ਕ੍ਰਾਸ ਬਾਰਡਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ, 6 ਆਧੁਨਿਕ ਪਿਸਤੌਲ-ਹੈਰੋਇਨ-ਕਾਰ ਤੇ 12 ਲੱਖ ਰੁਪਏ ਡਰੱਗ ਮਨੀ ਬਰਾਮਦ

Updated On: 

09 Feb 2026 13:51 PM IST

ਗ੍ਰਿਫ਼ਤਾਰ ਕੀਤੇ ਪੰਜਾਂ 'ਚੋਂ ਚਾਰ ਮੁਲਜ਼ਮ ਪਿੰਡ ਰੋੜਾਵਾਲੀ (ਥਾਣਾ ਘਰਿੰਡਾ, ਅੰਮ੍ਰਿਤਸਰ ਰੂਰਲ) ਦੇ ਰਹਿਣ ਵਾਲੇ ਹਨ, ਜਦਕਿ ਇੱਕ ਮੁਲਜ਼ਮ ਪਿੰਡ ਰਾਣੀਕੇ ਦਾ ਵਸਨੀਕ ਹੈ। ਇਹ ਸਾਰੇ ਪਿੰਡ ਬਿਲਕੁਲ ਸਰਹੱਦ ਦੇ ਨੇੜੇ ਸਥਿਤ ਹਨ। ਪੁਲਿਸ ਅਨੁਸਾਰ ਮੁੱਖ ਆਰੋਪੀ ਸਿਮਰਨਜੀਤ ਉਰਫ਼ ਮਨੂ ਖ਼ਿਲਾਫ਼ ਪਹਿਲਾਂ ਵੀ ਹੈਰੋਇਨ ਤਸਕਰੀ ਦੇ ਦੋ ਮਾਮਲੇ ਦਰਜ ਹਨ।

ਕ੍ਰਾਸ ਬਾਰਡਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ, 6 ਆਧੁਨਿਕ ਪਿਸਤੌਲ-ਹੈਰੋਇਨ-ਕਾਰ ਤੇ 12 ਲੱਖ ਰੁਪਏ ਡਰੱਗ ਮਨੀ ਬਰਾਮਦ

ਕ੍ਰਾਸ ਬਾਰਡਰ ਤਸਕਰੀ ਮਾਡਿਊਲ ਦਾ ਪਰਦਾਫਾਸ਼

Follow Us On

ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰਾਂ ਤੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਖੁਫੀਆ ਜਾਣਕਾਰੀ ਦੇ ਆਧਾਰ ਤੇ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਇਨ੍ਹਾਂ ਕੋਲੋਂ 6 ਆਧੁਨਿਕ ਪਿਸਤੌਲ, 10 ਜ਼ਿੰਦਾ ਕਾਰਤੂਸ, 115 ਗ੍ਰਾਮ ਹੈਰੋਇਨ ਤੇ ਕਰੀਬ 11.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਇੱਕ ਕਾਰ ਵੀ ਜ਼ਬਤ ਕੀਤੀ ਗਈ ਹੈ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਆਰੋਪੀ ਸਰਹੱਦ ਪਾਰ ਸਰਗਰਮ ਤਸਕਰੀ ਨੈੱਟਵਰਕਾਂ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ਸਨ ਤੇ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਰਹੇ ਸਨ।

ਗ੍ਰਿਫ਼ਤਾਰ ਕੀਤੇ ਪੰਜਾਂ ‘ਚੋਂ ਚਾਰ ਮੁਲਜ਼ਮ ਪਿੰਡ ਰੋੜਾਵਾਲੀ (ਥਾਣਾ ਘਰਿੰਡਾ, ਅੰਮ੍ਰਿਤਸਰ ਰੂਰਲ) ਦੇ ਰਹਿਣ ਵਾਲੇ ਹਨ, ਜਦਕਿ ਇੱਕ ਮੁਲਜ਼ਮ ਪਿੰਡ ਰਾਣੀਕੇ ਦਾ ਵਸਨੀਕ ਹੈ। ਇਹ ਸਾਰੇ ਪਿੰਡ ਬਿਲਕੁਲ ਸਰਹੱਦ ਦੇ ਨੇੜੇ ਸਥਿਤ ਹਨ। ਪੁਲਿਸ ਅਨੁਸਾਰ ਮੁੱਖ ਆਰੋਪੀ ਸਿਮਰਨਜੀਤ ਉਰਫ਼ ਮਨੂ ਖ਼ਿਲਾਫ਼ ਪਹਿਲਾਂ ਵੀ ਹੈਰੋਇਨ ਤਸਕਰੀ ਦੇ ਦੋ ਮਾਮਲੇ ਦਰਜ ਹਨ। ਹੋਰ ਮੁਲਜ਼ਮਾਂ ਦਾ ਵੀ ਨਸ਼ਾ ਤਸਕਰੀ ਨਾਲ ਪੁਰਾਣਾ ਨਾਤਾ ਰਿਹਾ ਹੈ ਤੇ ਕੁੱਝ ਰਪੀਟ ਅਫੈਂਡਰ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ‘ਚ ਵਿਦੇਸ਼ੀ ਬਣਾਵਟ ਦੇ ਹਥਿਆਰ ਵੀ ਸ਼ਾਮਲ ਹਨ। ਥਾਣਾ ਕੰਟੋਨਮੈਂਟ, ਅੰਮ੍ਰਿਤਸਰ ਵਿਖੇ ਅਸਲਾ ਐਕਟ ਤੇ ਐਨਡੀਪੀਐਸ ਐਕਟ ਤਹਿਤ ਐਫ਼ਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਲਿੰਕਸ, ਵਿਦੇਸ਼ੀ ਕਨੈਕਸ਼ਨਾਂ ਤੇ ਵਿੱਤੀ ਲੈਣ-ਦੇਣ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਨਸ਼ਾ ਤੇ ਅਪਰਾਧ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ।