ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਲੰਧਰ ‘ਚ ਕਾਂਗਰਸ ਦਾ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ

ਕਾਂਗਰਸ ਦਾ ਇਲਜਾਮ ਹੈ ਕਿ ਮੋਦੀ ਸਰਕਾਰ ਵੱਡੇ ਕਾਰੋਬਾਰੀਆ ਦੇ ਦਬਾਅ ਹੇਠ ਕੰਮ ਕਰ ਰਹੀ ਹੈ ਅਤੇ ਉਹ ਲੋਕ ਦੇਸ਼ ਦੀ ਆਰਥਿਕ ਵਿਆਸਥਾ ਨੂੰ ਖਰਾਬ ਕਰ ਰਹੇ ਹਨ।

ਜਲੰਧਰ 'ਚ ਕਾਂਗਰਸ ਦਾ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ
Follow Us
davinder-kumar-jalandhar
| Published: 07 Feb 2023 14:07 PM IST
ਅਡਾਨੀ ਮੁੱਦੇ ਤੇ ਪੰਜਾਬ ਵਿੱਚ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨਾਂ ਦਾ ਦੌਰ ਜਾਰੀ ਹੈ। ਇਸੇ ਲੜੀ ‘ਚ ਕਾਂਗਰਸ ਦੇ ਵਿਧਾਇਕ ਅਤੇ ਲੀਡਰਾਂ ਅਤੇ ਵਰਕਰਾਂ ਵੱਲੋਂ ਜਲੰਧਰ ‘ਚ ਵੀ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਦੇ ਖਾਸ ਦੋਸਤ ਅਡਾਨੀ ਨੇ ਆਪਣੀ ਫਰਮ ਵਿੱਚ ਐਸਬੀਆਈ ਅਤੇ ਐਲਆਈਸੀ ਦਾ ਪੈਸਾ ਡੁਬੋ ਦਿੱਤਾ ਹੈ, ਜਿਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ।

ਕੇਂਦਰ ਖਿਲਾਫ ਕਾਂਗਰਸ ਦਾ ਮੋਰਚਾ

ਜਲੰਧਰ ਦੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਡੇ ਕਾਰੋਬਾਰੀਆ ਦੇ ਦਬਾਅ ਹੇਠ ਕੰਮ ਕਰ ਰਹੀ ਹੈ ਅਤੇ ਉਹ ਲੋਕ ਦੇਸ਼ ਦੀ ਆਰਥਿਕ ਵਿਆਸਥਾ ਨੂੰ ਖਰਾਬ ਕਰ ਰਹੇ ਹਨ । ਪਰ ਇਸ ਵਾਰ ਦਾ ਮੁੱਦਾ ਇੱਕ ਵਿਦੇਸ਼ੀ ਕੰਪਨੀ ਅਨਾਲਸਿਸ ਐਂਡ ਫਾਇਨੈਨਸ਼ਲ ਐਕਸਪਰਟ ਕੰਪਨੀ ਦੀ ਰਿਪੋਰਟ ਨੂੰ ਲੈ ਕੇ ਹੈ ਜਿਸ ਨੇ ਅਡਾਨੀ ਗਰੁੱਪ ਦੇ ਕਾਰੋਬਾਰ ਦੀ ਬੈਲੇਸ ਸ਼ੀਟ ਤੇ ਵੱਡੇ ਸਵਾਲ ਚੁੱਕੇ ਹਨ ।

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ – ਕਾਂਗਰਸ

ਦੂਜੇ ਪਾਸੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੇ ਦੱਸਿਆ ਕਿ ਕਾਂਗਰਸ ਵੱਲੋਂ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਦੇ ਖਾਸ ਦੋਸਤ ਅਡਾਨੀ ਨੇ ਦੇਸ਼ ਨੂੰ ਬਰਬਾਦ ਕਰ ਦਿੱਤਾ ਹੈ। ਅਡਾਨੀ ਨੇ ਐਲਆਈਸੀ ਅਤੇ ਐਸਬੀਆਈ ਦਾ ਪੈਸਾ ਆਪਣੀ ਫਰਮ ਵਿੱਚ ਲਗਾਕੇ ਡੁਬੋ ਦਿੱਤਾ ਹੈ । ਜਿਸ ਦੀ ਸੁਪਰੀਮ ਕੋਰਟ ਜਾਂ ਸੀਬੀਐਸਈ ਤੋਂ ਜਾਂਚ ਹੋਣੀ ਚਾਹੀਦੀ ਹੈ । ਜੇਕਰ ਸਭ ਕੁਝ ਇਸੇ ਤਰ੍ਹਾਂ ਚਲਦਾ ਰਿਹਾ ਤਾਂ ਬਹੁਤ ਜਲਦੀ ਭਾਰਤ ਦੀ ਹਾਲਤ ਵੀ ਸ੍ਰੀਲੰਕਾ ਅਤੇ ਪਾਕਿਸਤਾਨ ਵਰਗੀ ਹੋ ਜਾਵੇਗੀ । ਕਾਂਗਰਸ ਦੇ ਤਮਾਮ ਲੀਡਰਾਂ ਅਤੇ ਵਰਕਰਾਂ ਨੇ ਐਸਬੀਆਈ ਬੈਂਕ ਦੇ ਬਾਹਰ ਲੱਗਭੱਗ 2 ਘੰਟੇ ਧਰਨਾ ਪ੍ਰਦਰਸ਼ਨ ਕੀਤਾ । ਇਸ ਦੌਰਾਨ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਖਿਲਾਫ ਬੈਨਰ ਹੇਠ ਲਿਖਵਾਇਆ ਸੀ ਮੋਦੀ ਹਰਾਓ ਮੋਦੀ ਹਟਾਓ ਦੇਸ਼ ਬਚਾਓ । ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਮੋਦੀ ਸਰਕਾਰ ਖਿਲਾਫ ਮੋਰਚਾ ਖੋਲਣਾ ਸ਼ੁਰੂ ਕਰ ਦਿੱਤਾ ਹੈ ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...