ਸ੍ਰੀ ਬੰਗਲਾ ਸਾਹਿਬ ਗੁਰਦੁਆਰੇ ‘ਚ ਦਿੱਲੀ ਪੁਲਿਸ ਦੇ ਦਾਖ਼ਲ ਹੋਣ ‘ਤੇ ਵਿਵਾਦ, CM ਮਾਨ ਨੇ ਚੁੱਕੇ ਸਵਾਲ; ਦਿੱਲੀ ਪੁਲਿਸ ਨੇ ਦਿੱਤੀ ਸਫ਼ਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਸਾਂਝੀ ਕਰਦਿਆਂ ਦਿੱਲੀ ਪੁਲਿਸ ਦੀ ਕਾਰਵਾਈ 'ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਦਰਵਾਜ਼ੇ ਹਮੇਸ਼ਾ ਲੋੜਵੰਦਾਂ ਤੇ ਮੁਸੀਬਤ 'ਚ ਫਸੇ ਲੋਕਾਂ ਲਈ ਖੁੱਲ੍ਹੇ ਰਹੇ ਹਨ। ਜੇਕਰ ਪ੍ਰਦਰਸ਼ਨ ਕਰ ਰਹੇ ਨੌਜਵਾਨ ਗੁਰਦੁਆਰਾ ਸਾਹਿਬ 'ਚ ਸ਼ਰਨ ਲੈਣ ਪਹੁੰਚਦੇ ਹਨ, ਤਾਂ ਗੁਰਦੁਆਰੇ ਦੀ ਪਰੰਪਰਾ ਅਨੁਸਾਰ ਉਨ੍ਹਾਂ ਨੂੰ ਸ਼ਰਨ ਦਿੱਤੀ ਜਾਂਦੀ ਹੈ।
ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੇ ਪਹੁੰਚਣ ਨੂੰ ਲੈ ਕੇ ਸਿਆਸੀ ਵਿਵਾਦ ਭਖ ਗਿਆ ਹੈ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਕੁਝ ਨੌਜਵਾਨਾਂ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਤੇ ਉਨ੍ਹਾਂ ਦੀ ਭਾਲ ‘ਚ ਪੁਲਿਸ ਦੇ ਉੱਥੇ ਜਾਣ ਤੋਂ ਬਾਅਦ ਇਹ ਮਾਮਲਾ ਚਰਚਾ ‘ਚ ਆਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਇਲਜ਼ਾਮ ਲਾਇਆ ਕਿ ਪੁਲਿਸ ਨੇ ਗੁਰੂ ਘਰ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਹੈ। ਦੂਜੇ ਪਾਸੇ, ਦਿੱਲੀ ਪੁਲਿਸ ਨੇ ਆਪਣਾ ਪੱਖ ਸਪੱਸ਼ਟ ਕੀਤਾ ਹੈ।
CM ਭਗਵੰਤ ਮਾਨ ਨੇ ਜਤਾਇਆ ਇਤਰਾਜ਼
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਦਿੱਲੀ ਪੁਲਿਸ ਦੀ ਕਾਰਵਾਈ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਦਰਵਾਜ਼ੇ ਹਮੇਸ਼ਾ ਲੋੜਵੰਦਾਂ ਤੇ ਮੁਸੀਬਤ ‘ਚ ਫਸੇ ਲੋਕਾਂ ਲਈ ਖੁੱਲ੍ਹੇ ਰਹੇ ਹਨ। ਜੇਕਰ ਪ੍ਰਦਰਸ਼ਨ ਕਰ ਰਹੇ ਨੌਜਵਾਨ ਗੁਰਦੁਆਰਾ ਸਾਹਿਬ ‘ਚ ਸ਼ਰਨ ਲੈਣ ਪਹੁੰਚਦੇ ਹਨ, ਤਾਂ ਗੁਰਦੁਆਰੇ ਦੀ ਪਰੰਪਰਾ ਅਨੁਸਾਰ ਉਨ੍ਹਾਂ ਨੂੰ ਸ਼ਰਨ ਦਿੱਤੀ ਜਾਂਦੀ ਹੈ।
