AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਖਾਲਸਾ ਕਾਲਜ ‘ਚ ਕੁੱਤਿਆਂ ਨਾਲ ਕਥਿਤ ਕ੍ਰੂਰਤਾ ਮਾਮਲੇ ‘ਤੇ ਵਿਵਾਦ ਗਹਿਰਾਇਆ, ਐਨੀਮਲ ਐਕਟੀਵਿਸਟਾਂ ਵੱਲੋਂ ਪ੍ਰਦਰਸ਼ਨ

ਪ੍ਰਦਰਸ਼ਨ 'ਚ ਸ਼ਾਮਲ ਲੋਕਾਂ ਨੇ ਦਾਅਵਾ ਕੀਤਾ ਕਿ ਵਾਇਰਲ ਵੀਡੀਓਜ਼ 'ਚ ਕੁੱਤਿਆਂ ਨੂੰ ਬੇਹੱਦ ਬੇਰਹਿਮੀ ਨਾਲ ਘਸੀਟਿਆ ਤੇ ਕੁੱਟਿਆ ਗਿਆ, ਜਿਸ ਕਾਰਨ ਕੁੱਝ ਜਾਨਵਰਾਂ ਦੀ ਮੌਤ ਵੀ ਹੋ ਗਈ। ਇੱਕ ਐਨੀਮਲ ਐਕਟੀਵਿਸਟ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਗੁਰੂਆਂ-ਪੀਰਾਂ ਦੀ ਧਰਤੀ ਮੰਨਿਆ ਜਾਂਦਾ ਹੈ, ਪਰ ਇਥੇ ਇਸ ਤਰ੍ਹਾਂ ਦੀ ਕ੍ਰੂਰਤਾ ਦੇਖ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਬੇਜ਼ੁਬਾਨ ਜਾਨਵਰ ਬੋਲ ਨਹੀਂ ਸਕਦੇ, ਉਨ੍ਹਾਂ ਦੀ ਆਵਾਜ਼ ਬਣਨਾ ਸਮਾਜ ਦੀ ਜ਼ਿੰਮੇਵਾਰੀ ਹੈ।

ਖਾਲਸਾ ਕਾਲਜ 'ਚ ਕੁੱਤਿਆਂ ਨਾਲ ਕਥਿਤ ਕ੍ਰੂਰਤਾ ਮਾਮਲੇ 'ਤੇ ਵਿਵਾਦ ਗਹਿਰਾਇਆ, ਐਨੀਮਲ ਐਕਟੀਵਿਸਟਾਂ ਵੱਲੋਂ ਪ੍ਰਦਰਸ਼ਨ
lalit-sharma
| Updated On: 22 May 2026 15:07 PM IST
Share

ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ‘ਚ ਕੁੱਤਿਆਂ ਨਾਲ ਕਥਿਤ ਤੌਰ ਤੇ ਕੀਤੀ ਗਈ ਕ੍ਰੂਰਤਾ ਨੂੰ ਲੈ ਕੇ ਸ਼ੁੱਕਰਵਾਰ ਨੂੰ ਵੱਡਾ ਵਿਵਾਦ ਖੜ੍ਹਾ ਹੋ ਗਿਆ। ਸੋਸ਼ਲ ਮੀਡੀਆ ਤੇ ਕੁੱਝ ਵੀਡੀਓਜ਼ ਵਾਇਰਲ ਹੋਣ ਤੋਂ ਬਾਅਦ ਐਨੀਮਲ ਐਕਟੀਵਿਸਟਾਂ, ਵਿਦਿਆਰਥੀਆਂ ਤੇ ਸਮਾਜਿਕ ਕਾਰਕੁਨਾਂ ਵੱਲੋਂ ਕਾਲਜ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਤੇ ਬੇਜ਼ੁਬਾਨ ਜਾਨਵਰਾਂ ਲਈ ਇਨਸਾਫ ਦੀ ਮੰਗ ਕੀਤੀ ਗਈ।

ਪ੍ਰਦਰਸ਼ਨ ‘ਚ ਸ਼ਾਮਲ ਲੋਕਾਂ ਨੇ ਦਾਅਵਾ ਕੀਤਾ ਕਿ ਵਾਇਰਲ ਵੀਡੀਓਜ਼ ‘ਚ ਕੁੱਤਿਆਂ ਨੂੰ ਬੇਹੱਦ ਬੇਰਹਿਮੀ ਨਾਲ ਘਸੀਟਿਆ ਤੇ ਕੁੱਟਿਆ ਗਿਆ, ਜਿਸ ਕਾਰਨ ਕੁੱਝ ਜਾਨਵਰਾਂ ਦੀ ਮੌਤ ਵੀ ਹੋ ਗਈ। ਇੱਕ ਐਨੀਮਲ ਐਕਟੀਵਿਸਟ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਗੁਰੂਆਂ-ਪੀਰਾਂ ਦੀ ਧਰਤੀ ਮੰਨਿਆ ਜਾਂਦਾ ਹੈ, ਪਰ ਇਥੇ ਇਸ ਤਰ੍ਹਾਂ ਦੀ ਕ੍ਰੂਰਤਾ ਦੇਖ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਬੇਜ਼ੁਬਾਨ ਜਾਨਵਰ ਬੋਲ ਨਹੀਂ ਸਕਦੇ, ਉਨ੍ਹਾਂ ਦੀ ਆਵਾਜ਼ ਬਣਨਾ ਸਮਾਜ ਦੀ ਜ਼ਿੰਮੇਵਾਰੀ ਹੈ।

