AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਦਾ ਰਹਾਂਗਾ…ਅਕਾਲੀ ਦਲ ਤੋਂ ਬਰਖ਼ਾਸਤਗੀ ਤੋਂ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ਦਾ ਵੱਡਾ ਬਿਆਨ

ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਪਾਰਟੀ ਜਾਂ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਬੋਲਣ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿਰਫ਼ ਖਡੂਰ ਸਾਹਿਬ ਵਿਧਾਨ ਸਭਾ ਹਲਕੇ 'ਚ ਕਥਿਤ ਤੌਰ 'ਤੇ ਚੱਲ ਰਹੇ ਨਸ਼ਾ ਤਸਕਰੀ ਦੇ ਕਾਰੋਬਾਰ ਤੇ ਗੈਂਗਸਟਰਵਾਦ ਦੇ ਖ਼ਿਲਾਫ਼ ਆਵਾਜ਼ ਉਠਾ ਰਹੇ ਸਨ।

ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਦਾ ਰਹਾਂਗਾ...ਅਕਾਲੀ ਦਲ ਤੋਂ ਬਰਖ਼ਾਸਤਗੀ ਤੋਂ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ਦਾ ਵੱਡਾ ਬਿਆਨ
lalit-sharma
| Updated On: 16 Sep 2026 08:03 AM IST
Share

ਸ਼੍ਰਮਣੀ ਅਕਾਲੀ ਦਲ ਵੱਲੋਂ ਖਡੂਰ ਸਾਹਿਬ ਤੋਂ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਹਾਈਕਮਾਂਡ ‘ਤੇ ਤਿੱਖਾ ਹਮਲਾ ਬੋਲਿਆ ਹੈ। ਆਪਣੀ ਪ੍ਰਤੀਕਿਰਿਆ ਦਿੰਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢੇ ਜਾਣ ਦੀ ਜਾਣਕਾਰੀ ਕਿਸੇ ਪਾਰਟੀ ਆਗੂ ਜਾਂ ਅਨੁਸ਼ਾਸਨੀ ਕਮੇਟੀ ਤੋਂ ਨਹੀਂ, ਸਗੋਂ ਪੱਤਰਕਾਰਾਂ ਰਾਹੀਂ ਮਿਲੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਬੰਧੀ ਉਨ੍ਹਾਂ ਨੂੰ ਨਾ ਤਾਂ ਕੋਈ ਕਾਰਨ ਦੱਸੋ ਨੋਟਿਸ ਦਿੱਤਾ ਗਿਆ ਤੇ ਨਾ ਹੀ ਕੋਈ ਚਿੱਠੀ ਭੇਜੀ ਗਈ।

“ਕਦੇ ਵੀ ਪਾਰਟੀ ਜਾਂ ਸੁਖਬੀਰ ਬਾਦਲ ਖ਼ਿਲਾਫ਼ ਬੋਲਣ ਦੀ ਕੋਸ਼ਿਸ਼ ਨਹੀਂ ਕੀਤੀ”

ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਪਾਰਟੀ ਜਾਂ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਬੋਲਣ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿਰਫ਼ ਖਡੂਰ ਸਾਹਿਬ ਵਿਧਾਨ ਸਭਾ ਹਲਕੇ ‘ਚ ਕਥਿਤ ਤੌਰ ‘ਤੇ ਚੱਲ ਰਹੇ ਨਸ਼ਾ ਤਸਕਰੀ ਦੇ ਕਾਰੋਬਾਰ ਤੇ ਗੈਂਗਸਟਰਵਾਦ ਦੇ ਖ਼ਿਲਾਫ਼ ਆਵਾਜ਼ ਉਠਾ ਰਹੇ ਸਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਪਾਰਟੀ ਵਿਰੋਧੀ ਗਤੀਵਿਧੀ ਕਿਵੇਂ ਹੋ ਸਕਦੀ ਹੈ, ਇਸ ਦਾ ਜਵਾਬ ਪਾਰਟੀ ਲੀਡਰਸ਼ਿਪ ਨੂੰ ਦੇਣਾ ਚਾਹੀਦਾ ਹੈ।

