ਸੌਪਿੰਗ ਮਾਲ 'ਚ ਸ੍ਰੀ ਗੁਰੂ ਗੋਬਿੰਦ ਸਹਿਬ ਜੀ ਦਾ ਬੁੱਤ ਲਗਾਉਣ 'ਤੇ ਵਿਵਾਦ, ਸਿੱਖ ਸੰਗਠਨਾਂ ਵੱਲੋਂ ਵਿਰੋਧ | Controversy on installing a statue of Guru Gobind Sahab in shopping mall of Patna Punjabi news - TV9 Punjabi

ਸੌਪਿੰਗ ਮਾਲ ‘ਚ ਸ੍ਰੀ ਗੁਰੂ ਗੋਬਿੰਦ ਸਹਿਬ ਜੀ ਦਾ ਬੁੱਤ ਲਗਾਉਣ ‘ਤੇ ਵਿਵਾਦ, ਸਿੱਖ ਸੰਗਠਨਾਂ ਵੱਲੋਂ ਵਿਰੋਧ

Updated On: 

07 Jun 2023 12:56 PM

Guru Gobind Singh Ji Statue Controversy: ਪਟਨਾ ਵਿੱਚ ਸ੍ਰੀ ਗੁਰੂ ਗੋਬਿੰਦ ਸਹਿਬ ਜੀ ਦਾ ਬੁੱਤ ਮਾਲ ਵਿੱਚ ਲਗਾਏ ਜਾਣ ਤੋਂ ਬਾਅਦ ਸਿੱਖ ਸੰਗਤਾਂ ਨੇ ਵਿਰੋਧ ਜਤਾਇਆ। ਜਿਸ ਤੋਂ ਬਾਅਦ ਬੁੱਤ ਨੂੰ ਮਾਲ ਵਿੱਚ ਹਟਾ ਦਿੱਤਾ ਗਿਆ।

ਸੌਪਿੰਗ ਮਾਲ ਚ ਸ੍ਰੀ ਗੁਰੂ ਗੋਬਿੰਦ ਸਹਿਬ ਜੀ ਦਾ ਬੁੱਤ ਲਗਾਉਣ ਤੇ ਵਿਵਾਦ, ਸਿੱਖ ਸੰਗਠਨਾਂ ਵੱਲੋਂ ਵਿਰੋਧ

(Photo Courtesy: Twitter-@HarsimratBadal_)

Follow Us On

Controversy on Statue of Guru Gobind Singh: ਬਿਹਾਰ ਦੀ ਰਾਜਧਾਨੀ ਪਟਨਾ ਦੇ ਇੱਕ ਮਾਲ ਵਿੱਚ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦਾ ਬੁੱਤ ਲਗਾਇਆ ਗਿਆ ਸੀ। ਜਿਸ ਦਾ ਸਿੱਖ ਸੰਗਠਨਾਂ ਵੱਲੋਂ ਵਿਰੋਧ ਜਤਾਇਆ ਗਿਆ। ਜਿਸ ਤੋਂ ਬਾਅਦ ਬੁੱਤ (Statue) ਨੂੰ ਮਾਲ ਵਿੱਚੋਂ ਹਟਾ ਦਿੱਤਾ ਗਿਆ।

ਸੋਸ਼ਲ ਮੀਡੀਆ ਰਾਹੀਂ ਗਰਮਾਇਆ ਮੁੱਦਾ

ਪਟਨਾ ਦੇ ਮਾਲ ਵਿੱਚ ਬਣੇ ਸ੍ਰੀ ਗੁਰੂ ਗੋਬਿੰਦ ਸਿੰਘ (Sri Guru Govind Singh Ji) ਜੀ ਦਾ ਬੁੱਤ ਸੋਸ਼ਲ ਮੀਡੀਆ ਰਾਹੀਂ ਚਰਚਾ ਵਿੱਚ ਆਇਆ। ਜਿਸ ਤੋਂ ਬਾਅਦ ਇਸ ਮਾਮਲੇ ਨੂੰ ਗੰਭੀਰਤ ਨਾਲ ਲੈਂਦਿਆਂ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਇੱਕ ਵਫ਼ਦ ਭੇਜਿਆ ਹੈ।

ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਵਾਈਸ ਚੇਅਰਮੈਨ ਨੇ ਮਾਲ ਵਿੱਚ ਸੱਚਾਈ ਦੀ ਜਾਂਚ ਕੀਤੀ। ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਹੋ ਰਿਹਾ ਹੈ ਅਤੇ ਕਿਸੇ ਨੂੰ ਵੀ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਹਰਸਿਮਰਤ ਕੌਰ ਬਾਦਲ ਦੇ ਇਤਰਾਜ਼ ਜਤਾਇਆ

ਸ਼੍ਰੋਮਣੀ ਅਕਲੀ ਦਲ ਦੇ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਵੱਲੋਂ ਇਸ ਪੂਰੇ ਮਾਮਲੇ ਨੂੰ ਲੈਕੇ ਵਿਰੋਧ ਜਾਹਿਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਮਰਿਯਾਦਾ ਮੂਰਤੀ ਪੂਜਾ ਤੋਂ ਵਰਜਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲਈ ਜ਼ਿੰਮੇਵਾਰ ਸਿੱਖ ਕੌਮ ਤੋਂ ਮੁਆਫੀ ਮੰਗਣ ਅਤੇ ਸਰਕਾਰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Exit mobile version