ਇੱਕ ਮਹਿਲਾ ਪ੍ਰਦਰਸ਼ਨਕਾਰੀ, ਜੋ ਆਪਣੇ ਆਪ ਨੂੰ ਅਧਿਆਪਕਾ ਤੇ ਐਨੀਮਲ ਐਕਟੀਵਿਸਟ ਦੱਸ ਰਹੀ ਸੀ, ਨੇ ਕਿਹਾ ਕਿ ਵੀਡੀਓ ‘ਚ ਇੱਕ ਕੁੱਤੇ ਨੂੰ ਬੈਟਰੀ ਰਿਕਸ਼ੇ ਨਾਲ ਬੰਨ੍ਹ ਕੇ ਬੁਰੀ ਤਰ੍ਹਾਂ ਘਸੀਟਿਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਨੇ ਦਾਅਵਾ ਕੀਤਾ ਕਿ ਇੱਕ ਹੋਰ ਕੁੱਤੇ ਦੀ ਲੱਤ ਵੀ ਤੋੜ ਦਿੱਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਕਾਲਜ ਪ੍ਰਬੰਧਕਾਂ ਕੋਲੋਂ ਇਸ ਮਾਮਲੇ ਤੇ ਸਪੱਸ਼ਟੀਕਰਨ ਮੰਗਣ ਆਏ ਹਨ, ਪਰ ਉਨ੍ਹਾਂ ਨੂੰ ਕੋਈ ਸੰਤੋਸ਼ਜਨਕ ਜਵਾਬ ਨਹੀਂ ਮਿਲਿਆ।

ਕਾਲਜ ਦੀ ਛਵੀ ਖ਼ਰਾਬ ਕਰਨ ਦੀ ਕੋਸ਼ਿਸ਼: ਖਾਲਸਾ ਕਾਲਜ ਪ੍ਰਿੰਸੀਪਲ

ਦੂਜੇ ਪਾਸੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਸਾਰੇ ਇਲਜ਼ਾਮਾਂ ਨੂੰ ਰੱਦ ਕਰਦਿਆਂ ਕਿਹਾ ਕਿ ਕਾਲਜ ‘ਚ ਕਿਸੇ ਵੀ ਕੁੱਤੇ ਨੂੰ ਨਹੀਂ ਮਾਰਿਆ ਗਿਆ। ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਸਾਰਾ ਮਾਮਲਾ ਪੋਲੀਟੀਕਲ ਮੋਟੀਵੇਟਡ ਹੈ ਤੇ ਕੁੱਝ ਲੋਕ ਖਾਲਸਾ ਕਾਲਜ ਦੀ ਛਵੀ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਡਾ. ਰੰਧਾਵਾ ਨੇ ਦੱਸਿਆ ਕਿ ਕਾਲਜ ਪ੍ਰਬੰਧਕ ਅਤੇ ਸਟਾਫ ਕੈਂਪਸ ‘ਚ ਰਹਿੰਦੇ ਕੁੱਤਿਆਂ ਦੀ ਸੰਭਾਲ ਕਰਦੇ ਹਨ। ਉਨ੍ਹਾਂ ਕਿਹਾ ਕਿ ਜ਼ਖ਼ਮੀ ਕੁੱਤਿਆਂ ਦਾ ਇਲਾਜ ਕਰਵਾਇਆ ਜਾਂਦਾ ਹੈ ਤੇ ਪਸ਼ੂ ਭਲਾਈ ਸੰਸਥਾਵਾਂ ਦੀ ਮਦਦ ਵੀ ਲਈ ਜਾਂਦੀ ਹੈ। ਉਨ੍ਹਾਂ ਦੇ ਅਨੁਸਾਰ, ਇੱਕ ਕੁੱਤਾ ਪਹਿਲਾਂ ਹੀ ਜ਼ਖ਼ਮੀ ਸੀ ਤੇ ਕਮਰੇ ‘ਚ ਫਸਣ ਕਾਰਨ ਸ਼ੀਸ਼ਾ ਤੋੜ ਕੇ ਬਾਹਰ ਨਿਕਲਣ ਦੌਰਾਨ ਉਸ ਦੇ ਪੰਜੇ ਜ਼ਖ਼ਮੀ ਹੋਏ ਸਨ।

ਪ੍ਰਿੰਸੀਪਲ ਨੇ ਕਿਹਾ ਕਿ ਕਾਲਜ ਦੇ ਕੈਂਪਸ ‘ਚ ਅਜੇ ਵੀ ਕਈ ਕੁੱਤੇ ਆਰਾਮ ਨਾਲ ਘੁੰਮ ਰਹੇ ਹਨ ਤੇ ਉਨ੍ਹਾਂ ਲਈ ਪਾਣੀ ਤੇ ਖੁਰਾਕ ਦੀ ਵੀ ਵਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਾਇਰਲ ਵੀਡੀਓ ‘ਚ ਦਿਖਾਈ ਦੇ ਰਹੀ ਬੈਟਰੀ ਰਿਕਸ਼ਾ ਕਾਲਜ ਦੀ ਨਹੀਂ ਸੀ ਤੇ ਕਾਲਜ ‘ਚ ਕਈ ਬਾਹਰੀ ਵਾਹਨ ਵੀ ਆਉਂਦੇ ਹਨ। ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਤੇ ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Follow Us
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...