AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ ‘ਚ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ, ਝਾੜੀਆਂ ‘ਚੋਂ ਮਿਲੀ ਲਾਸ਼; ਇਲਾਕੇ ‘ਚ ਫੈਲੀ ਦਹਿਸ਼ਤ

ਅੰਮ੍ਰਿਤਸਰ ਦੇ ਅਧੀਨ ਆਉਂਦੇ ਕਸਬਾ ਜੰਡਿਆਲਾ ਗੁਰੂ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜਿਓਤੀਸਰ ਕਲੋਨੀ ਦੇ ਨੇੜਲੇ ਖੇਤਾਂ ਵਿੱਚੋਂ ਇੱਕ ਨੌਜਵਾਨ ਦੀ ਮ੍ਰਿਤਕ ਦੇਹ ਬਰਾਮਦ ਹੋਈ। ਘਟਨਾ ਗੁਣੋਵਾਲ ਸੂਏ ਦੇ ਕੋਲ ਸਥਿਤ ਝਾੜੀਆਂ ਦੀ ਹੈ, ਜਿੱਥੇ ਸਵੇਰੇ ਖੇਤਾਂ ਵਿੱਚ ਕੰਮ ਕਰਨ ਗਏ ਸਥਾਨਕ ਲੋਕਾਂ ਨੇ ਲਾਸ਼ ਦੇਖੀ ਅਤੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਅੰਮ੍ਰਿਤਸਰ 'ਚ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ, ਝਾੜੀਆਂ 'ਚੋਂ ਮਿਲੀ ਲਾਸ਼; ਇਲਾਕੇ 'ਚ ਫੈਲੀ ਦਹਿਸ਼ਤ
ਅੰਮ੍ਰਿਤਸਰ ‘ਚ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ, ਝਾੜੀਆਂ ‘ਚੋਂ ਮਿਲੀ ਲਾਸ਼
lalit-sharma
| Published: 17 Feb 2026 22:14 PM IST

ਅੰਮ੍ਰਿਤਸਰ ਦੇ ਅਧੀਨ ਆਉਂਦੇ ਕਸਬਾ ਜੰਡਿਆਲਾ ਗੁਰੂ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜਿਓਤੀਸਰ ਕਲੋਨੀ ਦੇ ਨੇੜਲੇ ਖੇਤਾਂ ਵਿੱਚੋਂ ਇੱਕ ਨੌਜਵਾਨ ਦੀ ਮ੍ਰਿਤਕ ਦੇਹ ਬਰਾਮਦ ਹੋਈ। ਘਟਨਾ ਗੁਣੋਵਾਲ ਸੂਏ ਦੇ ਕੋਲ ਸਥਿਤ ਝਾੜੀਆਂ ਦੀ ਹੈ, ਜਿੱਥੇ ਸਵੇਰੇ ਖੇਤਾਂ ਵਿੱਚ ਕੰਮ ਕਰਨ ਗਏ ਸਥਾਨਕ ਲੋਕਾਂ ਨੇ ਲਾਸ਼ ਦੇਖੀ ਅਤੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਕੱਲ੍ਹ ਦੁਪਹਿਰ ਤੋਂ ਲਾਪਤਾ ਸੀ ਨੌਜਵਾਨ

ਪੁਲਿਸ ਜਾਂਚ ਵਿੱਚ ਮ੍ਰਿਤਕ ਦੀ ਪਛਾਣ ਰੋਹਿਤ (24) ਪੁੱਤਰ ਜਾਰਜ, ਵਾਸੀ ਜਿਓਤੀਸਰ ਕਲੋਨੀ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਰੋਹਿਤ ਬੀਤੇ ਕੱਲ੍ਹ ਦੁਪਹਿਰ 12 ਵਜੇ ਦੇ ਕਰੀਬ ਘਰੋਂ ਨਿਕਲਿਆ ਸੀ, ਪਰ ਵਾਪਸ ਨਹੀਂ ਪਰਤਿਆ। ਸਾਰੀ ਰਾਤ ਉਸ ਦੀ ਭਾਲ ਕੀਤੀ ਗਈ, ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਅੱਜ ਸਵੇਰੇ ਉਨ੍ਹਾਂ ਨੂੰ ਸੂਏ ਕੋਲ ਲਾਸ਼ ਮਿਲਣ ਦੀ ਦੁਖਦਾਈ ਖ਼ਬਰ ਮਿਲੀ।

ਗਲੇ ‘ਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ

ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਰੋਹਿਤ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦੇ ਗਲੇ ‘ਤੇ ਤੇਜ਼ਧਾਰ ਹਥਿਆਰ ਨਾਲ ਵੱਢਣ ਦੇ ਡੂੰਘੇ ਨਿਸ਼ਾਨ ਮਿਲੇ ਹਨ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਕਾਤਲਾਂ ਨੇ ਬਹੁਤ ਹੀ ਕਰੂਰਤਾ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਪਛਾਣ ਛੁਪਾਉਣ ਜਾਂ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਇਸ ਨੂੰ ਝਾੜੀਆਂ ਵਿੱਚ ਸੁੱਟ ਦਿੱਤਾ। ਪਰਿਵਾਰਕ ਮੈਂਬਰਾਂ ਅਨੁਸਾਰ ਰੋਹਿਤ ਪੇਂਟ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ ਅਤੇ ਉਸ ਦੀ ਕਿਸੇ ਨਾਲ ਵੀ ਕੋਈ ਰੰਜਿਸ਼ ਨਹੀਂ ਸੀ। ਉਹ ਨਸ਼ਿਆਂ ਤੋਂ ਵੀ ਪੂਰੀ ਤਰ੍ਹਾਂ ਦੂਰ ਸੀ।

ਪੁਲਿਸ ਕਾਰਵਾਈ ਅਤੇ ਜਾਂਚ

ਵਾਰਦਾਤ ਦੀ ਸੂਚਨਾ ਮਿਲਦੇ ਹੀ ਐਸ.ਐਚ.ਓ ਰਮੇਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਇਲਾਕੇ ਨੂੰ ਸੀਲ ਕਰਕੇ ਫੋਰੈਂਸਿਕ ਜਾਂਚ ਲਈ ਸਬੂਤ ਇਕੱਠੇ ਕੀਤੇ ਹਨ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਐਸ.ਐਚ.ਓ ਰਮੇਸ਼ ਕੁਮਾਰ ਨੇ ਦੱਸਿਆ ਕਿ ਮਾਮਲਾ ਬੇਹੱਦ ਗੰਭੀਰ ਹੈ ਅਤੇ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਕਤਲ ਦੇ ਅਸਲ ਕਾਰਨਾਂ ਅਤੇ ਤਰੀਕੇ ਬਾਰੇ ਹੋਰ ਸਪੱਸ਼ਟ ਹੋ ਸਕੇਗਾ। ਪੁਲਿਸ ਅਧਿਕਾਰੀਆਂ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇਗਾ।

Follow Us
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...