜਾਵੇ ਤਾਂ ਸਹੀ ਹੋਵੇਗਾ, ਪਰ ਬਾਜਵਾ ਜਦੋਂ ਬੋਲ ਰਹੇ ਸਨ ਤਾਂ ਉਨ੍ਹਾਂ ਦਾ ਮਾਇਕ ਬੰਦ ਸੀ, ਜਿਸਨੂੰ ਲੈਕੇ ਕਾਂਗਰਸ ਦੇ ਵਿਧਾਇਕਾਂ ਨੇ ਸਰਕਾਰ ਅਤੇ ਸਪੀਕਰ ਦੇ ਵਿਰੁੱਧ ਨਾਰੇਬਾਜੀ ਸ਼ੁਰੂ ਕਰ ਦਿੱਤੀ।
ਹੰਗਾਮੇ ਵਿਚਕਾਰ ਪ੍ਰਸ਼ਨਕਾਲ ਦੀ ਕਾਰਵਾਈ
ਸਪੀਕਰ ਸੰਧਵਾ ਨੇ ਵਿਰੋਧੀ ਧਿਰ ਦੇ ਆਗੂਆਂ ਨੂੰ ਸ਼ਾਂਤ ਕਰਵਾਉਣ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕਿਸੇ ਵੀ ਤਰੀਕੇ ਮੰਣਨ ਨੂੰ ਤਿਆਰ ਨਹੀਂ ਹੋਏ, ਜਿਸ ਤੋਂ ਬਾਅਦ ਸਪੀਕਰ ਨੇ ਹੰਗਾਮੇ ਵਿਚਕਾਰ ਹੀ ਸੈਸ਼ਨ ਦੀ ਪ੍ਰਸ਼ਨਕਾਲ ਦੀ ਕਾਰਵਾਈ ਸ਼ੁਰੂ ਕਰਵਾਈ, ਪਰ ਕਾਂਗਰਸ ਦਾ ਵਿਰੋਧ ਜਾਰੀ ਰਿਹਾ ਅਤੇ ਉਹ ਸਪੀਕਰ ਦੀ ਵੈਲ ਚ ਖੜ੍ਹੇ ਹੋਕੇ ਨਾਅਰੇ ਲਗਾ ਰਹੇ ਹਨ। ਦੂਜੇ ਪਾਸੇ ਪ੍ਰਸ਼ਨਕਾਲ ਦੀ ਕਾਰਵਾਈ ਜਾਰੀ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