ਦਲ ਖਾਲਸਾ ਨੇ ਚੁੱਕਿਆ ਚੌੜਾ ਦੀ ਪੱਗ ਉਤਾਰੇ ਜਾਣ ਦਾ ਮੁੱਦਾ, ਕੀਤੀ ਕਾਰਵਾਈ ਦੀ ਮੰਗ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਖਾਲਸਾ ਦੇ ਵਰਕਿੰਗ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਬੜੀ ਤਰਾਸਦੀ ਦੀ ਗੱਲ ਹੈ ਕਿ ਅਕਾਲ ਤਖਤ ਸਾਹਿਬ ਦੇ ਸਕੱਤਰੇਤ 'ਤੇ ਮੰਗ ਪੱਤਰ ਲੈਣ ਵਾਲਾ ਕੋਈ ਵੀ ਵਿਅਕਤੀ ਉਹਨਾਂ ਨੂੰ ਨਹੀਂ ਮਿਲਿਆ ਅਤੇ ਮਜਬੂਰੀ ਵਿੱਚ ਉਹ ਆਪਣਾ ਮੰਗ ਪੱਤਰ ਦੀਵਾਰ 'ਤੇ ਚਿਪਕਾ ਕੇ ਜਾ ਰਹੇ ਹਨ। ਉਹਨਾਂ ਕਿਹਾ ਕਿ ਜੋ ਨਰਾਇਣ ਸਿੰਘ ਚੋੜਾ ਦੀ ਦਸਤਾਰ ਅਕਾਲੀ ਆਗੂ ਵੱਲੋਂ ਉਤਾਰੀ ਗਈ ਹੈ।
ਸ਼੍ਰੀ ਦਰਬਾਰ ਸਾਹਿਬ ਦੇ ਬਾਹਰ ਸਿੱਖ ਆਗੂ ਨਰਾਇਣ ਸਿੰਘ ਚੋੜਾ ਵੱਲੋਂ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਉੱਪਰ ਕੀਤੇ ਹਮਲੇ ਤੋਂ ਬਾਅਦ ਨਰਾਇਣ ਸਿੰਘ ਚੌੜਾ ਦੀ ਅਕਾਲੀ ਆਗੂ ਵੱਲੋਂ ਦਸਤਾਰ ਉਤਾਰੀ ਗਈ। ਉਸ ਦੇ ਰੋਸ ਵਜੋਂ ਅੱਜ ਦਲ ਖਾਲਸਾ ਦੇ ਇੱਕ ਵਫਦ ਵੱਲੋਂ ਇੱਕ ਮੰਗ ਪੱਤਰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਪਹੁੰਚੇ। ਪਰ ਅਕਾਲ ਤਖਤ ਸਾਹਿਬ ਦੇ ਸਕੱਤਰ ਤੇ ਤਾਲਾ ਲੱਗਾ ਹੋਣ ਕਰਕੇ ਮਜਬੂਰਨ ਬੱਸ ਉਹਨਾਂ ਵੱਲੋਂ ਆਪਣਾ ਮੰਗ ਪੱਤਰ ਬਾਹਰ ਦੀਵਾਰ ਤੇ ਹੀ ਚਿਪਕਾਣਾ ਪਿਆ।
ਦੂਜੇ ਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਖਾਲਸਾ ਦੇ ਵਰਕਿੰਗ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਬੜੀ ਤਰਾਸਦੀ ਦੀ ਗੱਲ ਹੈ ਕਿ ਅਕਾਲ ਤਖਤ ਸਾਹਿਬ ਦੇ ਸਕੱਤਰੇਤ ‘ਤੇ ਮੰਗ ਪੱਤਰ ਲੈਣ ਵਾਲਾ ਕੋਈ ਵੀ ਵਿਅਕਤੀ ਉਹਨਾਂ ਨੂੰ ਨਹੀਂ ਮਿਲਿਆ ਅਤੇ ਮਜਬੂਰੀ ਵਿੱਚ ਉਹ ਆਪਣਾ ਮੰਗ ਪੱਤਰ ਦੀਵਾਰ ‘ਤੇ ਚਿਪਕਾ ਕੇ ਜਾ ਰਹੇ ਹਨ। ਉਹਨਾਂ ਕਿਹਾ ਕਿ ਜੋ ਨਰਾਇਣ ਸਿੰਘ ਚੋੜਾ ਦੀ ਦਸਤਾਰ ਅਕਾਲੀ ਆਗੂ ਵੱਲੋਂ ਉਤਾਰੀ ਗਈ ਹੈ ਤੇ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਮੰਗ ਕਰਦੇ ਹਨ ਕਿ ਉਸ ਵਿਅਕਤੀ ਖਿਲਾਫ ਬਣਦੀ ਧਾਰਮਿਕ ਸਜਾ ਲਗਾਈ ਜਾਵੇ।
ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਐਸਜੀਪੀਸੀ ਮੈਂਬਰ ਤੇ ਅਕਾਲੀ ਦਲ ਦੇ ਆਗੂ ਬੋਲ ਰਹੇ ਹਨ ਕਿ ਨਰਾਇਣ ਸਿੰਘ ਚੌੜਾ ਨੇ ਦਰਬਾਰ ਸਾਹਿਬ ਤੇ ਹਮਲਾ ਕੀਤਾ। ਉਹ ਬਿਲਕੁਲ ਗਲਤ ਹੈ। ਉਹਨਾਂ ਕਿਹਾ ਕਿ ਨਰਾਇਣ ਸਿੰਘ ਚੋੜਾ ਨੇ ਉਸ ਵਿਅਕਤੀ ਦੇ ਹਮਲਾ ਕੀਤਾ ਹੈ ਜਿਸਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਉਣ ਦੇ ਵਿੱਚ ਸਾਜ਼ਿਸ਼ ਕੀਤੀ ਸੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਗੁਰਮੀਤ ਰਾਮ ਰਹੀਮ ਨੂੰ ਮਾਫੀ ਦਵਾਉਣ ਅਤੇ ਬੇਅਦਬੀ ਕਰਵਾਉਣ ਦੀ ਸਾਜ਼ਿਸ਼ ਰਚੀ ਸੀ ਇਸ ਦਾ ਉਸਨੇ ਕਬੂਲਨਾਮਾ ਵੀ ਕੀਤਾ ਹੈ। ਰੋਸ ਵਜੋਂ ਨਰਾਇਣ ਸਿੰਘ ਚੌੜਾ ਨੇ ਸੁਖਬੀਰ ਬਾਦਲ ‘ਤੇ ਹਮਲਾ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਐਸਜੀਪੀਸੀ ਮੈਂਬਰਾਂ ਦਾ ਕਹਿਣਾ ਹੈ ਕਿ 9 ਦਸੰਬਰ ਨੂੰ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਰਨ ਦੇ ਮਾਮਲੇ ‘ਚ ਵੀ ਵਿਚਾਰ ਕੀਤਾ ਜਾਏਗਾ। ਹੁਣ ਦਲ ਖਾਲਸਾ 9 ਦਸੰਬਰ ਤੋਂ ਬਾਅਦ ਹੀ ਆਪਣਾ ਸੰਘਰਸ਼ ਦਾ ਐਲਾਨ ਕਰੇਗਾ।