ਚੌਧਰੀ ਸੰਤੋਖ ਸਿੰਘ ਦੇ ਘਰ ਪਹੁੰਚੇ ਕਾਂਗਰਸ ਪ੍ਰਧਾਨ ਖੜਗੇ Punjabi news - TV9 Punjabi

ਚੌਧਰੀ ਸੰਤੋਖ ਸਿੰਘ ਦੇ ਘਰ ਪਹੁੰਚੇ ਕਾਂਗਰਸ ਪ੍ਰਧਾਨ ਖੜਗੇ

Published: 

19 Jan 2023 15:03 PM

ਕਾਂਗਰਸ ਪ੍ਰਧਾਨ ਖੜਗੇ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਘਰ ਪਹੁੰਚੇ। ਪਰਿਵਾਰ ਨਾਲ ਕੀਤੀ ਮੁਲਾਕਾਤ ।

ਚੌਧਰੀ ਸੰਤੋਖ ਸਿੰਘ ਦੇ ਘਰ ਪਹੁੰਚੇ ਕਾਂਗਰਸ ਪ੍ਰਧਾਨ ਖੜਗੇ
Follow Us On

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਜਲੰਧਰ ਪਹੁੰਚ ਕੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਮਰਹੂਮ ਚੌਧਰੀ ਸੰਤੋਖ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਮਲਿਕਾਰਜੁਨ ਖੜਗੇ ਨੇ ਚੌਧਰੀ ਸੰਤੋਖ ਸਿੰਘ ਦੇ ਪੁੱਤਰ ਵਿਕਰਮ ਚੌਧਰੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਮਲਿਕਾਰਜੁਨ ਖੜਗੇ ਦੇ ਨਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਜਲੰਧਰ ਉੱਤਰੀ ਦੇ ਵਿਧਾਇਕ ਅਵਤਾਰ ਸਿੰਘ ਜੂਨੀਅਰ ਵੀ ਮੌਜੂਦ ਸਨ।ਇਸ ਮੌਕੇ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਮਲੀਕਾਰਜੁਨ ਖੜਗੇ ਨੂੰ ਮਿਲਕੇ ਰੋਣ ਲੱਗੀ, ਜਿਸ ਨੂੰ ਖੜਗੇ ਨੇ ਬੜੀ ਮੁਸ਼ਕਲ ਨਾਲ ਚੁੱਪ ਕਰਵਾਇਆ। ਦੱਸ ਦੇਈਏ ਕਿ ਜਲੰਧਰ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਚੌਧਰੀ ਸੰਤੋਖ ਸਿੰਘ ਦੀ ਸਿਹਤ ਵਿਗੜ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ। ਸੰਸਦ ਮੈਂਬਰ ਸੰਤੋਖ ਸਿੰਘ ਦੀ ਉਮਰ ਭਾਵੇਂ 76 ਦੇ ਕਰੀਬ ਸੀ, ਪਰ ਉਨ੍ਹਾਂ ਦੀ ਫਿਟਨੈੱਸ ਨੌਜਵਾਨਾਂ ਨੂੰ ਵੀ ਮੁਕਾਬਲੇ ਦਾ ਮੌਕਾ ਦਿੰਦੀ ਸੀ। ਦੱਸਿਆ ਗਿਆ ਹੈ ਕਿ ਐਮਪੀ ਚੌਧਰੀ ਰੋਜ਼ਾਨਾ 30 ਮਿੰਟ ਜਿਮ ਵਿੱਚ ਵਰਕਆਊਟ ਕਰਦੇ ਸਨ। ਉਹ ਇਸ ਗੱਲ ਦਾ ਪੂਰਾ ਧਿਆਨ ਰੱਖਦਾ ਸੀ ਕਿ ਕਿੰਨੀਆਂ ਕੈਲੋਰੀਆਂ ਬਰਨ ਹੋਣੀਆਂ ਹਨ। ਐਮਪੀ ਚੌਧਰੀ ਗੋਲਫ ਖੇਡਣ ਦਾ ਵੀ ਸ਼ੌਕੀਨ ਸੀ।

ਲਗਾਤਾਰ ਦੂਜੀ ਵਾਰ ਜਲੰਧਰ ਤੋਂ ਐਮ.ਪੀ. ਬਣੇ ਸਨ ਖੜਗੇ

ਸੰਸਦ ਮੈਂਬਰ ਸੰਤੋਖ ਸਿੰਘ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸਨ ਅਤੇ ਉਨ੍ਹਾਂ ਦੀ ਉਮਰ 76 ਸਾਲ ਸੀ। ਦੇਸ਼ ‘ਚ ਮੋਦੀ ਲਹਿਰ ਦੇ ਬਾਵਜੂਦ ਉਹ 2019 ‘ਚ ਸੰਸਦ ਮੈਂਬਰ ਦੇ ਰੂਪ ‘ਚ ਲੋਕ ਸਭਾ ਪਹੁੰਚੇ। ਇਸ ਤੋਂ ਪਹਿਲਾਂ ਉਹ 2014 ‘ਚ ਜਿੱਤਿਆ ਸੀ। ਸੰਸਦ ਮੈਂਬਰ ਸੰਤੋਖ ਸਿੰਘ ਪਰਿਵਾਰ ਦੀ ਦੂਜੀ ਪੀੜ੍ਹੀ ਦੇ ਆਗੂ ਸਨ। ਉਨ੍ਹਾਂ ਦੇ ਦਾਦਾ ਗੋਪਾਲ ਸਿੰਘ ਇੱਕ ਕਿਸਾਨ ਸਨ, ਜਦੋਂ ਕਿ ਉਨ੍ਹਾਂ ਦੇ ਪਿਤਾ ਮਾਸਟਰ ਗੁਰਬੰਤਾ ਸਿੰਘ ਨੇ ਖੇਤੀਬਾੜੀ ਤੋਂ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ। ਐਮਪੀ ਚੌਧਰੀ ਨੇ ਆਪਣਾ ਸਿਆਸੀ ਸਫ਼ਰ 1978 ਵਿੱਚ ਪੰਜਾਬ ਯੂਥ ਕਾਂਗਰਸ ਦੇ ਆਗੂ ਵਜੋਂ ਸ਼ੁਰੂ ਕੀਤਾ ਸੀ। 1978 ਤੋਂ 1982 ਤੱਕ ਉਹ ਪੰਜਾਬ ਯੂਥ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਰਹੇ। 1987 ਤੋਂ 1995 ਤੱਕ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਰਹੇ। 1992 ਵਿੱਚ ਪਹਿਲੀ ਜਿੱਤ ਦਰਜ ਕਰਕੇ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਜਨਰਲ ਸਕੱਤਰ ਵਜੋਂ ਚੁਣੇ ਗਏ।

Exit mobile version