AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਚੋਣਾਂ ਲਈ ਕਾਂਗਰਸ ਦੀ ਤਿਆਰੀ, ਇਨ੍ਹਾਂ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਪੰਜਾਬ ਦੀ ਰਾਜਨੀਤਿਕ ਸਥਿਤੀ ਦਾ ਮੁਲਾਂਕਣ ਕਰਨ ਲਈ ਅਜੇ ਮਾਕਨ, ਮੀਨਾਕਸ਼ੀ ਨਟਰਾਜਨ ਤੇ ਭਜਨ ਲਾਲ ਜਾਟਵ ਨੂੰ ਆਬਜ਼ਰਬਰ (ਨਿਗਰਾਨ) ਨਿਯੁਕਤ ਕੀਤਾ ਹੈ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ, ਜਦੋਂ ਸੂਬਾ ਇੰਚਾਰਜ ਭੁਪੇਸ਼ ਬਘੇਲ ਨੇ ਹਾਲ ਹੀ 'ਚ ਲੀਡਰਸ਼ਿਪ ਤਬਦੀਲੀ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਸੀ।

ਪੰਜਾਬ ਚੋਣਾਂ ਲਈ ਕਾਂਗਰਸ ਦੀ ਤਿਆਰੀ, ਇਨ੍ਹਾਂ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਪੰਜਾਬ ਚੋਣਾਂ ਲਈ ਕਾਂਗਰਸ ਦੀ ਤਿਆਰੀ
tv9-punjabi
| Updated On: 12 Jun 2026 08:30 AM IST
Share

ਕਾਂਗਰਸ ਪਾਰਟੀ ਨੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਦਾ ਮੁਲਾਂਕਣ ਕਰਨ ਤੇ ਰਿਪੋਰਟ ਕਰਨ ਲਈ ਤਿੰਨ ਆਗੂਆਂ- ਅਜੇ ਮਾਕਨ, ਮੀਨਾਕਸ਼ੀ ਨਟਰਾਜਨ ਤੇ ਭਜਨ ਲਾਲ ਜਾਟਵ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਤੁਰੰਤ ਪ੍ਰਭਾਵ ਨਾਲ ਸੌਂਪੀ ਹੈ। ਇਹ ਫੈਸਲਾ ਕੁੱਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਦਿੱਤੇ ਬਿਆਨ ਤੋਂ ਬਾਅਦ ਲਿਆ ਗਿਆ ਹੈ, ਜਿਨ੍ਹਾਂ ਨੇ ਕਿਹਾ ਸੀ ਕਿ ਸੂਬੇ ‘ਚ ਲੀਡਰਸ਼ਿਪ ਤਬਦੀਲੀ ਬਾਰੇ ਕੋਈ ਗੱਲ ਨਹੀਂ ਹੋਈ ਹੈ। ਉਨ੍ਹਾਂ ਕਿਹਾ ਸੀ ਕਿ ਸਾਰੇ ਆਗੂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਇਕੱਠੇ ਲੜਨਗੇ। ਬਘੇਲ ਨੇ ਇਹ ਟਿੱਪਣੀਆਂ 2 ਜੂਨ ਨੂੰ ਕਾਂਗਰਸ ਪ੍ਰਧਾਨ ਖੜਗੇ, ਰਾਹੁਲ ਗਾਂਧੀ ਤੇ ਕੇ.ਸੀ. ਵੇਣੂਗੋਪਾਲ ਨਾਲ ਹੋਈ ਮੀਟਿੰਗ ਤੋਂ ਬਾਅਦ ਕੀਤੀਆਂ।

‘ਕਾਂਗਰਸ ਸਾਰਿਆਂ ਨੂੰ ਨਾਲ ਲੈ ਕੇ ਚੱਲਦੀ’

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ‘ਚ ਲੀਡਰਸ਼ਿਪ ਤਬਦੀਲੀ ਬਾਰੇ ਕਿਆਸਅਰਾਈਆਂ ਬਾਰੇ ਪੁੱਛੇ ਜਾਣ ‘ਤੇ, ਬਘੇਲ ਨੇ ਕਿਹਾ ਕਿ ਮੈਂ ਕੁੱਝ ਦਿਨ ਪਹਿਲਾਂ ਹੀ ਕਿਹਾ ਸੀ ਕਿ ਇਸ ਬਾਰੇ ਕੋਈ ਚਰਚਾ ਨਹੀਂ ਹੋਈ ਹੈ। ਕਾਂਗਰਸ ਸਾਰਿਆਂ ਨੂੰ ਨਾਲ ਲੈ ਕੇ ਚੱਲਦੀ ਹੈ। ਅਸੀਂ ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵਧਾਂਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ਼ ਮੀਡੀਆ ਦੀਆਂ ਅਟਕਲਾਂ ਸਨ, ਲੀਡਰਸ਼ਿਪ ਬਾਰੇ ਕੋਈ ਚਰਚਾ ਨਹੀਂ ਹੋਈ ਸੀ ਤੇ ਕੋਈ ਬਦਲਾਅ ਨਹੀਂ ਹੋ ਰਿਹਾ ਸੀ।

ਅਮਰਿੰਦਰ ਸਿੰਘ ਰਾਜਾ ਵੜਿੰਗ ਬਾਰੇ ਬਘੇਲ ਨੇ ਕਿਹਾ ਕਿ ਉਹ ਪ੍ਰਦੇਸ਼ ਕਾਂਗਰਸ ਪ੍ਰਧਾਨ ਹਨ ਤੇ ਸੂਬੇ ‘ਚ ਅਗਲੀਆਂ ਚੋਣਾਂ ਖੜਗੇ ਤੇ ਗਾਂਧੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਲੀਡਰਸ਼ਿਪ ਇੱਕਜੁਟ ਹੋ ਕੇ ਚੋਣਾਂ ਲੜੇਗੀ।

ਵੀਰਵਾਰ ਨੂੰ, ਖੜਗੇ ਨੇ ਮੌਜੂਦਾ ਰਾਜਨੀਤਿਕ ਸਥਿਤੀ ‘ਤੇ ਚਰਚਾ ਕਰਨ ਲਈ ਸਾਰੇ ਕਾਂਗਰਸ ਜਨਰਲ ਸਕੱਤਰਾਂ, ਇੰਚਾਰਜਾਂ ਤੇ ਸੂਬਾ ਕਾਂਗਰਸ ਪ੍ਰਧਾਨਾਂ ਦੀ ਇੱਕ ਮੀਟਿੰਗ ਬੁਲਾਈ। ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਜੈਰਾਮ ਰਮੇਸ਼ ਤੇ ਕੇਸੀ ਵੇਣੂਗੋਪਾਲ ਨੇ ਮੀਟਿੰਗ ‘ਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ, ਗੌਰਵ ਗੋਗੋਈ (ਅਸਾਮ), ਹਰੀਸ਼ ਚੌਧਰੀ (ਮੱਧ ਪ੍ਰਦੇਸ਼), ਬੋਮਾ ਮਹੇਸ਼ ਕੁਮਾਰ ਗੌੜ (ਤੇਲੰਗਾਨਾ), ਗਿਰੀਸ਼ ਚੋਡਨਕਰ (ਗੋਆ) ਤੇ ਅਮਰਿੰਦਰ ਸਿੰਘ ਰਾਜਾ ਵੜਿੰਗ (ਪੰਜਾਬ) ਵਰਗੇ ਆਗੂਆਂ ਨੇ ਵੀ ਸ਼ਿਰਕਤ ਕੀਤੀ।

ਇੱਕ ਦਿਨ ਪਹਿਲਾਂ, ਬੁੱਧਵਾਰ ਨੂੰ, ਕੇਸੀ ਵੇਣੂਗੋਪਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਐਲਾਨ ਕੀਤਾ ਸੀ ਕਿ ਏਆਈਸੀਸੀ ਜਨਰਲ ਸਕੱਤਰਾਂ, ਇੰਚਾਰਜਾਂ ਤੇ ਸੂਬਾ ਕਾਂਗਰਸ ਪ੍ਰਧਾਨਾਂ ਦੀ ਇੱਕ ਮਹੱਤਵਪੂਰਨ ਮੀਟਿੰਗ 11 ਜੂਨ, 2026 ਨੂੰ ਨਵੀਂ ਦਿੱਲੀ ਦੇ ਇੰਦਰਾ ਭਵਨ ਵਿਖੇ ਮੌਜੂਦਾ ਰਾਜਨੀਤਿਕ ਮੁੱਦਿਆਂ ‘ਤੇ ਚਰਚਾ ਕਰਨ ਲਈ ਹੋਵੇਗੀ।

Follow Us
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...