ਚੰਡੀਗੜ੍ਹ ਵਿੱਚ ਦਿਵਾਲੀ ਅਤੇ ਗੁਰੂ ਪੁਰਬ ‘ਤੇ ਰਾਤ 8 ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਇਜਾਜ਼ਤ

Updated On: 

27 Nov 2023 10:49 AM

ਗ੍ਰੀਨ ਪਟਾਕੇ ਵਿਗਿਆਨਕ ਅਤੇ ਉਦਯੋਗਿਕ ਖੋਜ ਪ੍ਰੀਸ਼ਦ (ਸੀਐਸਆਈਆਰ) ਦੀ ਸਹਾਇਕ ਕੰਪਨੀ ਨੈਸ਼ਨਲ ਐਨਵਾਇਰਨਮੈਂਟਲ ਐਂਡ ਇੰਜਨੀਅਰਿੰਗ ਰਿਸਰਚ ਇੰਸਟੀਚਿਊਟ (ਨੀਰੀ) ਦੁਆਰਾ ਤਿਆਰ ਕੀਤੇ ਗਏ ਹਨ ਅਤੇ ਇਹ ਪਟਾਕੇ ਵਾਤਾਵਰਣ ਲਈ ਬਹੁਤ ਜਿਆਦਾ ਨੁਕਸਾਨਦੇਹ ਨਹੀਂ ਹਨ। ਇਨ੍ਹਾਂ ਈਕੋ-ਫ੍ਰੈਂਡਲੀ ਹਰੇ ਪਟਾਕਿਆਂ ਵਿੱਚ ਅਜਿਹੇ ਰਸਾਇਣ ਨਹੀਂ ਹੁੰਦੇ ਹਨ ਜੋ ਵਾਤਾਵਰਣ ਲਈ ਨੁਕਸਾਨਦੇਹ ਹੁੰਦੇ ਹਨ।

ਚੰਡੀਗੜ੍ਹ ਵਿੱਚ ਦਿਵਾਲੀ ਅਤੇ ਗੁਰੂ ਪੁਰਬ ਤੇ ਰਾਤ 8 ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਇਜਾਜ਼ਤ
Follow Us On

ਚੰਡੀਗੜ੍ਹ ਵਾਸੀਆਂ ਲਈ ਚੰਗੀ ਖਬਰ ਹੈ ਕਿ ਬੀਤੇ ਦੋ ਸਾਲਾਂ ਤੋਂ ਪਟਾਕੇ ਚਲਾਉਣ ਤੇ ਲੱਗੀ ਪਾਬੰਦੀ ਨੂੰ ਇਸ ਵਾਰ ਹਟਾ ਦਿੱਤਾ ਗਿਆ ਹੈ। ਹਾਲਾਂਕਿ, ਪਟਾਕੇ ਚਲਾਉਣ ਨੂੰ ਲੈ ਕੇ ਸਖ਼ਤ ਗਾਈਡਲਾਈਂਸ ਵੀ ਜਾਰੀ ਕੀਤੀਆਂ ਗਈਆਂ ਹਨ। ਇਸ ਸਾਲ ਵੀ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਦੁਸਹਿਰੇ, ਦੀਵਾਲੀ ਅਤੇ ਗੁਰੂਪੁਰਬ ਮੌਕੇ ਸਿਰਫ਼ ਗ੍ਰੀਨ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦਿੱਤੀ ਹੈ। ਸ਼ਹਿਰ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਯੂਟੀ ਪ੍ਰਸ਼ਾਸਨ ਨੇ ਇੱਕ ਵਾਰ ਫਿਰ ਗ੍ਰੀਨ ਪਟਾਕਿਆਂ ਦੀ ਵਰਤੋਂ ਦੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ ਅਤੇ ਪ੍ਰਸ਼ਾਸਨ ਨੇ ਪਟਾਕਿਆਂ ਦੀ ਵਰਤੋਂ ਦੇ ਸਮੇਂ ਬਾਰੇ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਇਸ ਸਾਲ ਵੀ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਦੁਸਹਿਰੇ, ਦੀਵਾਲੀ ਅਤੇ ਗੁਰੂਪੁਰਬ ਮੌਕੇ ਸਿਰਫ਼ ਗ੍ਰੀਨ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦਿੱਤੀ ਹੈ। ਸ਼ਹਿਰ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਯੂਟੀ ਪ੍ਰਸ਼ਾਸਨ ਨੇ ਇੱਕ ਵਾਰ ਫਿਰ ਗ੍ਰੀਨ ਪਟਾਕਿਆਂ ਦੀ ਵਰਤੋਂ ਦੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ ਅਤੇ ਪ੍ਰਸ਼ਾਸਨ ਨੇ ਪਟਾਕਿਆਂ ਦੀ ਵਰਤੋਂ ਦੇ ਸਮੇਂ ਬਾਰੇ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਚੰਡੀਗੜ੍ਹ ਯੂਟੀ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਗ੍ਰੀਨ ਪਟਾਕਿਆਂ ਦੀ ਵਰਤੋਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਵੱਧ ਰਹੇ ਪ੍ਰਦੂਸ਼ਣ ਕਾਰਨ ਇਸ ਸਾਲ ਵੀ ਪਟਾਕੇ ਚਲਾਉਣ ‘ਤੇ ਸਖ਼ਤੀ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਪ੍ਰਦੂਸ਼ਣ ਦੀ ਸਮੱਸਿਆ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।

