AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

DA ਬਕਾਏ ਮਾਮਲੇ ‘ਚ ਅੱਜ ਫਿਰ ਹਾਈਕੋਰਟ ‘ਚ ਸੁਣਵਾਈ, ਸਰਕਾਰ ਦੇ ਅਗਲੇ ਕਦਮ ‘ਤੇ ਨਜ਼ਰ

ਸੋਮਵਾਰ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਵੱਲੋਂ ਸੁਪਰੀਮ ਕੋਰਟ 'ਚ ਦਾਇਰ ਕੀਤੀ ਐਸਐਲਪੀ ਦੀ ਸਥਿਤੀ 'ਤੇ ਸਵਾਲ ਪੁੱਛੇ। ਬੈਂਚ ਨੇ ਨੋਟ ਕੀਤਾ ਕਿ ਐਸਐਲਪੀ 'ਚ ਦਰਜ ਕੁਝ ਖਾਮੀਆਂ ਅਜੇ ਤੱਕ ਦੂਰ ਨਹੀਂ ਕੀਤੀਆਂ ਗਈਆਂ ਤੇ ਇਸ ਕਾਰਨ ਮਾਮਲਾ ਅੱਗੇ ਵਧਣ 'ਚ ਦੇਰੀ ਹੋ ਰਹੀ ਹੈ। ਅਦਾਲਤ ਨੇ ਸਰਕਾਰ ਨੂੰ ਇਹ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ।

DA ਬਕਾਏ ਮਾਮਲੇ 'ਚ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਸਰਕਾਰ ਦੇ ਅਗਲੇ ਕਦਮ 'ਤੇ ਨਜ਼ਰ
tv9-punjabi
| Published: 06 Oct 2026 08:37 AM IST
Share

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (DA ਤੇ DR) ਨਾਲ ਜੁੜੇ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅੱਜ ਮੁੜ ਸੁਣਵਾਈ ਹੋਵੇਗੀ। ਮਾਮਲਾ ਲੰਬੇ ਸਮੇਂ ਤੋਂ ਬਕਾਇਆ ਡੀਏ ਕਿਸ਼ਤਾਂ ਦੀ ਅਦਾਇਗੀ ਨਾਲ ਜੁੜਿਆ ਹੈ, ਜਦਕਿ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦੇਣ ਦੀ ਕਾਨੂੰਨੀ ਪ੍ਰਕਿਰਿਆ ਵੀ ਜਾਰੀ ਹੈ।

ਸੋਮਵਾਰ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਵੱਲੋਂ ਸੁਪਰੀਮ ਕੋਰਟ ‘ਚ ਦਾਇਰ ਕੀਤੀ ਐਸਐਲਪੀ ਦੀ ਸਥਿਤੀ ‘ਤੇ ਸਵਾਲ ਪੁੱਛੇ। ਬੈਂਚ ਨੇ ਨੋਟ ਕੀਤਾ ਕਿ ਐਸਐਲਪੀ ‘ਚ ਦਰਜ ਕੁਝ ਖਾਮੀਆਂ ਅਜੇ ਤੱਕ ਦੂਰ ਨਹੀਂ ਕੀਤੀਆਂ ਗਈਆਂ ਤੇ ਇਸ ਕਾਰਨ ਮਾਮਲਾ ਅੱਗੇ ਵਧਣ ‘ਚ ਦੇਰੀ ਹੋ ਰਹੀ ਹੈ। ਅਦਾਲਤ ਨੇ ਸਰਕਾਰ ਨੂੰ ਇਹ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ।

ਹਾਈਕੋਰਟ ਨੇ ਸਰਕਾਰ ਨੂੰ ਕੀ ਕਿਹਾ?

ਸੁਣਵਾਈ ਦੌਰਾਨ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਨੇ ਕਿਹਾ ਕਿ ਸਰਕਾਰ ਨੂੰ ਹਾਈਕੋਰਟ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਜਾਣ ਦਾ ਪੂਰਾ ਅਧਿਕਾਰ ਹੈ, ਪਰ ਕਾਨੂੰਨੀ ਪ੍ਰਕਿਰਿਆ ਨੂੰ ਪੂਰਾ ਕਰਨਾ ਵੀ ਜ਼ਰੂਰੀ ਹੈ।

ਅਦਾਲਤ ਨੇ ਐਸਐਲਪੀ ‘ਚ ਮੌਜੂਦ ਖਾਮੀਆਂ ਦੂਰ ਨਾ ਹੋਣ ‘ਤੇ ਕਿਹਾ ਕਿ ਮਾਮਲਾ ਲਗਾਤਾਰ ਲਟਕਦਾ ਨਹੀਂ ਰਹਿ ਸਕਦਾ। ਬੈਂਚ ਨੇ ਇਹ ਵੀ ਕਿਹਾ ਕਿ ਅਦਾਲਤ ਨੂੰ ਇਹ ਸਮਝਣ ‘ਚ ਮੁਸ਼ਕਲ ਆ ਰਹੀ ਹੈ ਕਿ ਸਰਕਾਰ ਦੀ ਅਪੀਲ ਅਜੇ ਤੱਕ ਸੁਪਰੀਮ ਕੋਰਟ ‘ਚ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਕਿਉਂ ਨਹੀਂ ਵਧ ਸਕੀ।

“ਸੁਪਰੀਮ ਕੋਰਟ ਜਾਣ ਦਾ ਅਧਿਕਾਰ”

ਪੰਜਾਬ ਸਰਕਾਰ ਨੇ ਹਾਈਕੋਰਟ ਦੇ 3 ਅਗਸਤ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਮਾਮਲੇ ‘ਚ ਉੱਚ ਅਦਾਲਤ ਤੋਂ ਕਾਨੂੰਨੀ ਰਾਹਤ ਲੈਣ ਦਾ ਉਸ ਨੂੰ ਅਧਿਕਾਰ ਹੈ ਤੇ ਇਸੇ ਤਹਿਤ ਐਸਐਲਪੀ ਦਾਇਰ ਕੀਤੀ ਗਈ ਹੈ।

ਸਰਕਾਰ ਵੱਲੋਂ ਇਹ ਵੀ ਮਾਮਲਾ ਚੁੱਕਿਆ ਗਿਆ ਹੈ ਕਿ ਡੀਏ ਦੀਆਂ ਪੁਰਾਣੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ ਨਾਲ ਸਰਕਾਰੀ ਖਜ਼ਾਨੇ ‘ਤੇ ਵੱਡਾ ਵਿੱਤੀ ਬੋਝ ਪੈ ਸਕਦਾ ਹੈ। ਇਸ ਲਈ ਸਰਕਾਰ ਕਾਨੂੰਨੀ ਪੱਖ ਦੇ ਨਾਲ-ਨਾਲ ਸੂਬੇ ਦੀ ਵਿੱਤੀ ਸਥਿਤੀ ਨੂੰ ਵੀ ਧਿਆਨ ‘ਚ ਰੱਖ ਰਹੀ ਹੈ।

ਹਾਲਾਂਕਿ, ਹਾਈਕੋਰਟ ਦਾ ਧਿਆਨ ਇਸ ਗੱਲ ਵੱਲ ਹੈ ਕਿ ਸੁਪਰੀਮ ਕੋਰਟ ‘ਚ ਅਪੀਲ ਦਾਇਰ ਕਰਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਅੱਗੇ ਵਧੇ ਤੇ ਇਸ ਦੌਰਾਨ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਸਬੰਧੀ ਸਥਿਤੀ ਵੀ ਸਪੱਸ਼ਟ ਰਹੇ। ਇਹ ਵੀ ਪੜ੍ਹੋ: DA ਦੇ ਮੁੱਦੇ ਤੇ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

3 ਅਗਸਤ ਦੇ ਫੈਸਲੇ ‘ਚ ਕੀ ਕਿਹਾ ਸੀ?

ਹਾਈਕੋਰਟ ਨੇ 3 ਅਗਸਤ ਨੂੰ ਪੰਜਾਬ ਸਰਕਾਰ ਨੂੰ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਬਕਾਇਆ ਡੀਏ-ਡੀਆਰ ਕਿਸ਼ਤਾਂ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਬਕਾਇਆ ਭੁਗਤਾਨ ਨੂੰ ਲੈ ਕੇ ਸਰਕਾਰ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਕਾਰਵਾਈ ਕਰਨ ਲਈ ਕਿਹਾ ਸੀ। ਇਸ ਫੈਸਲੇ ਦੇ ਵਿਰੁੱਧ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ। ਹੁਣ ਮੌਜੂਦਾ ਵਿਵਾਦ ਦਾ ਇੱਕ ਮੁੱਖ ਕੇਂਦਰ ਇਹ ਹੈ ਕਿ ਸਰਕਾਰ ਦੀ ਐਸਐਲਪੀ ‘ਚ ਦਰਜ ਖਾਮੀਆਂ ਕਦੋਂ ਦੂਰ ਹੁੰਦੀਆਂ ਹਨ ਅਤੇ ਮਾਮਲਾ ਸੁਪਰੀਮ ਕੋਰਟ ਵਿੱਚ ਕਦੋਂ ਸੁਣਵਾਈ ਲਈ ਆਉਂਦਾ ਹੈ।

ਸਰਕਾਰ ਵੱਲੋਂ DA ‘ਚ 8 ਫ਼ੀਸਦੀ ਵਾਧਾ

ਇਸ ਦੌਰਾਨ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ DA/DR ‘ਚ 8 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ, ਜਿਸ ਨਾਲ ਡੀਏ ਦੀ ਦਰ 42 ਫ਼ੀਸਦੀ ਤੋਂ ਵਧ ਕੇ 50 ਫ਼ੀਸਦੀ ਹੋ ਗਈ ਹੈ। ਇਸ ਨਾਲ ਮੌਜੂਦਾ ਡੀਏ ਦਰ ‘ਚ ਵਾਧਾ ਹੋਇਆ ਹੈ, ਪਰ ਪਿਛਲੀਆਂ ਬਕਾਇਆ ਕਿਸ਼ਤਾਂ ਦਾ ਮੁੱਦਾ ਅਜੇ ਵੀ ਵੱਖਰੇ ਤੌਰ ‘ਤੇ ਚੱਲ ਰਿਹਾ ਹੈ। ਮੁਲਾਜ਼ਮ ਜਥੇਬੰਦੀਆਂ ਦੀ ਮੰਗ ਹੈ ਕਿ ਪਿਛਲੇ ਸਮੇਂ ਤੋਂ ਰੁਕੀਆਂ ਡੀਏ ਦੀਆਂ ਕਿਸ਼ਤਾਂ ਵੀ ਜਾਰੀ ਕੀਤੀਆਂ ਜਾਣ। ਦੂਜੇ ਪਾਸੇ ਸਰਕਾਰ ਲਈ ਇਸ ਅਦਾਇਗੀ ਨਾਲ ਜੁੜੇ ਵਿੱਤੀ ਪ੍ਰਭਾਵ ਤੇ ਕਾਨੂੰਨੀ ਸਥਿਤੀ ਦੋਵੇਂ ਮਹੱਤਵਪੂਰਨ ਹਨ।

Follow Us
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...