ਮੁੱਖ ਮੰਤਰੀ ਮਾਨ ਦੀ ਪਤਨੀ ਦੀ ਵਧਾਈ ਸੁਰੱਖਿਆ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਹੰਗਾਮਾ

Updated On: 

11 Feb 2023 13:37 PM

ਡਾ.ਗੁਰਪ੍ਰੀਤ ਕੌਰ ਦੀ ਸਰੁੱਖਿਆ ਵਿੱਚ ਲੱਗੇ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਉਹਨਾਂ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਜਿਹਨਾਂ ਸਮਾਗਮਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ.ਗੁਰਪ੍ਰੀਤ ਕੌਰ ਹਿੱਸਾ ਲੈਂਦੇ ਹਨ, ਉਹਨਾਂ ਵਿੱਚ ਲੋਕ ਅਕਸਰ ਸਰੁੱਖਿਆ ਘੇਰਾ ਤੋੜ ਕੇ ਉਹਨਾਂ ਦੇ ਨਜ਼ਦੀਕ ਪਹੁੰਚ ਜਾਂਦੇ ਹਨ।

ਮੁੱਖ ਮੰਤਰੀ ਮਾਨ ਦੀ ਪਤਨੀ ਦੀ ਵਧਾਈ ਸੁਰੱਖਿਆ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਹੰਗਾਮਾ
Follow Us On

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੀ ਸੁਰੱਖਿਆ ਵਿੱਚ ਲੱਗੇ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਪਹਿਲਾਂ ਉਨ੍ਹਾਂ ਦੇ ਨਾਲ 15 ਪੁਲਸ ਮੁਲਾਜ਼ਮ ਹੁੰਦੇ ਸਨ, ਹੁਣ ਉਨ੍ਹਾਂ ਦੀ ਸੁਰੱਖਿਆ ‘ਚ 40 ਦੇ ਕਰੀਬ ਜਵਾਨ ਤਾਇਨਾਤ ਹੋਣਗੇ। ਭਗਵੰਤ ਮਾਨ ਨੇ ਪਿਛਲੇ ਸਾਲ ਜੁਲਾਈ ਵਿੱਚ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ। ਮੁੱਖ ਮੰਤਰੀ ਪੰਜਾਬ ਦੀ ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਦੇ ਏ ਡੀ ਜੀ ਪੀ ਏਕੇ ਪਾਂਡੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ, ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਰੇਂਜਾਂ ਦੇ ਮੁਖੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ.ਗੁਰਪ੍ਰੀਤ ਕੌਰ ਦੇ ਸਮਾਗਮਾਂ ਵਿੱਚ ਹਿੱਸਾ ਲੈਣ ਵੇਲੇ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਕੀਤੇ ਜਾਣ ਅਤੇ ਸੁਰੱਖਿਆ ਕਵਰ ਦਾ ਪੂਰਾ ਮੁਸਤੈਦੀ ਨਾਲ ਧਿਆਨ ਰੱਖਿਆ ਜਾਵੇ।

ਇਕ ਹਿੱਸਾ ਮਹਿਲਾ ਕਰਮਚਾਰੀਆਂ ਦੀ ਲੱਗੇਗੀ ਡਿਊਟੀ

ਪਾਂਡੇ ਨੇ ਸਪਸ਼ਟ ਕੀਤਾ ਕਿ ਡਾ.ਗੁਰਪ੍ਰੀਤ ਕੌਰ ਦੀ ਸਰੁੱਖਿਆ ਵਿੱਚ ਲੱਗੇ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਉਹਨਾਂ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਜਿਹਨਾਂ ਸਮਾਗਮਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ.ਗੁਰਪ੍ਰੀਤ ਕੌਰ ਹਿੱਸਾ ਲੈਂਦੇ ਹਨ, ਉਹਨਾਂ ਵਿੱਚ ਲੋਕ ਅਕਸਰ ਸਰੁੱਖਿਆ ਘੇਰਾ ਤੋੜ ਕੇ ਉਹਨਾਂ ਦੇ ਨਜ਼ਦੀਕ ਪਹੁੰਚ ਜਾਂਦੇ ਹਨ। ਉਨ੍ਹਾਂ ਹਾਲਾਤਾਂ ਨੂੰ ਦੇਖ ਕੇ ਇਹ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਮੁੱਖ ਮੰਤਰੀ ਦੀ ਪਤਨੀ ਲਈ ਇੱਕ ਢੁੱਕਵੀਂ ਸੁਰੱਖਿਆ ਰੇਂਜ ਯਕੀਨੀ ਬਣਾਈ ਜਾਵੇ। ਉਸ ਸੁਰੱਖਿਆ ਰਿੰਗ ਵਿੱਚ ਕਿ ਦੋ ਦਰਜਨ ਦੇ ਕਰੀਬ ਕਰਮਚਾਰੀ ਲਗਾਏ ਜਾਣ, ਜਿਸ ਵਿੱਚ ਦੋ ਹਿੱਸੇ ਪੁਰਸ਼ ਅਤੇ ਇਕ ਹਿੱਸਾ ਮਹਿਲਾ ਕਰਮਚਾਰੀਆਂ ਦੀ ਡਿਊਟੀ ਲੱਗਣੀ ਚਾਹੀਦੀ ਹੈ।

ਜ਼ਿਲ੍ਹਾ ਪੁਲਿਸ ਮੁੱਖੀਆਂ ਨੂੰ ਹਦਾਇਤ

ਉਹਨਾਂ ਨੇ ਇਹ ਵੀ ਕਿਹਾ ਕਿ ਇਹ ਸੁਰੱਖਿਆ ਰਿੰਗ ਇੱਕ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਏਡੀਜੀਪੀ ਨੇ ਮੁੱਖ ਮੰਤਰੀ ਦੀ ਸੁਰੱਖਿਆ ਵਿੱਚ ਲੱਗੇ ਕਰਮਚਾਰੀਆਂ ਨੂੰ ਇਹ ਵੀ ਹਦਾਇਤਾਂ ਕੀਤੀਆਂ ਹਨ ਕਿ ਉਹ ਕਿਸੇ ਵੀ ਜ਼ਿਲ੍ਹੇ ਦੇ ਪ੍ਰੋਗਰਾਮ ਵਿੱਚ ਜਾਣ ਤੋਂ ਪਹਿਲਾਂ ਸਬੰਧਿਤ ਜ਼ਿਲ੍ਹੇ ਦੀ ਪੁਲਿਸ ਨੂੰ ਵੀ ਸਮੇਂ ਸਿਰ ਸੂਚਨਾ ਭੇਜਣੀ ਯਕੀਨੀ ਬਣਾਈ ਜਾਵੇ ਤਾਂ ਜੋ ਜ਼ਿਲ੍ਹਾ ਪੁਲਿਸ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾ ਸਕਣ। ਉਨ੍ਹਾਂ ਇਹ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਦੀ ਪਤਨੀ ਡਾ.ਗੁਰਪ੍ਰੀਤ ਕੌਰ ਜੋ ਕਿ ਪੰਜਾਬ ਦੇ ਲੋਕਾਂ ਦੇ ਸਮਾਜਿਕ ਸਮਾਗਮਾਂ ਵਿੱਚ ਜਾ ਕੇ ਮੁੱਖ ਮੰਤਰੀ ਦੀ ਪ੍ਰਤੀਨਿਧਤਾ ਕਰਦੇ ਹਨ, ਦੀ ਸੁਰੱਖਿਆ ਯਕੀਨੀ ਬਣਾਉਣਾ ਵੀ ਉਹਨਾਂ ਦੀ ਡਿਊਟੀ ਹੈ। ਇਸ ਲਈ ਹੀ ਜ਼ਿਲ੍ਹਾ ਪੁਲਿਸ ਮੁੱਖੀਆਂ ਨੂੰ ਹਦਾਇਤ ਕੀਤੀ ਗਈ ਹੈ।

ਵਧਾਈ ਸੁਰੱਖਿਆ ‘ਤੇ ਭਾਜਪਾ ਆਗੂ ਨੇ ਕੀਤੇ ਸਵਾਲ

ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਸੁਰੱਖਿਆ ਨਾ ਲੈਣ ਅਤੇ ਵੀਆਈਪੀ ਕਲਚਰ ਨੂੰ ਖਤਮ ਕਰਨ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੇ ਅੱਜ ਖੁਦ ਜੰਬੂ ਸੁਰੱਖਿਆ ਦਾ ਆਨੰਦ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਆਪਣੀ ਪਤਨੀ ਦੀ ਸੁਰੱਖਿਆ ਲਈ 40 ਤੋਂ ਵੱਧ ਜਵਾਨ ਤਾਇਨਾਤ ਕੀਤੇ ਹਨ। ਇਸ ਸਮੇਂ ਪੰਜਾਬ ਦੇ ਲੋਕ ਆਪਣੇ ਆਪ ਨੂੰ ਖ਼ਤਰੇ ਵਿੱਚ ਮਹਿਸੂਸ ਕਰ ਰਹੇ ਹਨ ਅਤੇ ਆਪ ਆਗੂ ਆਪਣੀ ਸੁਰੱਖਿਆ ਵਧਾ ਰਹੇ ਹਨ।

Exit mobile version