ਬ੍ਰਹਮਪੁਰਾ ਨੇ ਅਕਾਲੀ ਦਲ ਨਾਲ ਆਪਣੇ ਪਰਿਵਾਰ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਾਂਝ ਤੇ ਸੇਵਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਰੀਬ 70 ਸਾਲ ਤੱਕ ਪਾਰਟੀ ਦੀ ਸੇਵਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਰੀਬ 12 ਸਾਲ ਜੇਲ੍ਹ ਕੱਟੀ ਤੇ ਕਈ ਵਾਰ ਐਨਐਸਏ ਤੇ ਟਾਡਾ ਵਰਗੇ ਸਖ਼ਤ ਕਾਨੂੰਨਾਂ ਦਾ ਸਾਹਮਣਾ ਕੀਤਾ। ਬ੍ਰਹਮਪੁਰਾ ਨੇ ਕਿਹਾ ਕਿ ਜਿਸ ਅਕਾਲੀ ਦਲ ਨੂੰ ਉਨ੍ਹਾਂ ਦੇ ਪਰਿਵਾਰ ਨੇ ਖੂਨ-ਪਸੀਨਾ ਵਹਾ ਕੇ ਮਜ਼ਬੂਤ ਕੀਤਾ, ਅੱਜ ਉਸੇ ਪਾਰਟੀ ‘ਚ ਉਨ੍ਹਾਂ ਖ਼ਿਲਾਫ਼ ਇਸ ਤਰ੍ਹਾਂ ਦੀ ਕਾਰਵਾਈ ਹੋਣਾ ਦੁਖਦਾਈ ਹੈ।

ਰਮਨਦੀਪ ਕੌਰ ਨੂੰ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ‘ਤੇ ਸਵਾਲ

ਉਨ੍ਹਾਂ ਖਡੂਰ ਸਾਹਿਬ ਹਲਕੇ ‘ਚ ਰਮਨਦੀਪ ਕੌਰ ਨੂੰ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ‘ਤੇ ਵੀ ਸਵਾਲ ਚੁੱਕੇ। ਬ੍ਰਹਮਪੁਰਾ ਨੇ ਇਲਜ਼ਾਮ ਲਾਇਆ ਕਿ ਇਹ ਨਿਯੁਕਤੀ ਸਥਾਨਕ ਆਗੂਆਂ ਤੇ ਵਰਕਰਾਂ ਨਾਲ ਲੋੜੀਂਦਾ ਮਸ਼ਵਰਾ ਕੀਤੇ ਬਿਨਾਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਰਟੀ ‘ਚ ਕਥਿਤ ਤੌਰ ‘ਤੇ ਦਾਗ਼ੀ ਲੋਕਾਂ ਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਦਾ ਵਿਰੋਧ ਕੀਤਾ ਸੀ ਤੇ ਅੱਗੇ ਵੀ ਨਸ਼ਿਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।

ਬ੍ਰਹਮਪੁਰਾ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਕੈਨੇਡਾ ਤੋਂ ਧਮਕੀ ਭਰੇ ਫੋਨ ਆਏ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਇਸ ਲਈ ਬਿੱਲਾ ਸ਼ੇਰੋਂ ਤੇ ਉਸ ਦਾ ਪਰਿਵਾਰ ਜ਼ਿੰਮੇਵਾਰ ਹੋਵੇਗਾ। ਹਾਲਾਂਕਿ, ਇਸ ਦਾਅਵੇ ਦੀ ਸੁਤੰਤਰ ਤੌਰ ‘ਤੇ ਪੁਸ਼ਟੀ ਨਹੀਂ ਹੋ ਸਕੀ ਹੈ।

” ਨਸ਼ਾ ਤਸਕਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ”

ਕਿਸੇ ਹੋਰ ਸਿਆਸੀ ਪਾਰਟੀ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਨੂੰ ਰੱਦ ਕਰਦਿਆਂ ਬ੍ਰਹਮਪੁਰਾ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਉਨ੍ਹਾਂ ਦਾ ਕਿਸੇ ਹੋਰ ਪਾਰਟੀ ‘ਚ ਜਾਣ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਸ ਅਕਾਲੀ ਦਲ ਦੇ ਬੂਟੇ ਨੂੰ ਉਨ੍ਹਾਂ ਦੇ ਪਰਿਵਾਰ ਨੇ ਖੂਨ-ਪਸੀਨੇ ਨਾਲ ਸੀਂਚਿਆ ਹੈ, ਉਹ ਉਸ ਨੂੰ ਛੱਡਣਾ ਨਹੀਂ ਚਾਹੁੰਦੇ। ਜੇਕਰ ਇਸ ਲਈ ਉਨ੍ਹਾਂ ਨੂੰ ਸਿਆਸੀ ਕੁਰਬਾਨੀ ਵੀ ਦੇਣੀ ਪਈ ਤਾਂ ਉਹ ਇਸ ਨੂੰ ਪ੍ਰਵਾਨ ਕਰਨਗੇ, ਪਰ ਨਸ਼ਾ ਤਸਕਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕਰਨਗੇ। ਬ੍ਰਹਮਪੁਰਾ ਨੇ ਕਿਹਾ ਕਿ ਉਹ ਆਪਣੇ ਵਰਕਰਾਂ ਦੇ ਨਾਲ ਖੜ੍ਹੇ ਹਨ ਤੇ ਨਸ਼ਿਆਂ ਦੇ ਖ਼ਿਲਾਫ਼ ਉਨ੍ਹਾਂ ਦੀ ਲੜਾਈ ਅੱਗੇ ਵੀ ਜਾਰੀ ਰਹੇਗੀ।

Follow Us