ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਹਾਰਾਸ਼ਟਰ ਚੋਣਾਂ ‘ਚ ਦਮਦਮੀ ਟਕਸਾਲ ਕਰੇਗੀ ਭਾਜਪਾ ਦਾ ਸਮਰਥਨ, ਮੁਖੀ ਹਰਚਰਨ ਖਾਲਸਾ ਨੇ ਜਾਰੀ ਕੀਤਾ ਬਿਆਨ

ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਖਾਲਸਾ ਵੱਲੋਂ ਸਿੱਖ ਸੰਗਤ ਲਈ ਦਿੱਤਾ ਗਿਆ ਅਜਿਹਾ ਬਿਆਨ ਹੈਰਾਨੀਜਨਕ ਹੈ। ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਇਸ ਸੰਸਥਾ ਦੇ ਮੁਖੀ ਜਰਨੈਲ ਸਿੰਘ ਭਿੰਡਰਾਂਵਾਲਾ ਸਨ। ਹੁਣ ਉਨ੍ਹਾਂ ਦੀ ਥਾਂ ਹਰਚਰਨ ਸਿੰਘ ਖਾਲਸਾ ਹੈ। ਪਰ ਮੈਂ ਅਜਿਹੇ ਬਿਆਨ ਤੋਂ ਹੈਰਾਨ ਹਾਂ। ਖਾਲਸਾ ਜੀ ਇਸ ਬਾਰੇ ਆਪਣਾ ਸਪੱਸ਼ਟੀਕਰਨ ਦਿਓ ਤਾਂ ਜੋ ਹਰ ਕੋਈ ਜਾਣ ਸਕੇ ਕਿ ਉਨ੍ਹਾਂ ਦੇ ਮਨ ਵਿੱਚ ਕੀ ਹੈ।

ਮਹਾਰਾਸ਼ਟਰ ਚੋਣਾਂ ‘ਚ ਦਮਦਮੀ ਟਕਸਾਲ ਕਰੇਗੀ ਭਾਜਪਾ ਦਾ ਸਮਰਥਨ, ਮੁਖੀ ਹਰਚਰਨ ਖਾਲਸਾ ਨੇ ਜਾਰੀ ਕੀਤਾ ਬਿਆਨ
ਦਮਦਮੀ ਟਕਸਾਲ ਦੇ ਮੁਖੀ ਹਰਚਰਨ ਖਾਲਸਾ ਦੀ ਪੁਰਾਣੀ ਤਸਵੀਰ (Photo Credit: @DamdamiTaksal1)
Follow Us
tv9-punjabi
| Published: 19 Nov 2024 17:00 PM

ਮਹਾਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਨੇ ਭਾਜਪਾ ਗੱਠਜੋੜ ਸਰਕਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪਰ ਦਮਦਮੀ ਟਕਸਾਲ ਦੇ ਮੁਖੀ ਹਰਮਨ ਸਿੰਘ ਖਾਲਸਾ ਵੱਲੋਂ ਦਿੱਤੇ ਇਸ ਬਿਆਨ ਨੇ ਪੰਜਾਬ ਦੀ ਸਿਆਸਤ ਵਿੱਚ ਖਲਬਲੀ ਮਚਾ ਦਿੱਤੀ ਹੈ। ਇਸ ਫੈਸਲੇ ਦੀ ਸ਼੍ਰੋਮਣੀ ਕਮੇਟੀ ਅਤੇ ਕਈ ਸਿੱਖ ਆਗੂਆਂ ਨੇ ਵਿਆਪਕ ਨਿਖੇਧੀ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਸੰਤ ਹਰਮਨ ਸਿੰਘ ਖਾਲਸਾ ਵੱਲੋਂ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਭਾਜਪਾ ਨੂੰ ਸਮਰਥਨ ਦੇਣ ਲਈ ਇੱਕ ਪ੍ਰੈਸ ਨੋਟ ਜਾਰੀ ਕੀਤਾ ਗਿਆ ਸੀ। ਜਿਸ ਵਿੱਚ ਭਾਜਪਾ ਗੱਠਜੋੜ ਦੀ ਸਰਕਾਰ ਨੂੰ ਵੋਟਾਂ ਪਾਉਣ ਦੀ ਸਪੱਸ਼ਟ ਅਪੀਲ ਕੀਤੀ ਗਈ ਹੈ।

ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਖਾਲਸਾ ਵੱਲੋਂ ਸਿੱਖ ਸੰਗਤ ਲਈ ਦਿੱਤਾ ਗਿਆ ਅਜਿਹਾ ਬਿਆਨ ਹੈਰਾਨੀਜਨਕ ਹੈ। ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਇਸ ਸੰਸਥਾ ਦੇ ਮੁਖੀ ਜਰਨੈਲ ਸਿੰਘ ਭਿੰਡਰਾਂਵਾਲਾ ਸਨ। ਹੁਣ ਉਨ੍ਹਾਂ ਦੀ ਥਾਂ ਹਰਚਰਨ ਸਿੰਘ ਖਾਲਸਾ ਹੈ। ਪਰ ਮੈਂ ਅਜਿਹੇ ਬਿਆਨ ਤੋਂ ਹੈਰਾਨ ਹਾਂ। ਖਾਲਸਾ ਜੀ ਇਸ ਬਾਰੇ ਆਪਣਾ ਸਪੱਸ਼ਟੀਕਰਨ ਦਿਓ ਤਾਂ ਜੋ ਹਰ ਕੋਈ ਜਾਣ ਸਕੇ ਕਿ ਉਨ੍ਹਾਂ ਦੇ ਮਨ ਵਿੱਚ ਕੀ ਹੈ।

ਦਮਦਮੀ ਟਕਸਾਲ ਦੇ ਮੁਖੀ ਖਾਲਸਾ ਵੱਲੋਂ ਜਾਰੀ ਬਿਆਨ

ਦਮਦਮੀ ਟਕਸਾਲ ਦੇ ਮੁਖੀ ਖਾਲਸਾ ਨੇ ਕਿਹਾ ਕਿ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਾਲੇ ਮਹਾਂ ਗਠਜੋੜ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਅਧਿਕਾਰਤ ਐਲਾਨ ਕੀਤਾ ਹੈ। ਪਿਛਲੇ 2.5 ਸਾਲਾਂ ਵਿੱਚ ਸਰਕਾਰ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ, ਸਿੱਖਾਂ, ਹਿੰਦੂ, ਪੰਜਾਬੀਆਂ, ਲੁਭਾਣਿਆਂ, ਸਿਕਲੀਗਰਾਂ, ਸਿੰਧੀਆਂ ਅਤੇ ਬੰਜਾਰਾਂ ਦੀ ਭਲਾਈ ਅਤੇ ਉੱਨਤੀ ਲਈ ਨੀਤੀਆਂ ਲਾਗੂ ਕੀਤੀਆਂ ਹਨ। ਜਿਸ ਨੇ ਉਨ੍ਹਾਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਸਰਕਾਰ ਨੇ ਇਨ੍ਹਾਂ ਭਾਈਚਾਰਿਆਂ ਲਈ ਲਾਭਕਾਰੀ ਐਲਾਨ ਹੀ ਨਹੀਂ ਕੀਤੇ ਹਨ। ਸਗੋਂ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਵੀ ਇਤਿਹਾਸਕ ਕਦਮ ਚੁੱਕੇ ਗਏ ਹਨ। ਹਾਲ ਹੀ ਵਿੱਚ ਪਹਿਲੀ ਵਾਰ ਮਹਾਰਾਸ਼ਟਰ ਰਾਜ ਨੂੰ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਨਾਮਜ਼ਦ ਮੈਂਬਰਾਂ ਵਾਲੀ 11 ਮੈਂਬਰੀ ਸਿੱਖ ਪ੍ਰਤੀਨਿਧ ਕਮੇਟੀ ਦੁਆਰਾ ਘੱਟ ਗਿਣਤੀ ਕਮਿਸ਼ਨ, ਮਹਾਰਾਸ਼ਟਰ ਸਰਕਾਰ ਵਿੱਚ ਨੁਮਾਇੰਦਗੀ ਦਿੱਤੀ ਗਈ ਹੈ।

ਜੋ ਸਿੱਖ ਕੌਮ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਦੀ ਨਿਸ਼ਾਨਦੇਹੀ ਕਰਦਾ ਹੈ। ਇਸ ਤੋਂ ਇਲਾਵਾ, ਮਹਾਰਾਸ਼ਟਰ ਸਰਕਾਰ ਦੇ ਘੱਟ-ਗਿਣਤੀ ਕਮਿਸ਼ਨ ਲਈ ਇੱਕ ਸਿੱਖ ਮੈਂਬਰ ਨਿਯੁਕਤ ਕੀਤਾ ਗਿਆ ਹੈ, ਉਹ ਪਹਿਲਕਦਮੀਆਂ ਜੋ ਸਿੱਖ ਭਾਈਚਾਰੇ ਦੀ ਭਲਾਈ ਅਤੇ ਤਰੱਕੀ ਪ੍ਰਤੀ ਸਰਕਾਰ ਦੇ ਇਰਾਦੇ ਅਤੇ ਵਚਨਬੱਧਤਾ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦੀਆਂ ਹਨ।

