ਲੁਧਿਆਣਾ 'ਚ ਵੱਧ ਰਹੇ ਕੋਰੋਨਾ ਦੇ ਮਾਮਲੇ, 6 ਨਵੇਂ ਮਰੀਜ਼ ਆਏ ਸਾਹਮਣੇ।
ਲੁਧਿਆਣਾ। ਬੇਸ਼ਕ ਕੋਰੋਨਾ ਨੇ ਮੁੜ ਤੋਂ
ਪੰਜਾਬ (Punjabi) ਵਿੱਚ ਦਸਤਕ ਦੇ ਦਿੱਤੀ ਹੈ ਅਤੇ ਲਗਾਤਾਰ ਕੋਰੋਨਾ ਨਵੇਂ ਮਾਮਲੇ ਵੀ ਸਾਹਮਣੇ ਆ ਰਹੇ ਨੇ। ਤਾਜ਼ਾ ਅੰਕੜਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਤੇ ਪੰਜਾਬ ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਅਤੇ ਸਾਰੇ ਹੀ ਹੈਲਥ ਸੈਂਟਰਾਂ ਨੂੰ ਵੱਧ ਤੋਂ ਵੱਧ ਟੀਕਾਕਰਨ ਲਈ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ।
ਜੇਕਰ
ਲੁਧਿਆਣਾ (Ludhiana) ਦੀ ਗੱਲ ਕੀਤੀ ਜਾਵੇ ਤਾਂ ਜਿਲਾ ਟੀਕਾਕਰਨ ਅਫਸਰ ਮਨੀਸ਼ਾ ਖੰਨਾ ਦੇ ਮੁਤਾਬਿਕ ਹੁਣ ਤੱਕ ਲੁਧਿਆਣਾ ਚ ਕੋਰੋਨਾ ਦੇ ਛੇ ਨਵੇ ਮਾਮਲੇ ਸਾਹਮਣੇ ਆਏ ਨੇ ਅਤੇ ਇਸ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਮੁੜ ਪੈਰ ਪਸਾਰ ਰਿਹਾ ਕੋਰੋਨਾ
ਮੀਡੀਆ ਨਾਲ ਗੱਲਬਾਤ ਕਰਦੇ ਹੋਏ
ਜ਼ਿਲ੍ਹਾ ਟੀਕਾਕਰਨ ਅਫ਼ਸਰ (District Vaccination Officer) ਮਨੀਸ਼ ਖੰਨਾ ਨੇ ਕਿਹਾ ਕਿ ਬੇਸ਼ੱਕ ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਵੱਧ ਰਹੇ ਨੇ ਪਰ ਇਸ ਨੂੰ ਲੈ ਕੇ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਨੇ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਦੇ ਆਂਕੜਿਆਂ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ 42 ਕੇਸ ਪੋਸਟਿਵ ਪਾਏ ਗਏ ਨੇ ਜੋ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਨੂੰ ਲੈ ਕੇ ਸਿਵਲ ਸਰਜਨ ਲੁਧਿਆਣਾ ਵੱਲੋਂ ਵੀ ਵੱਡੇ ਪੱਧਰ ਤੇ ਹੈਲਥ ਸੈਂਟਰਾਂ ਦੇ ਡਾਕਟਰਾਂ ਸਮੇਤ ਨਰਸਿੰਗ ਸਟਾਫ਼ ਨਾਲ ਵੀਡੀਓ ਕਾਨਫਰੰਸਿੰਗ ਦੇ ਜਰੀਏ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।
‘ਹਰ ਸੈਂਟਰ ਵਿੱਚ ਸੈਂਪਲਿੰਗ ਵਧਾਈ ਗਈ’
ਉਨ੍ਹਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਹਰ ਸੈਂਟਰ ਵਿਚ ਸੈਂਪਲਿੰਗ ਵਧਾਈ ਗਈ ਹੈ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਦੀ ਟੀਮਾਂ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਜਿਸ ਵਿੱਚ
ਸੋਸ਼ਲ ਮੀਡੀਆ (Social media) ਦੀ ਵੀ ਮਦਦ ਲਈ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਕੋਰੋਨਾ ਦਾ ਟੀਕਾ ਲਗਵਾਉਣ। ਅਤੇ ਜੇਕਰ ਕੋਈ ਬਿਮਾਰ ਵਿਅਕਤੀ ਹੈ ਤਾਂ ਉਸ ਨੂੰ ਪਹਿਲ ਦੇ ਅਧਾਰ ਤੇ ਆਪਣੀ ਸੈਂਪਿੰਗ ਕਰਵਾਉਣੀ ਚਾਹੀਦੀ ਹੈ ਤਾਂ ਕਿ ਅਜਿਹੀ ਭਿਆਨਕ ਬਿਮਾਰੀ ਬਚਿਆ ਜਾ ਸਕੇ। ਸਿਵਲ ਸਰਜਨ ਨੇ ਇਹ ਵੀ ਜ਼ਿਕਰ ਕੀਤਾ ਕਿ ਹੁਣ ਤੱਕ 43 ਲੱਖ ਦੇ ਕਰੀਬ ਲੋਕ ਪਹਿਲੀ ਡੋਜ਼ ਲਗਵਾ ਚੁੱਕੇ ਨੇ ਅਤੇ ਪੰਦਰਾਂ ਲੱਖ 18 ਸਾਲ ਦੀ ਉਮਰ ਤੱਕ ਦੇ ਬੱਚਿਆਂ ਵੱਲੋਂ ਡੋਜ ਲਗਵਾਈ ਗਈ ਹੈ। ਜਿਨ੍ਹਾਂ ਵੱਲੋਂ ਦੂਸਰੀ ਡੋਜ਼ ਨਹੀਂ ਲਗਵਾਈ ਗਈ ਉਹ ਆਪਣੀ ਦੂਸਰੀ ਡੋਜ਼ ਲਗਵਾ ਲੈਣ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