ਮੋਗਾ ਵਿੱਚ ਕਾਂਗਰਸੀ ਸਰਪੰਚ ਅਤੇ ਉਸਦੇ ਸਾਥੀ ਦਾ ਗੋਲੀ ਮਾਰਕੇ ਕਤਲ
ਪੰਜਾਬ ਵਿੱਚ ਅਪਰਾਧ ਵੱਧਦਾ ਹੀ ਜਾ ਰਿਹਾ ਹੈ ਪਹਿਲਾਂ ਜਲੰਧਰ ਵਿੱਚ ਤਿੰਨ ਮਰਡਰ ਕਰ ਦਿੱਤੇ ਤੇ ਹੁਣ ਖਬਰ ਮੋਗਾ ਤੋਂ ਆਈ ਹੈ ਜਿੱਥੇ ਕਾਂਗਰਸੀ ਸਰਪੰਚ ਅਤੇ ਉਸਦੇ ਸਾਥੀ ਦੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ। ਪੰਜਾਬ ਸਰਕਾਰ ਦੇ ਲੱਖ ਦਾਅਵਿਆਂ ਦੇ ਬਾਵਜੂਦ ਕ੍ਰਾਈਮ ਘੱਟ ਨਹੀਂ ਹੋ ਰਿਹਾ। ਵਿਰੋਧੀ ਧਿਰ ਵੀ ਸਰਕਾਰ ਨੂੰ ਸੂਬੇ ਦੀ ਕਾਨੂੰਨ ਵਿਵਸਥਾ ਤੇ ਘੇਰ ਰਿਹਾ ਹੈ। ਹਾਲਾਂਕਿ ਸਰਕਾਰ ਦਾਅਵੇ ਕਰ ਰਹੀ ਹੈ ਸੂਬੇ ਵਿੱਚੋਂ ਅਪਰਾਧ ਘੱਟ ਹੋ ਰਿਹਾ ਹੈ।
ਪੰਜਾਬ ਨਿਊਜ। ਮੋਗਾ ‘ਚ ਸਵੇਰੇ ਕਾਂਗਰਸੀ ਸਰਪੰਚ (Congress Sarpanch) ਤੇ ਉਸ ਦੇ ਸਾਥੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਉਸ ਸਮੇਂ ਸੈਰ ਕਰ ਰਿਹਾ ਸੀ। ਪਿੰਡ ਖੋਸਾ ਕੋਟਲਾ ਦਾ ਸਰਪੰਚ ਸ਼ੁੱਕਰਵਾਰ ਸਵੇਰੇ ਆਪਣੇ ਦੋਸਤਾਂ ਨਾਲ ਸੈਰ ਕਰਨ ਗਿਆ ਸੀ। ਇਸ ਦੌਰਾਨ ਹਮਲਾਵਰਾਂ ਨਾਲ ਬਹਿਸ ਹੋਈ ਅਤੇ ਫਿਰ ਉਨ੍ਹਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਮ੍ਰਿਤਕ ਸਰਪੰਚ ਵੀਰ ਸਿੰਘ ਕਾਂਗਰਸ ਪਾਰਟੀ ਨਾਲ ਸਬੰਧਤ ਸੀ, ਜਦੋਂ ਕਿ ਮਰਨ ਵਾਲਾ ਦੂਜਾ ਰਣਜੀਤ ਸਿੰਘ ਹੈ। ਇਸ ਘਟਨਾ ਵਿੱਚ ਜ਼ਖ਼ਮੀ ਹੋਏ ਦੋ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਅਤੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪਰ ਉਨ੍ਹਾਂ ਦੀ ਮੌਤ ਹੋ ਗਈ।
ਮੌਕੇ ਤੇ ਪੁੱਜੇ ਐੱਸਐੱਸਪੀ (SSP) ਜੇ.ਏਲੈਂਚਜੀਅਨ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ। ਇਸੇ ਰੰਜਿਸ਼ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ। ਜ਼ਿਲ੍ਹਾ ਕਾਂਗਰਸ ਪ੍ਰਧਾਨ ਨੇ ਅਮਨ-ਕਾਨੂੰਨ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਹਰ ਰੋਜ਼ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਸਰਪੰਚਾਂ ਨੂੰ ਆਪਸ ਵਿੱਚ ਲੜਾਇਆ ਜਾ ਰਿਹਾ ਹੈ।