Jalandhar By Poll: ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ, ਸਿੱਧੂ ਤੇ ਚੰਨੀ ਵੀ ਕਰਨਗੇ ਪ੍ਰਚਾਰ
ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਸਟਾਰ ਪ੍ਰਚਾਰਕਾਂ ਦੀ ਲਿਸਟ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਸਹਿਤ 40 ਹੋਰ ਨੇਤਾਵਾਂ ਦਾ ਨਾਮ ਵੀ ਸ਼ਾਮਲ ਹੈ।
ਕਾਂਗਰਸ ਵੱਲੋਂ ਜਾਰੀ ਸਟਾਰ ਪ੍ਰਚਾਰਕਾਂ ਦੀ ਲਿਸਟ
ਕਾਂਗਰਸ ਵੱਲੋਂ ਜੋਰਾਂ- ਸ਼ੋਰਾਂ ‘ਤੇ ਚੋਣ ਪ੍ਰਚਾਰ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਉਮੀਦਵਾਰ ਕਰਮਜੀਤ ਕੌਰ ਚੌਧਰੀ (Karamjit Kaur Chaudhary) ਲਈ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਰਾਜਾ ਵੜਿੰਗ ਹਲਕੇ ਦੇ ਲੋਕਾਂ ਨੂੰ ਅਪੀਲ ਕਰ ਰਹੇ ਹਨ ਕਿ ਕਰਮਜੀਤ ਕੌਰ ਨੂੰ ਸਾਂਸਦ ਬਣਾ ਕੇ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਮੂੰਹ ਤੋੜਵਾਂ ਜਵਾਬ ਦੇਣ। ਇਥੇ ਇਹ ਵੀ ਦੱਸ ਦਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪਰਚਾ ਦਾਖਲ ਕਰਨ ਦੀ ਆਖਰੀ ਤਾਰਿਖ 20 ਅਪ੍ਰੈਲ ਹੈ। ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ।ਜਲੰਧਰ ਜ਼ਿਮਨੀ ਚੋਣਾਂ ਦੇ ਉਮੀਦਵਾਰ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਤੋਂ ਮਰਹੂਮ ਸੰਤੋਖ ਸਿੰਘ ਚੌਧਰੀ (Santokh Singh Chaudhary) ਦੀ ਪਤਨੀ ਕਰਮਜੀਤ ਕੌਰ ਚੌਧਰੀ ਉਮੀਦਵਾਰ ਹਨ, ਸੱਤਾਧਾਰੀ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਸੁਸ਼ੀਲ ਰਿੰਕੂ ਹਨ, ਬੀਜੇਪੀ ਤੋਂ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ, ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਸੁਖਵਿੰਦਰ ਕੁਮਾਰ ਸੁੱਖੀ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਗੁਰਜੰਟ ਸਿੰਘ ਹਨ।
Follow Us
