1 ਵਜੇ ਤੱਕ ਖ਼ੁਸ਼ਖ਼ਬਰੀ ਦਾ ਇੰਤਜ਼ਾਰ ਕਰ ਲਓ… ਅਕਾਲੀ ਦਲ-BJP ਦੀ ਸਾਂਝੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਦਲਜੀਤ ਚੀਮਾ ਦਾ ਵੱਡਾ ਬਿਆਨ

Updated On: 

24 Nov 2026 12:46 PM IST

ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀਆਂ ਨੂੰ ਜਿਸ ਵੱਡੀ ਖ਼ੁਸ਼ਖ਼ਬਰੀ ਦੀ ਲੰਬੇ ਸਮੇਂ ਤੋਂ ਉਡੀਕ ਸੀ, ਉਸ ਲਈ ਦੁਪਹਿਰ 1 ਵਜੇ ਤੱਕ ਇੰਤਜ਼ਾਰ ਕਰ ਲਈਏ। ਚੀਮਾ ਨੇ ਕਿਹਾ ਕਿ ਦਿਨ-ਰਾਤ ਜਿਸ ਖ਼ੁਸ਼ਖ਼ਬਰੀ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਸਨ, ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਮਿਲਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡਾ ਭਾਗਾਂ ਵਾਲਾ ਦਿਹਾੜਾ ਹੋਰ ਨਹੀਂ ਹੋ ਸਕਦਾ।

1 ਵਜੇ ਤੱਕ ਖ਼ੁਸ਼ਖ਼ਬਰੀ ਦਾ ਇੰਤਜ਼ਾਰ ਕਰ ਲਓ... ਅਕਾਲੀ ਦਲ-BJP ਦੀ ਸਾਂਝੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਦਲਜੀਤ ਚੀਮਾ ਦਾ ਵੱਡਾ ਬਿਆਨ

ਦਲਜੀਤ ਚੀਮਾ

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਗਠਜੋੜ ਦੀਆਂ ਚਰਚਾਵਾਂ ਦਰਮਿਆਨ ਅੱਜ ਹੋਣ ਜਾ ਰਹੀ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦੀ ਸਾਂਝੀ ਪ੍ਰੈੱਸ ਕਾਨਫਰੰਸ ਹੋਣ ਜਾ ਰਹੀ ਹੈ, ਜਿਸ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ।

ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਨੂੰ ਜਿਸ ਵੱਡੀ ਖ਼ੁਸ਼ਖ਼ਬਰੀ ਦੀ ਲੰਬੇ ਸਮੇਂ ਤੋਂ ਉਡੀਕ ਸੀ, ਉਸ ਲਈ ਦੁਪਹਿਰ 1 ਵਜੇ ਤੱਕ ਇੰਤਜ਼ਾਰ ਕਰ ਲਈਏ। ਚੀਮਾ ਨੇ ਕਿਹਾ ਕਿ ਦਿਨ-ਰਾਤ ਜਿਸ ਖ਼ੁਸ਼ਖ਼ਬਰੀ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਸਨ, ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਮਿਲਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡਾ ਭਾਗਾਂ ਵਾਲਾ ਦਿਹਾੜਾ ਹੋਰ ਨਹੀਂ ਹੋ ਸਕਦਾ।

ਅਕਾਲੀ ਦਲ-BJP ਗਠਜੋੜ ਨੂੰ ਲੈ ਕੇ ਚਰਚਾਵਾਂ

ਦੱਸਣਯੋਗ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਕਾਰ ਮੁੜ ਸਿਆਸੀ ਸਾਂਝ ਬਣਨ ਦੀਆਂ ਚਰਚਾਵਾਂ ਲੰਬੇ ਸਮੇਂ ਤੋਂ ਚੱਲ ਰਹੀਆਂ ਹਨ। ਸਾਲ 2020 ‘ਚ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਦੋਵਾਂ ਪਾਰਟੀਆਂ ਦਾ ਕਰੀਬ 24 ਸਾਲ ਪੁਰਾਣਾ ਗਠਜੋੜ ਟੁੱਟ ਗਿਆ ਸੀ। ਹੁਣ ਦੋਵਾਂ ਪਾਰਟੀਆਂ ਦੀ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਇਸੇ ਸਿਆਸੀ ਘਟਨਾਕ੍ਰਮ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਭਾਜਪਾ ਮੁੱਖ ਦਫ਼ਤਰ ਵਿਖੇ ਹੋਵੇਗੀ ਪ੍ਰੈੱਸ ਕਾਨਫਰੰਸ