ਮੁੱਖ ਮੰਤਰੀ ਨੇ ਇਲਜ਼ਾਮ ਲਾਇਆ ਕਿ ਪੁਲਿਸ ਮੁਲਾਜ਼ਮਾਂ ਨੇ ਸਿਰ ਢੱਕਣ ਤੇ ਜੁੱਤੇ ਉਤਾਰਨ ਵਰਗੀਆਂ ਧਾਰਮਿਕ ਮਰਿਆਦਾਵਾਂ ਦੀ ਪਾਲਣਾ ਕੀਤੇ ਬਿਨਾਂ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਨੂੰ ਸਿੱਖ ਭਾਈਚਾਰਾ ਸਵੀਕਾਰ ਨਹੀਂ ਕਰੇਗਾ। ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਭਾਜਪਾ ‘ਤੇ ਵੀ ਨਿਸ਼ਾਨਾ ਸਾਧਿਆ।
ਕੱਲ੍ਹ ਦਿੱਲੀ ਵਿੱਖੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਬੀਜੇਪੀ ਦੀ ਪੁਲਿਸ ਵੱਲੋਂ ਜਬਰਨ ਦਾਖਲ ਹੋਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ… ਇਤਿਹਾਸ ਗਵਾਹ ਹੈ ਕਿ ਗੁਰੂ ਘਰ ਤਾਂ ਜ਼ਰੂਰਤਮੰਦਾਂ ਨੂੰ ਸ਼ਰਨ ਦੇਣ ਲਈ ਆਪਣੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰੱਖਦੇ ਨੇ…ਜੇ ਕੱਲ੍ਹ ਪ੍ਰੋਟੈਸਟ ਕਰ ਰਹੇ ਇਸ ਦੇਸ਼ ਦੇ ਨੌਜਵਾਨ ਓਥੇ ਦਾਖਲ ਹੋ ਗਏ ਤਾਂ ਗੁਰੂ ਘਰ ਦਾ ਸਿਧਾਂਤ ਹੈ ਕਿ ਸੇਵਾਦਾਰ ਉਹਨਾਂ ਨੂੰ ਸ਼ਰਨ ਦੇਣ…
ਤਾਲਿਬਾਨੀ ਰਵੱਈਏ ਵਾਲੀ ਬੀਜੇਪੀ ਦੀ ਦਿੱਲੀ ਪੁਲਿਸ ਨੰਗੇ ਸਿਰ ਤੇ ਪੈਰਾਂ ‘ਚ ਬੂਟ ਪਾ ਕੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਈ ਤੇ ਉਹਨਾਂ ਵੱਲੋਂ ਗੁਰੂ ਘਰ ਦੀ ਮਰਿਯਾਦਾ ਨੂੰ ਰੋਲਿਆ ਗਿਆ… ਸਿੱਖ ਕੌਮ ਇਸ ਸ਼ਰਮਨਾਕ ਹਰਕਤ ਲਈ ਬੀਜੇਪੀ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ… — Bhagwant Mann (@BhagwantMann) October 11, 2026
ਭਗਵੰਤ ਮਾਨ ਨੇ ਕਿਹਾ, ਤਾਲਿਬਾਨੀ ਰਵੱਈਏ ਵਾਲੀ ਬੀਜੇਪੀ ਦੀ ਦਿੱਲੀ ਪੁਲਿਸ ਨੰਗੇ ਸਿਰ ਤੇ ਪੈਰਾਂ ‘ਚ ਬੂਟ ਪਾ ਕੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਈ ਤੇ ਉਨ੍ਹਾਂ ਵੱਲੋਂ ਗੁਰੂ ਘਰ ਦੀ ਮਰਿਆਦਾ ਨੂੰ ਰੋਲਿਆ ਗਿਆ। ਸਿੱਖ ਕੌਮ ਇਸ ਸ਼ਰਮਨਾਕ ਹਰਕਤ ਲਈ ਬੀਜੇਪੀ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ।
ਇਹ ਵੀ ਪੜ੍ਹੋ
ਦਿੱਲੀ ਪੁਲਿਸ ਨੇ ਕੀ ਦਿੱਤੀ ਸਫ਼ਾਈ?
