ਕ੍ਰਿਕਟਰ ਅਭਿਸ਼ੇਕ ਸ਼ਰਮਾ ਨੇ ਮਾਤਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਵੀ ਲਿਆ ਆਸ਼ੀਰਵਾਦ

Published: 

08 Nov 2026 11:42 AM IST

ਅਭਿਸ਼ੇਕ ਸ਼ਰਮਾ ਆਪਣੀ ਮਾਤਾ ਨਾਲ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਨੇ ਪਰਿਕਰਮਾ ਕੀਤੀ ਤੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਉਨ੍ਹਾਂ ਨੇ ਕੁਝ ਸਮਾਂ ਪਵਿੱਤਰ ਅਸਥਾਨ 'ਤੇ ਬਿਤਾਇਆ ਅਤੇ ਗੁਰਬਾਣੀ ਤੇ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਿਆ।

ਕ੍ਰਿਕਟਰ ਅਭਿਸ਼ੇਕ ਸ਼ਰਮਾ ਨੇ ਮਾਤਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਵੀ ਲਿਆ ਆਸ਼ੀਰਵਾਦ

ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੇ ਆਪਣੀ ਮਾਤਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ।

ਅਭਿਸ਼ੇਕ ਸ਼ਰਮਾ ਆਪਣੀ ਮਾਤਾ ਨਾਲ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਨੇ ਪਰਿਕਰਮਾ ਕੀਤੀ ਤੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਉਨ੍ਹਾਂ ਨੇ ਕੁਝ ਸਮਾਂ ਪਵਿੱਤਰ ਅਸਥਾਨ ‘ਤੇ ਬਿਤਾਇਆ ਤੇ ਗੁਰਬਾਣੀ ਤੇ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਿਆ। ਇਸ ਤੋਂ ਬਾਅਦ ਅਭਿਸ਼ੇਕ ਸ਼ਰਮਾ ਆਪਣੀ ਮਾਤਾ ਨਾਲ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਵੀ ਪਹੁੰਚੇ। ਇੱਥੇ ਉਨ੍ਹਾਂ ਨੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਸ ਰੌਣਕਾਂ

ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਸ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਪਵਿੱਤਰ ਗੁਰਦੁਆਰਾ ਸਾਹਿਬ ਨੂੰ ਸੁੰਦਰ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ ਤੇ ਸੰਗਤਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਅਭਿਸ਼ੇਕ ਸ਼ਰਮਾ

ਜ਼ਿਕਰਯੋਗ ਹੈ ਕਿ ਭਾਰਤੀ ਕ੍ਰਿਕਟਰ ਅਭਿਸ਼ੇਕ ਸ਼ਰਮਾ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਤੇ ਭਾਰਤੀ ਕ੍ਰਿਕਟ ਟੀਮ ਦਾ ਅਹਿਮ ਹਿੱਸਾ ਹਨ। ਉਹ ਆਪਣੀ ਤੂਫ਼ਾਨੀ ਬੱਲੇਬਾਜ਼ੀ ਲਈ ਜਾਣੇ ਜਾਂਦੇ ਹਨ। ਅੰਤਰਰਾਸ਼ਟਰੀ ਕ੍ਰਿਕਟ ‘ਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਅਭਿਸ਼ੇਕ ਸ਼ਰਮਾ ਸਮੇਂ-ਸਮੇਂ ‘ਤੇ ਆਪਣੇ ਜੱਦੀ ਸ਼ਹਿਰ ਅੰਮ੍ਰਿਤਸਰ ਵੀ ਆਉਂਦੇ ਰਹਿੰਦੇ ਹਨ।

Loading...
Unable to load recommendations.
Follow Us