ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Jalandhar Bypoll: ਆਖਰੀ ਦੌਰ ‘ਚ ਪ੍ਰਚਾਰ, ਕਰਮਜੀਤ ਕੌਰ ਚੌਧਰੀ ਨੇ ਜਲੰਧਰ ਪੱਛਮੀ ਹਲਕੇ ‘ਚ ਕੱਢਿਆ ਰੋਡ ਸ਼ੋਅ

ਜਲੰਧਰ ਪੱਛਮੀ ਵਿਧਾਨ ਹਲਕੇ ਵਿੱਚ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਵੱਡਾ ਰੋਡ ਸ਼ੋਅ ਕੱਢਿਆ। ਜਿੱਥੇ ਉਹਨਾਂ ਦੇ ਸਮਰਥਨ ਵਿੱਚ ਸੜਕਾਂ ਅਤੇ ਗਲੀਆਂ ਵਿੱਚ ਭਾਰੀ ਭੀੜ ਇਕੱਠੀ ਹੋਈ।

Jalandhar Bypoll: ਆਖਰੀ ਦੌਰ 'ਚ ਪ੍ਰਚਾਰ, ਕਰਮਜੀਤ ਕੌਰ ਚੌਧਰੀ ਨੇ ਜਲੰਧਰ ਪੱਛਮੀ ਹਲਕੇ 'ਚ ਕੱਢਿਆ ਰੋਡ ਸ਼ੋਅ
Follow Us
davinder-kumar-jalandhar
| Published: 07 May 2023 11:10 AM IST
ਜਲੰਧਰ ਨਿਊਜ਼। ਜਲੰਧਰ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਦਾ ਆਖਰੀ ਦੌਰ ਚੱਲ ਰਿਹਾ ਹੈ। ਜਲੰਧਰ ਜ਼ਿਮਨੀ ਚੋਣ ਇਸ ਵੇਲੇ ਸਿਆਸੀ ਪਾਰਟੀਆਂ ਲਈ ਵਕਾਰ ਦਾ ਸਵਾਲ ਬਣੀ ਹੈ। ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ (Karamjit Kaur chaudhary) ਨੇ ਜਲੰਧਰ ਪੱਛਮੀ ਵਿਧਾਨ ਹਲਕੇ ਵਿੱਚ ਇੱਕ ਬੇਹੱਦ ਪ੍ਰਭਾਵਸ਼ਾਲੀ ਤੇ ਵੱਡਾ ਰੋਡ ਸ਼ੋਅ ਕੱਢਿਆ। ਜਿੱਥੇ ਉਹਨਾਂ ਦੇ ਸਮਰਥਨ ਵਿੱਚ ਸੜਕਾਂ ਅਤੇ ਗਲੀਆਂ ਵਿੱਚ ਭਾਰੀ ਭੀੜ ਇਕੱਠੀ ਹੋਈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਰਵਾਨਾ ਕੀਤਾ ਗਿਆ ਇਹ ਰੋਡ ਸ਼ੋਅ ਅਵਤਾਰ ਨਗਰ ਤੋਂ ਸ਼ੁਰੂ ਹੋ ਕੇ ਭਾਰਗੋ ਕੈਂਪ, ਵਾਰਡ 34, 35 ਅਤੇ 36, ਬੁੱਢਾ ਮੱਲ ਪਾਰਕ, ਚੱਪਲੀ ਚੌਂਕ ਅਤੇ ਮੇਨ ਬਜ਼ਾਰ ਇਲਾਕਿਆਂ ਵਿੱਚੋਂ ਗੁਜ਼ਰਿਆ, ਜਿੱਥੇ ਹਰ ਜਗ੍ਹਾ ਸਵਾਗਤ ਲਈ ਸਮਰਥਕਾਂ ਦੀ ਭਾਰੀ ਭੀੜ ਇਕੱਠੀ ਹੋਈ।

