Jalandhar By Poll: ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ, ਸਿੱਧੂ ਤੇ ਚੰਨੀ ਵੀ ਕਰਨਗੇ ਪ੍ਰਚਾਰ
ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਸਟਾਰ ਪ੍ਰਚਾਰਕਾਂ ਦੀ ਲਿਸਟ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਸਹਿਤ 40 ਹੋਰ ਨੇਤਾਵਾਂ ਦਾ ਨਾਮ ਵੀ ਸ਼ਾਮਲ ਹੈ।

ਕਾਂਗਰਸ ਵੱਲੋਂ ਜਾਰੀ ਸਟਾਰ ਪ੍ਰਚਾਰਕਾਂ ਦੀ ਲਿਸਟ
Jalandhar ByPoll Election: ਕਾਂਗਰਸ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਵੱਲੋਂ ਜਾਰੀ ਸੂਚੀ ਵਿੱਚ 40 ਨੇਤਾਵਾਂ ਦੇ ਨਾਮ ਸ਼ਾਮਲ ਹਨ। ਇਸ ਸੂਚੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੀਨੀਅਰ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu), ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪ੍ਰਤਾਪ ਸਿੰਘ ਬਾਜਵਾ, ਮਨੀਸ਼ ਤਿਵਾੜੀ ਸਣੇ ਕਈ ਹੋਰ ਆਗੂਆਂ ਦੇ ਨਾਮ ਵੀ ਸ਼ਾਮਲ ਹਨ।
ਦੱਸਦਈਏ ਕਿ ਇਸੇ ਸਾਲ ਜਨਵਰੀ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਸੀ। ਜਿਸ ਤੋਂ ਜਲੰਧਰ ਲੋਕ ਸਭਾ ਹਲਕੇ ਲਈ ਜ਼ਿਮਣੀ ਚੋਣਾਂ ਹੋ ਰਹੀਆਂ ਹਨ। ਕਾਂਗਰਸ ਨੇ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਆਪਣੇ ਉਮੀਦਵਾਰ ਵਜੋ ਮੈਦਾਨ ਵਿੱਚ ਉਤਾਰਿਆ ਹੈ।