Jalandhar Bypoll: ਆਖਰੀ ਦੌਰ ‘ਚ ਪ੍ਰਚਾਰ, ਕਰਮਜੀਤ ਕੌਰ ਚੌਧਰੀ ਨੇ ਜਲੰਧਰ ਪੱਛਮੀ ਹਲਕੇ ‘ਚ ਕੱਢਿਆ ਰੋਡ ਸ਼ੋਅ
ਜਲੰਧਰ ਪੱਛਮੀ ਵਿਧਾਨ ਹਲਕੇ ਵਿੱਚ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਵੱਡਾ ਰੋਡ ਸ਼ੋਅ ਕੱਢਿਆ। ਜਿੱਥੇ ਉਹਨਾਂ ਦੇ ਸਮਰਥਨ ਵਿੱਚ ਸੜਕਾਂ ਅਤੇ ਗਲੀਆਂ ਵਿੱਚ ਭਾਰੀ ਭੀੜ ਇਕੱਠੀ ਹੋਈ।
ਰੋਡ ਸ਼ੋਅ ਵਿੱਚ ਲੋਕਾਂ ਦਾ ਭਾਰੀ ਇਕੱਠ
ਮਹਿਲਾ ਕਾਂਗਰਸ ਵਰਕਰਾਂ ਵੱਲੋਂ ਕੱਢੇ ਗਏ ਇਸ ਰੋਡ ਸ਼ੋਅ ਵਿੱਚ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਜਿੱਥੋਂ ਤੱਕ ਵੀ ਨਜ਼ਰ ਜਾਂਦੀ ਸੀ, ਲੋਕਾਂ ਦਾ ਇੱਕਠ ਨਜ਼ਰ ਆ ਰਿਹਾ ਸੀ। ਕਰਮਜੀਤ ਕੌਰ ਚੌਧਰੀ ਦਾ ਸੁਆਗਤ ਕਰਨ ਲਈ ਸੜਕਾਂ ਅਤੇ ਗਲੀਆਂ ਦੇ ਦੋਵੇਂ ਪਾਸੇ ਲੋਕਾਂ ਦੀ ਭੀੜ ਲੱਗ ਗਈ। ਕਾਂਗਰਸ ਪਾਰਟੀ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਹੱਥ ਜੋੜ ਕੇ ਉਨ੍ਹਾਂ ਦੇ ਪਿਆਰ ਨੂੰ ਸਵੀਕਾਰ ਕੀਤਾ। ਕਰਮਜੀਤ ਕੌਰ ਚੌਧਰੀ ਦੀ ਉਮੀਦਵਾਰੀ ਨੂੰ ਮਿਲੇ ਭਾਰੀ ਸਮਰਥਨ ਨੂੰ ਦਰਸਾਉਂਦੇ ਹੋਏ ਲੋਕਾਂ ਦਾ ਉਤਸ਼ਾਹ ਅਤੇ ਊਰਜਾ ਦੇਖਣਯੋਗ ਸੀ।ਕਰਮਜੀਤ ਕੌਰ ਨੇ ਲੋਕਾਂ ਦਾ ਧੰਨਵਾਦ ਕੀਤਾ
ਅਵਤਾਰ ਨਗਰ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਰਮਜੀਤ ਚੌਧਰੀ ਨੇ ਜਲੰਧਰ ਦੇ ਲੋਕਾਂ ਵੱਲੋਂ ਮਿਲੇ ਅਥਾਹ ਸਮਰਥਨ ਲਈ ਉਹਨਾਂ ਦਾ ਧੰਨਵਾਦ ਕੀਤਾ। ਉਹਨਾਂ ਨੇ ਕਿਹਾ, ਅੱਜ ਦਾ ਵਿਸ਼ਾਲ ਇਕੱਠ ਮੇਰੇ ਪਤੀ ਸੰਤੋਖ ਸਿੰਘ ਚੌਧਰੀ (Santokh Singh Chaudhary) ਲਈ ਲੋਕਾਂ ਦੇ ਪਿਆਰ ਅਤੇ ਸਤਿਕਾਰ ਦਾ ਪ੍ਰਮਾਣ ਹੈ। ਉਹ ਲੋਕਾਂ ਦੇ ਨੇਤਾ ਸਨ ਅਤੇ ਹਮੇਸ਼ਾ ਉਨ੍ਹਾਂ ਦੇ ਵਿਚਕਾਰ ਹੀ ਰਹਿੰਦੇ ਸਨ। ਮੈਂ ਇਹ ਭਾਰੀ ਸਮਰਥਨ ਦੇਖ ਕੇ ਸਨਮਾਨਿਤ ਮਹਿਸੂਸ ਕਰਦੀ ਹਾਂ।ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ਸੰਬੋਧਿਤ ਕਰਦੇ ਹੋਏ ਜ਼ਿਮਨੀ ਚੋਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਸਾਰੀਆਂ ਨੂੰ ਕਰਮਜੀਤ ਕੌਰ ਚੌਧਰੀ ਨੂੰ ਇਕਜੁੱਟ ਹੋ ਕੇ ਵੋਟ ਪਾਉਣ ਦੀ ਅਪੀਲ ਕੀਤੀ । ਉਨ੍ਹਾਂ ਆਖਿਆ ਕਿ ਕਰਮਜੀਤ ਚੌਧਰੀ ਸੰਸਦ ਵਿੱਚ ਲੋਕਾਂ ਦੀ ਆਵਾਜ਼ ਉਠਾਉਣ ਲਈ ਸਭ ਤੋਂ ਵਧੀਆ ਉਮੀਦਵਾਰ ਹਨ ਅਤੇ ਰਾਸ਼ਟਰੀ ਪੱਧਰ ‘ਤੇ ਉਹ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਗੇ। ਉਨ੍ਹਾਂ ਕਿਹਾ ਕਿ ਕਰਮਜੀਤ ਚੌਧਰੀ ਇਲਾਕਾ ਨਿਵਾਸੀਆਂ ਦੇ ਜੀਵਨ ਵਿੱਚ ਸੁਧਾਰ ਲਈ ਅਤੇ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਵਾਸਤੇ ਅਣਥੱਕ ਮਿਹਨਤ ਕਰਨ ਲਈ ਵਚਨਬੱਧ ਹਨ।
Follow Us
