AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ‘ਚ ਡੇਅਰੀ ਕਿਸਾਨਾਂ ਦਾ ਵੱਡਾ ਰੋਸ ਪ੍ਰਦਰਸ਼ਨ, ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ ਦੀ ਮੰਗ

Amritsar Dairy Farmers: ਅੰਮ੍ਰਿਤਸਰ ਵਿੱਚ ਅੱਜ ਡੇਅਰੀ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵੱਡਾ ਰੋਸ ਪ੍ਰਦਰਸ਼ਨ ਕਰਨਗੇ।

ਅੰਮ੍ਰਿਤਸਰ 'ਚ ਡੇਅਰੀ ਕਿਸਾਨਾਂ ਦਾ ਵੱਡਾ ਰੋਸ ਪ੍ਰਦਰਸ਼ਨ, ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ ਦੀ ਮੰਗ
ਡੀਸੀ ਦਫ਼ਤਰ ਬਾਹਰ ਕਿਸਾਨਾਂ ਦਾ ਧਰਨਾ
lalit-sharma
| Updated On: 01 Jun 2026 08:54 AM IST
Share

ਅੰਮ੍ਰਿਤਸਰ ਵਿੱਚ ਅੱਜ ਡੇਅਰੀ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵੱਡਾ ਰੋਸ ਪ੍ਰਦਰਸ਼ਨ ਕਰਨਗੇ। ਕਿਸਾਨ ਦੁੱਧ ਅਤੇ ਡੇਅਰੀ ਉਤਪਾਦਾਂ ਵਿੱਚ ਵੱਧ ਰਹੀ ਮਿਲਾਵਟ ਅਤੇ ਪ੍ਰਸ਼ਾਸਨ ਦੀ ਕਥਿਤ ਨਿਸ਼ਕ੍ਰਿਆਤਾ ਦੇ ਖ਼ਿਲਾਫ਼ ਜ਼ੋਰਦਾਰ ਵਿਰੋਧ ਦਰਜ ਕਰਵਾਉਣਗੇ।

ਵਿਰੋਧ ਪ੍ਰਦਰਸ਼ਨ ਦੌਰਾਨ, ਕਿਸਾਨ ਪ੍ਰਤੀਕਾਤਮਕ ਤੌਰ ‘ਤੇ ਦੁੱਧ ਸੁੱਟ ਕੇ ਆਪਣਾ ਗੁੱਸਾ ਪ੍ਰਗਟ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਦੁੱਧ ਵਿੱਚ ਮਿਲਾਵਟਖੋਰੀ ਦਾ ਕਾਰੋਬਾਰ ਲਗਾਤਾਰ ਵੱਧ ਰਿਹਾ ਹੈ, ਜੋ ਜਨਤਕ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਕਰ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਕਈ ਸ਼ਿਕਾਇਤਾਂ ਦੇ ਬਾਵਜੂਦ, ਪ੍ਰਸ਼ਾਸਨ ਮਿਲਾਵਟਖੋਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕਰ ਰਿਹਾ ਹੈ।

ਸਖ਼ਤ ਕਾਰਵਾਈ ਅਤੇ ਨਿਯਮਿਤ ਜਾਂਚ ਕਿਸਾਨਾਂ ਦੀ ਮੁੱਖ ਮੰਗ

ਕਿਸਾਨ ਆਗੂਆਂ ਦੀ ਮੰਗ ਹੈ ਕਿ ਦੁੱਧ ਵਿੱਚ ਮਿਲਾਵਟ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਨਿਯਮਿਤ ਜਾਂਚ ਮੁਹਿੰਮਾਂ ਚਲਾਈਆਂ ਜਾਣ, ਤਾਂ ਜੋ ਲੋਕਾਂ ਨੂੰ ਸ਼ੁੱਧ ਦੁੱਧ ਅਤੇ ਡੇਅਰੀ ਉਤਪਾਦ ਮਿਲ ਸਕਣ। ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਡੇਅਰੀ ਫਾਰਮਰ ਅਤੇ ਕਿਸਾਨ ਸ਼ਾਮਲ ਹੋਣਗੇ। ਪ੍ਰਦਰਸ਼ਨ ਤੋਂ ਬਾਅਦ ਕਿਸਾਨ ਪ੍ਰਸ਼ਾਸਨ ਨੂੰ ਮੰਗ-ਪੱਤਰ ਸੌਂਪ ਕੇ ਜਲਦ ਅਤੇ ਠੋਸ ਕਾਰਵਾਈ ਦੀ ਮੰਗ ਕਰਨਗੇ।

18 ਮਈ ਨੂੰ ਵੀ ਡੇਅਰੀ ਕਿਸਾਨਾਂ ਨੇ ਕੀਤਾ ਸੀ ਪ੍ਰਦਰਸ਼ਨ

ਦੋਧੀ ਯੂਨੀਅਨ ਦੇ ਆਗੂਆਂ ਨੇ 18 ਮਈ ਨੂੰ ਕਿਹਾ ਸੀ ਕਿ ਮਿਹਨਤ ਨਾਲ ਸ਼ੁੱਧ ਦੁੱਧ ਤਿਆਰ ਕਰਨ ਵਾਲੇ ਪਸ਼ੂ ਪਾਲਕਾਂ ਅਤੇ ਦੁੱਧ ਕਾਰੋਬਾਰੀਆਂ ਦੀ ਆਮਦਨ ਲਗਾਤਾਰ ਪ੍ਰਭਾਵਿਤ ਹੋ ਰਹੀ ਹੈ। ਦੂਜੇ ਪਾਸੇ ਨਕਲੀ ਦੁੱਧ ਵੇਚਣ ਵਾਲੇ ਲੋਕ ਸਸਤੇ ਰਸਾਇਣਾਂ ਅਤੇ ਮਿਲਾਵਟੀ ਪਦਾਰਥਾਂ ਨਾਲ ਤਿਆਰ ਕੀਤੇ ਉਤਪਾਦ ਬਾਜ਼ਾਰ ਵਿੱਚ ਵੇਚ ਕੇ ਵੱਡਾ ਮੁਨਾਫ਼ਾ ਕਮਾ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਸੀ ਕਿ ਕਈ ਵਾਰ ਸ਼ਿਕਾਇਤਾਂ ਦੇਣ ਦੇ ਬਾਵਜੂਦ ਵੀ ਸੰਬੰਧਿਤ ਵਿਭਾਗ ਸਿਰਫ਼ ਖਾਨਾਪੂਰਤੀ ਕਰ ਰਹੇ ਹਨ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...