ਇਹ ਅਹਿਮ ਪ੍ਰੈੱਸ ਕਾਨਫਰੰਸ ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ, 6A, ਦੀਨ ਦਿਆਲ ਉਪਾਧਿਆਏ ਮਾਰਗ ਵਿਖੇ ਹੋਵੇਗੀ। ਇਸ ‘ਚ ਅਮਿਤ ਸ਼ਾਹ, ਨਿਤਿਨ ਨਬੀਨ ਤੇ ਸੁਖਬੀਰ ਸਿੰਘ ਬਾਦਲ ਸਾਂਝੇ ਤੌਰ ‘ਤੇ ਮੀਡੀਆ ਨੂੰ ਸੰਬੋਧਨ ਕਰਨਗੇ। ਹੁਣ ਸਾਰਿਆਂ ਦੀਆਂ ਨਜ਼ਰਾਂ ਦੁਪਹਿਰ 1 ਵਜੇ ਹੋਣ ਵਾਲੀ ਇਸ ਪ੍ਰੈੱਸ ਕਾਨਫਰੰਸ ‘ਤੇ ਟਿਕੀਆਂ ਹੋਈਆਂ ਹਨ, ਜਿੱਥੇ ਦੋਵਾਂ ਪਾਰਟੀਆਂ ਦੇ ਭਵਿੱਖੀ ਸਿਆਸੀ ਫੈਸਲਿਆਂ ਬਾਰੇ ਸਥਿਤੀ ਸਪੱਸ਼ਟ ਹੋਣ ਦੀ ਉਮੀਦ ਹੈ।

Loading...
Unable to load recommendations.
Follow Us
Related Stories
ਚੋਣਾਂ ਲਈ ਕਾਂਗਰਸ ਨੇ ਵੀ ਵਿੱਢੀ ਤਿਆਰੀ, ਅੱਜ ਚੰਡੀਗੜ੍ਹ ‘ਚ ਚੋਣ ਕਮੇਟੀ ਦੀ ਅਹਿਮ ਮੀਟਿੰਗ
ਸ੍ਰੀ ਨਨਕਾਣਾ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਨਾਇਆ ਗੁਰਪੁਰਬ, ਸੰਗਤ ਨੂੰ ਸਿੱਖੀ ਪਰੰਪਰਾਵਾਂ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦੀ ਕੀਤੀ ਅਪੀਲ
ਅੱਜ ਅਕਾਲੀ ਦਲ-ਭਾਜਪਾ ਦੀ ਸਾਂਝੀ ਪ੍ਰੈੱਸ ਕਾਨਫਰੰਸ, ਨਿਤਿਨ ਨਬੀਨ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਕਰਨਗੇ ਸੰਬੋਧਨ; ਗਠਜੋੜ ‘ਤੇ ਲੱਗੇਗੀ ਮੋਹਰ!
ਪ੍ਰਕਾਸ਼ ਪੁਰਬ ‘ਤੇ PM ਮੋਦੀ ਦਾ ਵਧਾਈ ਸੰਦੇਸ਼, ਕਿਹਾ-ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਦਾ ਕਰ ਰਹੀਆਂ ਮਾਰਗਦਰਸ਼ਨ
ਜਲੰਧਰ ‘ਚ ਦਿਨਦਿਹਾੜੇ ਚੋਰੀ ਹੋਈ ਬਾਈਕ, ਮਾਸਟਰ ਤਾਰਾ ਸਿੰਘ ਨਗਰ ਦੀ ਘਟਨਾ ਸੀਸੀਟੀਵੀ ‘ਚ ਕੈਦ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਵਿਖੇ ਲੱਗੀਆਂ ਰੌਣਕਾਂ, ਸੰਗਤ ਦਾ ਉਮੜਿਆ ਸੈਲਾਬ