ਇਸ ਦੌਰਾਨ ਮੁਖੀ ਹਰਚਰਨ ਖਾਲਸਾ ਨੇ ਕਿਹਾ ਕਿ ਸਰਕਾਰ ਭਵਿੱਖ ਵਿੱਚ ਵੀ ਸਾਰੇ ਭਾਈਚਾਰਿਆਂ ਦੀ ਭਲਾਈ ਲਈ ਇਸੇ ਨੀਅਤ ਅਤੇ ਦ੍ਰਿਸ਼ਟੀ ਨਾਲ ਕੰਮ ਕਰਦੀ ਰਹੇਗੀ। ਸਿੱਖ ਭਾਈਚਾਰਾ ਸਾਰਿਆਂ ਨੂੰ ਇਸ ਮਹੀਨੇ ਦੀ 20 ਤਰੀਕ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲੈਣ ਅਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਲਈ ਭਾਜਪਾ ਦੀ ਅਗਵਾਈ ਵਾਲੇ ਗਠਜੋੜ ਨੂੰ ਆਪਣਾ ਪੂਰਾ ਸਮਰਥਨ ਦੇਣ ਦੀ ਅਪੀਲ ਕਰਦਾ ਹੈ।

ਇਸ ਤੋਂ ਇਲਾਵਾ ਉਹ ਸਾਰਿਆਂ ਨੂੰ ਅਪੀਲ ਕਰਦਾ ਹੈ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਨੂੰ ਮਹਾਯੁਤੀ ਦਾ ਸਮਰਥਨ ਕਰਨ ਅਤੇ ਜਮਹੂਰੀ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਉਤਸ਼ਾਹਿਤ ਕਰਨ।

