AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਦਰਬਾਰ ਸਾਹਿਬ ਨੇੜੇ ਹੋਟਲ ‘ਚ ਨਾਬਾਲਗ ਨਾਲ ਜਬਰ-ਜਨਾਹ, ਮੁਲਜ਼ਮ ਤੇ ਹੋਟਲ ਮਾਲਕ ਗ੍ਰਿਫ਼ਤਾਰ

ਸ੍ਰੀ ਦਰਬਾਰ ਸਾਹਿਬ ਨੇੜੇ ਇਕ ਹੋਟਲ ਵਿੱਚ ਨਾਬਾਲਗ ਲੜਕੀ ਨਾਲ ਕਥਿਤ ਜਬਰ-ਜਨਾਹ ਦੇ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਅਤੇ ਹੋਟਲ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਦਰਬਾਰ ਸਾਹਿਬ ਨੇੜੇ ਹੋਟਲ 'ਚ ਨਾਬਾਲਗ ਨਾਲ ਜਬਰ-ਜਨਾਹ, ਮੁਲਜ਼ਮ ਤੇ ਹੋਟਲ ਮਾਲਕ ਗ੍ਰਿਫ਼ਤਾਰ
lalit-sharma
| Published: 02 Aug 2026 22:56 PM IST
Share

ਅੰਮ੍ਰਿਤਸਰ ਦੇ ਥਾਣਾ ਬੀ ਡਿਵੀਜ਼ਨ ਅਧੀਨ ਆਉਂਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇੜੇ ਇਕ ਹੋਟਲ ਵਿੱਚ ਨਾਬਾਲਗ ਲੜਕੀ ਨਾਲ ਕਥਿਤ ਜਬਰ-ਜਨਾਹ ਦੇ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਅਤੇ ਹੋਟਲ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਥਾਣਾ ਬੀ ਡਿਵੀਜ਼ਨ ਪਹੁੰਚ ਕੇ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕੀਤਾ।

ਸਿੱਖ ਜਥੇਬੰਦੀਆਂ ਨੇ ਪੁਲਿਸ ਦਾ ਕੀਤਾ ਧੰਨਵਾਦ

ਸਿੱਖ ਜਥੇਬੰਦੀ ਦੇ ਆਗੂ ਪਰਮਜੀਤ ਸਿੰਘ ਅਕਾਲੀ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੀੜਤ ਪਰਿਵਾਰ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਥਾਣਾ ਬੀ ਡਿਵੀਜ਼ਨ ਦੇ ਐਸ.ਐਚ.ਓ. ਇੰਸਪੈਕਟਰ ਕਿਰਨਦੀਪ ਸਿੰਘ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਬਹੁਤ ਘੱਟ ਸਮੇਂ ਵਿੱਚ ਕਾਰਵਾਈ ਕਰਦਿਆਂ ਕਥਿਤ ਜਬਰ-ਜਨਾਹ ਦੇ ਮੁਲਜ਼ਮ ਅਤੇ ਹੋਟਲ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਪੁਲਿਸ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕਰਦਿਆਂ ਸਮੂਹ ਟੀਮ ਦਾ ਧੰਨਵਾਦ ਕੀਤਾ।

ਪੁਲਿਸ ਨੂੰ ਹੋਟਲ ਕਾਰੋਬਾਰੀਆਂ ਨੂੰ ਦਿੱਤੀ ਸਖ਼ਤ ਚੇਤਾਵਨੀ

ਥਾਣਾ ਬੀ ਡਿਵੀਜ਼ਨ ਦੇ ਐਸ.ਐਚ.ਓ. ਇੰਸਪੈਕਟਰ ਕਿਰਨਦੀਪ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਜਾਣਕਾਰੀ ਅਤੇ ਸ਼ਿਕਾਇਤ ਦੇ ਆਧਾਰ ‘ਤੇ ਬਿਆਨਾਂ ਮੁਤਾਬਕ ਮੁਕੱਦਮਾ ਨੰਬਰ 195/26 ਬਣਦੀ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਕੀਤਾ ਗਿਆ। ਜਾਂਚ ਦੌਰਾਨ ਕਥਿਤ ਜਬਰ-ਜਨਾਹ ਦੇ ਮੁਲਜ਼ਮ ਵਿਸ਼ਾਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਜਿਸ ਹੋਟਲ ਵਿੱਚ ਇਹ ਘਟਨਾ ਵਾਪਰੀ ਦੱਸੀ ਗਈ। ਉਸ ਦੇ ਮਾਲਕ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਐਸ.ਐਚ.ਓ. ਨੇ ਹੋਟਲ ਕਾਰੋਬਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਕਾਨੂੰਨ ਅਨੁਸਾਰ ਆਪਣਾ ਕਾਰੋਬਾਰ ਚਲਾਉਣ ਅਤੇ ਕਿਸੇ ਵੀ ਨਾਬਾਲਗ ਨੂੰ ਕਮਰਾ ਦੇਣ ਤੋਂ ਗੁਰੇਜ਼ ਕਰਨ। ਜੇ ਕਿਸੇ ਹੋਟਲ ਵਿੱਚ ਗੈਰ-ਕਾਨੂੰਨੀ ਗਤੀਵਿਧੀ ਜਾਂ ਨਾਬਾਲਗਾਂ ਨਾਲ ਜੁੜਿਆ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਸ਼ਾਮਲ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Follow Us
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...