ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ‘ਤੇ ਵਿਵਾਦ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ – Punjabi News

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ‘ਤੇ ਵਿਵਾਦ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Updated On: 

09 Nov 2023 15:15 PM

ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਦਾ ਇੰਟਰਵਿਊ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਇਸ ਵਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਇੰਟਰਵਿਊ ਨੂੰ ਲੈ ਕੇ ਸਖ਼ਤ ਹੋ ਗਿਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਇੰਨਾ ਹੀ ਨਹੀਂ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਜਾਂਚ ਕਮੇਟੀ (ਐਸ.ਆਈ.ਟੀ.) ਨੂੰ ਕੁਝ ਸਮੇਂ ਅੰਦਰ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ। ਹਾਈ ਕੋਰਟ ਦੇ ਡਬਲ ਬੈਂਚ ਨੇ ਸੋ-ਮੋਟੋ ਆਧਾਰ 'ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ।

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਤੇ ਵਿਵਾਦ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
Follow Us On

ਪੰਜਾਬ ਨਿਊਜ। ਹਾਈਕੋਰਟ ਨੇ ਪੰਜਾਬ ਸਰਕਾਰ (Punjab Govt) ਨੂੰ ਸਵਾਲ ਕੀਤਾ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸ.ਆਈ.ਟੀ ਟੀਮ ਦੀ ਜਾਂਚ ਕਿੰਨੀ ਅੱਗੇ ਵਧੀ ਹੈ ਅਤੇ ਜਾਂਚ ਕਿਸ ਹੱਦ ਤੱਕ ਪਹੁੰਚੀ ਹੈ। ਨਾਲ ਹੀ ਇਹ ਵੀ ਜਾਣਕਾਰੀ ਮੰਗੀ ਗਈ ਹੈ ਕਿ ਇਸ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਇੱਕ ਨਿੱਜੀ ਚੈਨਲ ‘ਤੇ ਇੰਟਰਵਿਊ ਦਿੱਤੀ ਸੀ। ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਲਾਰੈਂਸ ਦੇ ਇੰਟਰਵਿਊ ਨੇ ਪੰਜਾਬ ਭਰ ਵਿੱਚ ਹਲਚੱਲ ਮਚਾ ਦਿੱਤੀ ਸੀ।

ਇਸ ਮਾਮਲੇ ਦਾ ਜਦੋਂ ਬਹੁਤ ਵਿਰੋਧ ਹੋਇਆ ਤਾਂ ਡੀਜੀਪੀ ਨੇ ਬਿਆਨ ਦਿੱਤਾ ਕਿ ਇਹ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਨਹੀਂ ਹੋਈ। ਡੀਜੀਪੀ (DGP) ਨੇ ਆਪਣਾ ਪੱਖ ਉਦੋਂ ਹੀ ਪੇਸ਼ ਕੀਤਾ ਸੀ ਜਦੋਂ ਲਾਰੈਂਸ ਦਾ ਦੂਜਾ ਇੰਟਰਵਿਊ ਵੀ ਇਸੇ ਚੈਨਲ ‘ਤੇ ਟੈਲੀਕਾਸਟ ਹੋਇਆ ਸੀ। ਇਸ ਇੰਟਰਵਿਊ ਤੋਂ ਬਾਅਦ ਪੰਜਾਬ ਸਰਕਾਰ ਅਤੇ ਡੀਜੀਪੀ ਦੋਵਾਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਸੀ।

ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਪਹਿਲਾ ਇੰਟਰਵਿਊ 14 ਮਾਰਚ ਦੀ ਸ਼ਾਮ ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਜਿਸ ਤੋਂ ਬਾਅਦ ‘ਆਪ’ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਸੀ। 15 ਮਾਰਚ ਨੂੰ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਸੀ। ਨਾਲ ਹੀ ਸੀਐੱਮ ਨੇ ਹਰਜੋਤ ਸਿੰਘ ਬੈਂਸ ਤੋਂ ਜੇਲ ਵਿਭਾਗ ਲੈ ਕੇ ਆਪਣੇ ਹੱਥਾਂ ਵਿੱਚ ਲੈ ਲਿਆ ਸੀ।

ਡੀਜੀਪੀ ਪੰਜਾਬ ਨੇ ਵੀ ਪਹਿਲੀ ਇੰਟਰਵਿਊ ਤੋਂ ਬਾਅਦ ਦਾਅਵਾ ਕੀਤਾ ਸੀ ਕਿ ਲਾਰੈਂਸ ਦਾ ਇੰਟਰਵਿਊ ਪੰਜਾਬ ਤੋਂ ਬਾਹਰ ਹੋਇਆ ਹੈ। 16 ਮਾਰਚ ਨੂੰ ਖੁਦ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਪ੍ਰੈੱਸ ਕਾਨਫਰੰਸ ਕਰਕੇ ਇੰਟਰਵਿਊ ਪਾਰਟ-1 ਬਾਰੇ ਸਪੱਸ਼ਟੀਕਰਨ ਵੀ ਦਿੱਤਾ ਸੀ।

ਜੇਲ੍ਹਾਂ ਬਾਰੇ ਲਾਰੈਂਸ ਬਿਸ਼ਨੋਈ ਦੇ ਖੁਲਾਸੇ

ਆਪਣੇ ਇੰਟਰਵਿਊ ਵਿੱਚ ਲਾਰੈਂਸ ਨੇ ਜਿੱਥੇ ਬਠਿੰਡਾ ਜੇਲ੍ਹ ਦੀ ਬੈਰਕ ਵਿੱਚੋਂ ਇੰਟਰਵਿਊ ਦੇਣ ਦਾ ਸਬੂਤ ਦਿੱਤਾ, ਉੱਥੇ ਜੇਲ੍ਹ ਦੀਆਂ ਕਮਜ਼ੋਰੀਆਂ ਨੂੰ ਵੀ ਉਜਾਗਰ ਕੀਤਾ। ਲਾਰੈਂਸ ਦਾ ਕਹਿਣਾ ਹੈ ਕਿ ਜੇਲ ਦੇ ਗਾਰਡ ਰਾਤ ਨੂੰ ਘੱਟ ਹੀ ਆਉਂਦੇ-ਜਾਂਦੇ ਹਨ, ਇਸੇ ਲਈ ਉਹ ਰਾਤ ਨੂੰ ਫੋਨ ਕਰ ਰਿਹਾ ਹੈ।

ਲਾਰੈਂਸ ਨੇ ਅੰਦਰੋਂ ਮੋਬਾਇਲ ਆਉਣ ਬਾਰੇ ਵੀ ਜਾਣਕਾਰੀ ਦਿੱਤੀ। ਲਾਰੈਂਸ ਮੁਤਾਬਕ ਜੇਲ੍ਹ ਦੇ ਅੰਦਰ ਮੋਬਾਇਲ ਫ਼ੋਨ ਬਾਹਰੋਂ ਸੁੱਟੇ ਜਾਂਦੇ ਹਨ। ਕਈ ਵਾਰ ਜੇਲ੍ਹ ਸਟਾਫ਼ ਉਨ੍ਹਾਂ ਨੂੰ ਫੜ ਵੀ ਲੈਂਦਾ ਹੈ ਪਰ ਬਹੁਤੀ ਵਾਰ ਮੋਬਾਇਲ ਫ਼ੋਨ ਉਨ੍ਹਾਂ ਤੱਕ ਪਹੁੰਚ ਜਾਂਦਾ ਹੈ।

Exit mobile version