ਭਾਰਤੀ ਫੁੱਟਬਾਲ ਨੂੰ ਮਿਲੇਗੀ ਸੰਜੀਵਨੀ? ਗਲੋਬਲ ਸਮਿਟ ਵਿੱਚ ਤਿਆਰ ਹੋਇਆ ਰੋਡ ਮੈਪ
ਭਾਰਤੀ ਫੁੱਟਬਾਲ ਨੂੰ ਮਿਲੇਗੀ ਸੰਜੀਵਨੀ? ਗਲੋਬਲ ਸਮਿਟ ਵਿੱਚ ਤਿਆਰ ਹੋਇਆ ਰੋਡ ਮੈਪ...
News9 Global Summit: ਭਾਰਤ ਦੇ ਲੋਕਾਂ ਦੀ ਜ਼ਿੰਦਗੀ ਕਿਵੇਂ ਬਦਲੇਗੀ? ਜੋਤੀਰਾਦਿੱਤਿਆ ਸਿੰਧੀਆ ਨੇ ਦੱਸਿਆ ਪਲਾਨ
News9 Global Summit: ਭਾਰਤ ਦੇ ਲੋਕਾਂ ਦੀ ਜ਼ਿੰਦਗੀ ਕਿਵੇਂ ਬਦਲੇਗੀ? ਜੋਤੀਰਾਦਿੱਤਿਆ ਸਿੰਧੀਆ ਨੇ ਦੱਸਿਆ ਪਲਾਨ...
ਭਾਰਤੀ ਦਾ ਇੱਕ ਮੀਡੀਆ ਸਮੂਹ ਜਰਮਨੀ ਅਤੇ ਜਰਮਨ ਦੇ ਲੋਕਾਂ ਨੂੰ ਜੋੜਨ ਲਈ ਕੰਮ ਕਰ ਰਿਹਾ ਹੈ, News9 Global Summit ਵਿੱਚ ਬੋਲੇ ਪੀਐਮ ਮੋਦੀ
ਭਾਰਤੀ ਦਾ ਇੱਕ ਮੀਡੀਆ ਸਮੂਹ ਜਰਮਨੀ ਅਤੇ ਜਰਮਨ ਦੇ ਲੋਕਾਂ ਨੂੰ ਜੋੜਨ ਲਈ ਕੰਮ ਕਰ ਰਿਹਾ ਹੈ, News9 Global Summit ਵਿੱਚ ਬੋਲੇ ਪੀਐਮ ਮੋਦੀ...
ਭਾਰਤ-ਜਰਮਨ ਭਾਈਵਾਲੀ ਵਿੱਚ ਜੁੜ ਰਿਹਾ ਇੱਕ ਨਵਾਂ ਅਧਿਆਏ... News9 Global Summit ਵਿੱਚ ਬੋਲੇ ਪ੍ਰਧਾਨ ਮੰਤਰੀ ਮੋਦੀ
ਭਾਰਤ-ਜਰਮਨ ਭਾਈਵਾਲੀ ਵਿੱਚ ਜੁੜ ਰਿਹਾ ਇੱਕ ਨਵਾਂ ਅਧਿਆਏ... News9 Global Summit ਵਿੱਚ ਬੋਲੇ ਪ੍ਰਧਾਨ ਮੰਤਰੀ ਮੋਦੀ...
ਚੀਨ ਨੂੰ ਪਿੱਛੇ ਛੱਡ ਭਾਰਤ ਬਣ ਸਕਦਾ ਹੈ ਦੁਨੀਆ ਦੀ ਨਵੀਂ ਫੈਕਟਰੀ... News9 ਗਲੋਬਲ ਸਮਿਟ 'ਚ ਬੋਲੇ ਦੁਨੀਆਂ ਦੇ 5 ਦਿੱਗਜ਼
ਚੀਨ ਨੂੰ ਪਿੱਛੇ ਛੱਡ ਭਾਰਤ ਬਣ ਸਕਦਾ ਹੈ ਦੁਨੀਆ ਦੀ ਨਵੀਂ ਫੈਕਟਰੀ... News9 ਗਲੋਬਲ ਸਮਿਟ 'ਚ ਬੋਲੇ ਦੁਨੀਆਂ ਦੇ 5 ਦਿੱਗਜ਼...
Developed vs Developing: ਦਿ ਗ੍ਰੀਨ ਡਾਈਲੇਮਾ 'ਤੇ ਨਿਊਜ਼9 ਗਲੋਬਲ ਸਮਿਟ 'ਤੇ ਵੈਟਰਨਜ਼ ਨੇ ਆਪਣੇ ਵਿਚਾਰ ਪ੍ਰਗਟ ਕੀਤੇ
Developed vs Developing: ਦਿ ਗ੍ਰੀਨ ਡਾਈਲੇਮਾ 'ਤੇ ਨਿਊਜ਼9 ਗਲੋਬਲ ਸਮਿਟ 'ਤੇ ਵੈਟਰਨਜ਼ ਨੇ ਆਪਣੇ ਵਿਚਾਰ ਪ੍ਰਗਟ ਕੀਤੇ...
ਦੁਨੀਆ ਨੂੰ ਜੋੜਨ ਦਾ ਕੰਮ ਕਰਦੀਆਂ ਹਨ ਖੇਡਾਂ... ਨਿਊਜ਼9 ਗਲੋਬਲ ਸਮਿਟ 'ਚ ਬੋਲੇ ਸਟੀਫਨ ਹਿਲਡੇਬ੍ਰਾਂਟ
ਦੁਨੀਆ ਨੂੰ ਜੋੜਨ ਦਾ ਕੰਮ ਕਰਦੀਆਂ ਹਨ ਖੇਡਾਂ... ਨਿਊਜ਼9 ਗਲੋਬਲ ਸਮਿਟ 'ਚ ਬੋਲੇ ਸਟੀਫਨ ਹਿਲਡੇਬ੍ਰਾਂਟ...
ਭਾਰਤੀ ਨੌਜਵਾਨਾਂ ਦਾ Consumer Behaviour ਜਰਮਨੀ ਨਾਲੋਂ ਕਿੰਨਾ ਵੱਖਰਾ ਹੈ? Ulrich Heppe ਨੇ ਦਿੱਤਾ ਜਵਾਬ
ਭਾਰਤੀ ਨੌਜਵਾਨਾਂ ਦਾ Consumer Behaviour ਜਰਮਨੀ ਨਾਲੋਂ ਕਿੰਨਾ ਵੱਖਰਾ ਹੈ? Ulrich Heppe ਨੇ ਦਿੱਤਾ ਜਵਾਬ...
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ...