AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

DA ਨੂੰ ਲੈ ਕੇ ਮਾਨ ਸਰਕਾਰ ਲੈ ਕੇ ਮਾਨ ਸਰਕਾਰ ਕਰ ਸਕਦੀ ਹੈ ਵੱਡਾ ਐਲਾਨ – ਸੂਤਰ

DA to Punjab Employee: ਮੰਤਰੀ ਹਰਪਾਲ ਚੀਮਾ ਨੇ ਬੀਤੇ ਦਿਨ ਕਿਹਾ ਸੀ ਕਿ ਪੰਜਾਬ ਦੇ ਮੁਲਾਜ਼ਮ ਸਭ ਤੋਂ ਵੱਧ ਟੇਕ-ਹੋਮ ਸੈਲਰੀ ਲੈਂਦੇ ਹਨ। ਕੇਂਦਰ ਦਾ ਜੋ ਪੇਅ ਕਮੀਸ਼ਨ ਕੇਂਦਰੀ ਮੁਲਾਜ਼ਮ ਨੂੰ ਮਿਲਦਾ ਹੈ, ਉਸ ਨਾਲੋਂ ਜ਼ਿਆਦਾ ਪੰਜਾਬ ਦੇ ਮੁਲਾਜ਼ਮ ਲੈਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਲਰਕ, ਡਰਾਈਵਰ, ਸਟੈਨੋਗ੍ਰਾਫਰ, ਪੁੰਜਾਬ ਪੁਲਿਸ ਮੁਲਾਜ਼ਮ ਤੇ ਅਧਿਆਪਕ ਵਾਂਗ ਹੋਰ ਮੁਲਾਜ਼ਮਾਂ ਦੀ ਤਨਖ਼ਾਹ, ਸੈਂਟਰ ਨਾਲੋਂ ਕਿਤੇ ਵੱਧ ਹੈ।

DA ਨੂੰ ਲੈ ਕੇ ਮਾਨ ਸਰਕਾਰ ਲੈ ਕੇ ਮਾਨ ਸਰਕਾਰ ਕਰ ਸਕਦੀ ਹੈ ਵੱਡਾ ਐਲਾਨ - ਸੂਤਰ
tv9-punjabi
| Updated On: 04 Sep 2026 15:44 PM IST
Share

ਪੰਜਾਬ ਸਰਕਾਰ ਮੁਲਾਜ਼ਮਾਂ ਦੇ ਡੀਏ ਨੂੰ ਲੈ ਕੇ ਵੱਡਾ ਐਲਾਨ ਕਰ ਸਕਦੀ ਹੈ। ਕੈਬਨਿਟ ਸਬ ਕਮੇਟੀ ਨੇ 2020 ਤੋਂ ਬਾਅਦ ਨੌਕਰੀ ਵਿੱਚ ਆਏ ਮੁਲਾਜਮਾਂ ਨੂੰ ਕੇਂਦਰ ਦੇ ਬਰਾਬਰ ਡੀਏ ਦੇਣ ਦਾ ਪ੍ਰਸਤਾਵ ਰੱਖਿਆ ਹੈ। ਸੂਤਰਾਂ ਦੀ ਮੰਨੀਏ ਤਾਂ ਮੁੱਖ ਮੰਤਰੀ ਭਗਵੰਤ ਮਾਨ ਛੇਤੀ ਹੀ ਇਸ ਪ੍ਰਸਤਾਵ ਤੇ ਮੁਹਰ ਵੀ ਲਗਾ ਸਕਦੇ ਹਨ। 2020 ਤੋਂ ਬਾਅਦ ਭਰਤੀ ਕੀਤੇ ਗਏ ਕਰਮਚਾਰੀਆਂ ਲਈ ਇਹ ਪ੍ਰਸਤਾਵ ਰੱਖਿਆ ਗਿਆ ਹੈ।

ਮੰਨਿਆ ਜਾ ਰਿਹਾ ਹੈ ਕਿ ਇਸ ਸਬੰਧੀ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ। ਇਸ ਦੌਰਾਨ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਾਮ 4 ਵਜੇ ਇੱਕ ਪ੍ਰੈਸ ਕਾਨਫਰੰਸ ਬੁਲਾਈ ਹੈ, ਜਿੱਥੇ ਮੰਨਿਆ ਜਾ ਰਿਹਾ ਹੈ ਕਿ ਉਹ ਇਹ ਐਲਾਨ ਕਰ ਸਕਦੇ ਹਨ।

2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਮਿਲ ਸਕਦਾ ਹੈ ਫਾਇਦਾ

ਕੈਬਨਿਟ ਸਬ-ਕਮੇਟੀ ਦੇ ਪ੍ਰਸਤਾਵ ਵਿੱਚ ਖਾਸ ਤੌਰ ‘ਤੇ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਵਾਂਗ ਡੀਏ ਦੇਣ ਦੀ ਮੰਗ ਕੀਤੀ ਗਈ ਹੈ। ਇਸ ਵੇਲੇ ਪੰਜਾਬ ਵਿੱਚ ਡੀਏ 42% ਹੈ। ਜੇਕਰ ਪ੍ਰਸਤਾਵ ਨੂੰ ਮਨਜ਼ੂਰੀ ਮਿਲ ਜਾਂਦੀ ਹੈ, ਤਾਂ ਇਹ ਇਨ੍ਹਾਂ ਮੁਲਾਜ਼ਮਾਂ ਲਈ ਸਿੱਧੇ ਤਨਖਾਹ ਵਾਧੇ ਦਾ ਰਾਹ ਪੱਧਰਾ ਹੋ ਸਕਦਾ ਹੈ। ਹਾਲਾਂਕਿ, ਅੰਤਿਮ ਫੈਸਲਾ ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

ਅਮਨ ਅਰੋੜਾ ਅੱਜ ਕਰ ਸਕਦੇ ਹਨ ਐਲਾਨ

ਡੀਏ ਸਬੰਧੀ ਸਰਕਾਰ ਪੱਧਰੀ ਵਿਚਾਰ-ਵਟਾਂਦਰੇ ਦੌਰਾਨ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਾਮ 4 ਵਜੇ ਪ੍ਰੈਸ ਕਾਨਫਰੰਸ ਬੁਲਾਈ ਹੈ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਕਰਮਚਾਰੀਆਂ ਨਾਲ ਸਬੰਧਤ ਇਸ ਪ੍ਰਸਤਾਵ ‘ਤੇ ਆਪਣਾ ਰੁਖ਼ ਸਪੱਸ਼ਟ ਕਰ ਸਕਦੀ ਹੈ। ਇਸ ਵੇਲੇ ਸਾਰਿਆਂ ਦੀਆਂ ਨਜ਼ਰਾਂ ਇਸ ਪ੍ਰੈਸ ਕਾਨਫਰੰਸ ‘ਤੇ ਹਨ।

ਪੰਜਾਬ ਦੇ ਮੁਲਾਜ਼ਮਾਂ ਦੀ ਸਭ ਤੋਂ ਵੱਧ ਤਨਖਾਹ – ਚੀਮਾ

ਇਸ ਤੋਂ ਪਹਿਲਾਂ ਵੀਰਵਾਰ ਨੂੰ, ਪੈਨਸ਼ਨਾਂ ਬਾਰੇ ਕੈਬਨਿਟ ਸਬ-ਕਮੇਟੀ ਦੇ ਮੈਂਬਰ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਲਜੀਤ ਕੌਰ ਨੇ ਪ੍ਰੈਸ ਕਾਨਫਰੰਸ ਕੀਤੀ ਸੀ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੀ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹਾਂ ਪ੍ਰਾਪਤ ਕਰਨ ਵਾਲਿਆਂ ਵਿੱਚੋਂ ਇੱਕ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ, ਜਿਸ ਵਿੱਚ ਮੂਲ ਤਨਖਾਹ ਅਤੇ ਡੀਏ ਸ਼ਾਮਲ ਹਨ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਰਗੇ ਰਾਜਾਂ ਨਾਲੋਂ ਵੱਧ ਹਨ। ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਗੁਜਰਾਤ ਦੇ ਕਰਮਚਾਰੀਆਂ ਨਾਲੋਂ ਲਗਭਗ 28% ਵੱਧ ਤਨਖਾਹ ਮਿਲਦੀ ਹੈ।

ਪੰਜਾਬ ਆਪਣੇ ਕੁੱਲ ਮਾਲੀਏ ਦਾ ਲਗਭਗ 51% ਮੁਲਾਜ਼ਮਾਂ ਅਤੇ ਪੈਨਸ਼ਨਰਾਂ ‘ਤੇ ਖਰਚ ਕਰਦਾ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਦੂਜੇ ਰਾਜਾਂ ਲਈ ਔਸਤ ਲਗਭਗ 38% ਹੈ। ਨਵੰਬਰ 2024 ਵਿੱਚ ਡੀਏ ਵਧਾ ਕੇ 42% ਕਰ ਦਿੱਤਾ ਗਿਆ ਸੀ।

ਨਵੰਬਰ 2024 ਵਿੱਚ ਡੀਏ ਵਧ ਕੇ ਹੋਇਆ ਸੀ 42%

ਪੰਜਾਬ ਸਰਕਾਰ ਨੇ ਨਵੰਬਰ 2024 ਵਿੱਚ ਆਪਣੇ ਮੁਲਾਜ਼ਮਾਂ ਦਾ ਡੀਏ ਵਧਾ ਕੇ 42% ਕਰ ਦਿੱਤਾ ਸੀ। ਹੁਣ, ਕੇਂਦਰ ਸਰਕਾਰ ਦੇ ਬਰਾਬਰ ਡੀਏ ਦੇਣ ਦੇ ਪ੍ਰਸਤਾਵ, ਖਾਸ ਕਰਕੇ 2020 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਲਈ ਚਰਚਾ ਵਿੱਚ ਹੈ। ਸਰਕਾਰ ਦੀ ਪ੍ਰਵਾਨਗੀ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਪ੍ਰਸਤਾਵ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ।

Follow Us