ਭਾਰਤ ਭੂਸ਼ਨ ਆਸ਼ੂ ਨੂੰ ਲੱਗਿਆ ਝਟਕਾ, ਕੋਰਟ ਨੇ ਜਮਾਨਤ ਪਟੀਸ਼ਨ ਕੀਤੀ ਰੱਦ

Updated On: 

17 Oct 2024 14:34 PM

ਕਾਂਗਰਸ ਦੇ ਸੀਨੀਅਰ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਗ੍ਰਿਫਤਾਰ ਕੀਤਾ ਹੈ। ਦਰਅਸਲ, ਭਾਰਤ ਭੂਸ਼ਣ ਆਸ਼ੂ 'ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਦਾ ਦੋਸ਼ ਹੈ। ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਸੁਣਵਾਈ ਬੁੱਧਵਾਰ ਨੂੰ ਵਿਸ਼ੇਸ਼ ਅਦਾਲਤ (ਵਧੀਕ ਸੈਸ਼ਨ ਜੱਜ ਡੀ.ਪੀ. ਸਿੰਗਲਾ) ਦੀ ਅਦਾਲਤ ਵਿੱਚ ਹੋਈ।

ਭਾਰਤ ਭੂਸ਼ਨ ਆਸ਼ੂ ਨੂੰ ਲੱਗਿਆ ਝਟਕਾ, ਕੋਰਟ ਨੇ ਜਮਾਨਤ ਪਟੀਸ਼ਨ ਕੀਤੀ ਰੱਦ

ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲਾ

Follow Us On

ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਅਤੇ ਪੰਜਾਬ ਦੇ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਵੱਲੋਂ ਵਕੀਲ ਰਾਹੀਂ ਦਾਇਰ ਜ਼ਮਾਨਤ ਅਰਜ਼ੀ ਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਹੁਣ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਇਸ ਮਾਮਲੇ ‘ਚ ਹਾਈਕੋਰਟ ਦਾ ਰੁਖ ਕਰਨਾ ਪਵੇਗਾ।

ਕਾਂਗਰਸ ਦੇ ਸੀਨੀਅਰ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਗ੍ਰਿਫਤਾਰ ਕੀਤਾ ਹੈ। ਦਰਅਸਲ, ਭਾਰਤ ਭੂਸ਼ਣ ਆਸ਼ੂ ‘ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਦਾ ਦੋਸ਼ ਹੈ। ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਸੁਣਵਾਈ ਬੁੱਧਵਾਰ ਨੂੰ ਵਿਸ਼ੇਸ਼ ਅਦਾਲਤ (ਵਧੀਕ ਸੈਸ਼ਨ ਜੱਜ ਡੀ.ਪੀ. ਸਿੰਗਲਾ) ਦੀ ਅਦਾਲਤ ਵਿੱਚ ਹੋਈ।

ਤੁਹਾਨੂੰ ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ 2017 ਤੋਂ 2022 ਤੱਕ ਸੂਬੇ ਦੀ ਕਾਂਗਰਸ ਸਰਕਾਰ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸਨ। ਉਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਅਨਾਜ ਦੀ ਢੋਆ-ਢੁਆਈ ਲਈ ਟੈਂਡਰ ਅਲਾਟਮੈਂਟ ‘ਚ ਕਰੀਬ 2,000 ਕਰੋੜ ਰੁਪਏ ਦਾ ਘਪਲਾ ਕੀਤਾ ਸੀ। ਵਿਜੀਲੈਂਸ ਦੀ ਜਾਂਚ ਵਿੱਚ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਟੈਂਡਰਾਂ ਵਿੱਚ ਵੱਡੇ ਪੱਧਰ ਤੇ ਬੇਨਿਯਮੀਆਂ ਦਾ ਖੁਲਾਸਾ ਹੋਇਆ ਸੀ। ਜਿਸ ਨਾਲ ਸਬੰਧਤ ਮਾਮਲਾ ਆਸ਼ੂ ਇਸ ਸਮੇਂ ਜੇਲ੍ਹ ਵਿੱਚ ਹੈ।