ਦਿੱਲੀ ਪੁਲਿਸ ਦੇ ਡੀਸੀਪੀ ਨਵੀਂ ਦਿੱਲੀ ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਤੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਵੀਡੀਓ ‘ਚ ਕੁਝ ਪੁਲਿਸ ਮੁਲਾਜ਼ਮ ਜੁੱਤੀਆਂ ਪਹਿਨੇ ਦਿਖਾਈ ਦੇ ਰਹੇ ਹਨ, ਪਰ ਉਹ ਗੁਰਦੁਆਰਾ ਸਾਹਿਬ ਦੇ ਅੰਦਰਲੇ ਪਵਿੱਤਰ ਹਿੱਸੇ ‘ਚ ਨਹੀਂ ਗਏ ਸਨ।
ਪੁਲਿਸ ਅਨੁਸਾਰ, ਮੁਲਾਜ਼ਮ ਉਸ ਸਾਂਝੇ ਗਲਿਆਰੇ ‘ਚੋਂ ਲੰਘ ਰਹੇ ਸਨ, ਜਿਸ ਦੀ ਵਰਤੋਂ ਸ਼ਰਧਾਲੂ ਜੁੱਤੀਆਂ ਉਤਾਰਨ ਵਾਲੀ ਥਾਂ ਤੱਕ ਪਹੁੰਚਣ ਲਈ ਕਰਦੇ ਹਨ। ਪੁਲਿਸ ਨੇ ਕਿਹਾ ਕਿ ਇਸ ਰਸਤੇ ਦੀ ਵਰਤੋਂ ਸਾਰੇ ਸ਼ਰਧਾਲੂਆਂ ਵੱਲੋਂ ਇੱਕੋ ਤਰੀਕੇ ਨਾਲ ਕੀਤੀ ਜਾਂਦੀ ਹੈ।
Regarding the video circulated on social media, alleging entry by police staff in Gurdwara Bangla Sahib, wherein some police staff is shown wearing shoes
In the circulated video some police staff is shown walking in the common passage, used by all devotees to reach the point where shoes are taken off to enter the Gurdwara. The process is the same for all devotees coming to Gurdwara. The video showing the same is attached. The video has been circulated deliberately with malicious intent, to outrage the feelings of a respectable religious community and is prejudicial to the religious harmony. Legal action is being initiated. — DCP New Delhi (@DCPNewDelhi) October 10, 2026
ਦਿੱਲੀ ਪੁਲਿਸ ਨੇ ਇਹ ਵੀ ਕਿਹਾ ਕਿ ਵੀਡੀਓ ਨੂੰ ਜਾਣਬੁੱਝ ਕੇ ਗਲਤ ਮਨਸ਼ਾ ਨਾਲ ਪ੍ਰਸਾਰਿਤ ਕੀਤਾ ਗਿਆ ਹੈ, ਤਾਂ ਜੋ ਇੱਕ ਸਤਿਕਾਰਯੋਗ ਧਾਰਮਿਕ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਭੜਕਾਇਆ ਜਾ ਸਕੇ ਤੇ ਧਾਰਮਿਕ ਸਦਭਾਵਨਾ ਨੂੰ ਨੁਕਸਾਨ ਪਹੁੰਚੇ। ਪੁਲਿਸ ਨੇ ਮਾਮਲੇ ‘ਚ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੀ ਗੱਲ ਵੀ ਕਹੀ ਹੈ।