ਗ੍ਰੀਨ ਪਟਾਕੇ ਚਲਾ ਸਕਣਗੇ ਚੰਡੀਗੜ੍ਹ ਵਾਸੀ

ਪ੍ਰਸ਼ਾਸਨ ਵੱਲੋਂ ਦਿੱਤੀ ਗਈ ਤਜਵੀਜ਼ ਤਹਿਤ ਹੁਣ ਚੰਡੀਗੜ੍ਹ ਸ਼ਹਿਰ ਵਾਸੀ ਨਿਰਧਾਰਤ ਸਮੇਂ ਵਿੱਚ ਗ੍ਰੀਨ ਪਟਾਕੇ ਚਲਾ ਸਕਣਗੇ। , ਦੁਸ਼ਹਿਰੇ ‘ਤੇ ਪੁਤਲਾ ਸਾੜਨ ਦੌਰਾਨ ਹੀ ਪਟਾਕੇ ਚਲਾਏ ਜਾ ਸਕਦੇ ਹਨ। ਦੀਵਾਲੀ ਮੌਕੇ ਰਾਤ 8 ਵਜੇ ਤੋਂ 10 ਵਜੇ ਤੱਕ ਅਤੇ ਗੁਰੂ ਪੁਰਬ ‘ਤੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਗ੍ਰੀਨ ਪਟਾਕਿਆਂ ਦੀ ਵਰਤੋਂ ਦੀ ਆਗਿਆ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਸਾਈਲੇਂਟ ਜ਼ੋਨ ਤੋਂ 100 ਮੀਟਰ ਦੂਰ ਹੀ ਪਟਾਕੇ ਚਲਾਏ ਜਾ ਸਕਦੇ ਹਨ।

ਸੁਪਰੀਮ ਕੋਰਟ ਵੱਲੋਂ 23 ਅਕਤੂਬਰ 2018 ਨੂੰ ਦਿੱਤੇ ਹੁਕਮਾਂ ਤਹਿਤ ਦੁਸ਼ਹਿਰਾ ਜਾਂ ਦੀਵਾਲੀ ਵਰਗੇ ਹੋਰ ਤਿਉਹਾਰਾਂ ਤੇ ਰਾਤ 8 ਤੋਂ 10 ਵਜੇ ਤੱਕ ਹੀ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਤੋਂ ਇਲਾਵਾ, 1 ਦਸੰਬਰ, 2020 ਨੂੰ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ), ਨਵੀਂ ਦਿੱਲੀ ਨੇ ਨਿਰਦੇਸ਼ ਜਾਰੀ ਕੀਤੇ ਸਨ ਜਿਸ ਵਿੱਚ ਦੇਸ਼ ਦੇ ਉਨ੍ਹਾਂ ਸ਼ਹਿਰਾਂ ਵਿੱਚ ਪਟਾਕਿਆਂ ਦੀ ਵਿਕਰੀ ਬੰਦ ਕਰ ਦਿੱਤੀ ਗਈ ਸੀ ਜਿੱਥੇ ਪ੍ਰਦੂਸ਼ਣ ਆਮ ਨਾਲੋਂ ਵੱਧ ਹੈ।

ਕੀ ਹੁੰਦੇ ਹਨ ਗ੍ਰੀਨ ਪਟਾਕੇ?

ਗ੍ਰੀਨ ਕਰੈਕਰਸ ਜਿਨ੍ਹਾਂ ਨੂੰ ਗ੍ਰੀਨ ਪਟਾਕੇ ਵੀ ਕਿਹਾ ਜਾਂਦਾ ਹੈ, ਇਨ੍ਹਾਂ ਨੂੰ ਚਲਾਉਣ ਨਾਲ ਰਵਾਇਤੀ ਪਟਾਕਿਆਂ ਨਾਲੋਂ 30 ਫੀਸਦੀ ਘੱਟ ਹਵਾਈ ਪ੍ਰਦੂਸ਼ਣ ਹੁੰਦਾ ਹੈ। ਗ੍ਰੀਨ ਪਟਾਕਿਆਂ ਵਿੱਚ ਬੇਰੀਅਮ ਨਾਈਟ੍ਰੇਟ ਵਰਗੇ ਖਤਰਨਾਕ ਰਸਾਇਣ ਨਹੀਂ ਹੁੰਦੇ। ਹਾਲਾਂਕਿ, ਮਾਹਿਰਾਂ ਦਾ ਕਹਿਣਾ ਹੈ ਕਿ ਗ੍ਰੀਨ ਪਟਾਕੇ ਕੇਵਲ ਲਾਇਸੰਸਸ਼ੁਦਾ ਵਿਕਰੇਤਾਵਾਂ ਤੋਂ ਹੀ ਖਰੀਦੇ ਜਾਣੇ ਚਾਹੀਦੇ ਹਨ। ਇਸ ਦੇ ਨਾਲ ਹੀ ਪਟਾਕੇ ਚਲਾਉਣ ਤੋਂ ਪਹਿਲਾਂ ਬਹੁਤ ਸਾਵਧਾਨੀ ਵਰਤਣੀ ਚਾਹੀਦੀ ਹੈ। ਜਦੋਂ ਛੋਟੇ ਬੱਚੇ ਪਟਾਕੇ ਚਲਾਉਣ ਤਾਂ ਮਾਪੇ ਉਨ੍ਹਾਂ ਦੇ ਨਾਲ ਮੌਜੂਦ ਰਹਿਣ। ਭੀੜ ਵਾਲੀਆਂ ਥਾਵਾਂ ‘ਤੇ ਪਟਾਕੇ ਨਾ ਚਲਾਓ।