ਰੋਡ ਸ਼ੋਅ ਵਿੱਚ ਲੋਕਾਂ ਦਾ ਭਾਰੀ ਇਕੱਠ

ਮਹਿਲਾ ਕਾਂਗਰਸ ਵਰਕਰਾਂ ਵੱਲੋਂ ਕੱਢੇ ਗਏ ਇਸ ਰੋਡ ਸ਼ੋਅ ਵਿੱਚ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਜਿੱਥੋਂ ਤੱਕ ਵੀ ਨਜ਼ਰ ਜਾਂਦੀ ਸੀ, ਲੋਕਾਂ ਦਾ ਇੱਕਠ ਨਜ਼ਰ ਆ ਰਿਹਾ ਸੀ। ਕਰਮਜੀਤ ਕੌਰ ਚੌਧਰੀ ਦਾ ਸੁਆਗਤ ਕਰਨ ਲਈ ਸੜਕਾਂ ਅਤੇ ਗਲੀਆਂ ਦੇ ਦੋਵੇਂ ਪਾਸੇ ਲੋਕਾਂ ਦੀ ਭੀੜ ਲੱਗ ਗਈ। ਕਾਂਗਰਸ ਪਾਰਟੀ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਹੱਥ ਜੋੜ ਕੇ ਉਨ੍ਹਾਂ ਦੇ ਪਿਆਰ ਨੂੰ ਸਵੀਕਾਰ ਕੀਤਾ। ਕਰਮਜੀਤ ਕੌਰ ਚੌਧਰੀ ਦੀ ਉਮੀਦਵਾਰੀ ਨੂੰ ਮਿਲੇ ਭਾਰੀ ਸਮਰਥਨ ਨੂੰ ਦਰਸਾਉਂਦੇ ਹੋਏ ਲੋਕਾਂ ਦਾ ਉਤਸ਼ਾਹ ਅਤੇ ਊਰਜਾ ਦੇਖਣਯੋਗ ਸੀ।

ਕਰਮਜੀਤ ਕੌਰ ਨੇ ਲੋਕਾਂ ਦਾ ਧੰਨਵਾਦ ਕੀਤਾ

ਅਵਤਾਰ ਨਗਰ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਰਮਜੀਤ ਚੌਧਰੀ ਨੇ ਜਲੰਧਰ ਦੇ ਲੋਕਾਂ ਵੱਲੋਂ ਮਿਲੇ ਅਥਾਹ ਸਮਰਥਨ ਲਈ ਉਹਨਾਂ ਦਾ ਧੰਨਵਾਦ ਕੀਤਾ। ਉਹਨਾਂ ਨੇ ਕਿਹਾ, ਅੱਜ ਦਾ ਵਿਸ਼ਾਲ ਇਕੱਠ ਮੇਰੇ ਪਤੀ ਸੰਤੋਖ ਸਿੰਘ ਚੌਧਰੀ (Santokh Singh Chaudhary) ਲਈ ਲੋਕਾਂ ਦੇ ਪਿਆਰ ਅਤੇ ਸਤਿਕਾਰ ਦਾ ਪ੍ਰਮਾਣ ਹੈ। ਉਹ ਲੋਕਾਂ ਦੇ ਨੇਤਾ ਸਨ ਅਤੇ ਹਮੇਸ਼ਾ ਉਨ੍ਹਾਂ ਦੇ ਵਿਚਕਾਰ ਹੀ ਰਹਿੰਦੇ ਸਨ। ਮੈਂ ਇਹ ਭਾਰੀ ਸਮਰਥਨ ਦੇਖ ਕੇ ਸਨਮਾਨਿਤ ਮਹਿਸੂਸ ਕਰਦੀ ਹਾਂ।

ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ਸੰਬੋਧਿਤ ਕਰਦੇ ਹੋਏ ਜ਼ਿਮਨੀ ਚੋਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਸਾਰੀਆਂ ਨੂੰ ਕਰਮਜੀਤ ਕੌਰ ਚੌਧਰੀ ਨੂੰ ਇਕਜੁੱਟ ਹੋ ਕੇ ਵੋਟ ਪਾਉਣ ਦੀ ਅਪੀਲ ਕੀਤੀ । ਉਨ੍ਹਾਂ ਆਖਿਆ ਕਿ ਕਰਮਜੀਤ ਚੌਧਰੀ ਸੰਸਦ ਵਿੱਚ ਲੋਕਾਂ ਦੀ ਆਵਾਜ਼ ਉਠਾਉਣ ਲਈ ਸਭ ਤੋਂ ਵਧੀਆ ਉਮੀਦਵਾਰ ਹਨ ਅਤੇ ਰਾਸ਼ਟਰੀ ਪੱਧਰ ‘ਤੇ ਉਹ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਗੇ। ਉਨ੍ਹਾਂ ਕਿਹਾ ਕਿ ਕਰਮਜੀਤ ਚੌਧਰੀ ਇਲਾਕਾ ਨਿਵਾਸੀਆਂ ਦੇ ਜੀਵਨ ਵਿੱਚ ਸੁਧਾਰ ਲਈ ਅਤੇ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਵਾਸਤੇ ਅਣਥੱਕ ਮਿਹਨਤ ਕਰਨ ਲਈ ਵਚਨਬੱਧ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...