ਅੰਮ੍ਰਿਤਸਰ ‘ਚ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ, ਝਾੜੀਆਂ ‘ਚੋਂ ਮਿਲੀ ਲਾਸ਼; ਇਲਾਕੇ ‘ਚ ਫੈਲੀ ਦਹਿਸ਼ਤ

Published: 

17 Feb 2026 22:14 PM IST

ਅੰਮ੍ਰਿਤਸਰ ਦੇ ਅਧੀਨ ਆਉਂਦੇ ਕਸਬਾ ਜੰਡਿਆਲਾ ਗੁਰੂ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜਿਓਤੀਸਰ ਕਲੋਨੀ ਦੇ ਨੇੜਲੇ ਖੇਤਾਂ ਵਿੱਚੋਂ ਇੱਕ ਨੌਜਵਾਨ ਦੀ ਮ੍ਰਿਤਕ ਦੇਹ ਬਰਾਮਦ ਹੋਈ। ਘਟਨਾ ਗੁਣੋਵਾਲ ਸੂਏ ਦੇ ਕੋਲ ਸਥਿਤ ਝਾੜੀਆਂ ਦੀ ਹੈ, ਜਿੱਥੇ ਸਵੇਰੇ ਖੇਤਾਂ ਵਿੱਚ ਕੰਮ ਕਰਨ ਗਏ ਸਥਾਨਕ ਲੋਕਾਂ ਨੇ ਲਾਸ਼ ਦੇਖੀ ਅਤੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਅੰਮ੍ਰਿਤਸਰ ਚ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ, ਝਾੜੀਆਂ ਚੋਂ ਮਿਲੀ ਲਾਸ਼; ਇਲਾਕੇ ਚ ਫੈਲੀ ਦਹਿਸ਼ਤ

ਅੰਮ੍ਰਿਤਸਰ 'ਚ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ, ਝਾੜੀਆਂ 'ਚੋਂ ਮਿਲੀ ਲਾਸ਼

ਅੰਮ੍ਰਿਤਸਰ ਦੇ ਅਧੀਨ ਆਉਂਦੇ ਕਸਬਾ ਜੰਡਿਆਲਾ ਗੁਰੂ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜਿਓਤੀਸਰ ਕਲੋਨੀ ਦੇ ਨੇੜਲੇ ਖੇਤਾਂ ਵਿੱਚੋਂ ਇੱਕ ਨੌਜਵਾਨ ਦੀ ਮ੍ਰਿਤਕ ਦੇਹ ਬਰਾਮਦ ਹੋਈ। ਘਟਨਾ ਗੁਣੋਵਾਲ ਸੂਏ ਦੇ ਕੋਲ ਸਥਿਤ ਝਾੜੀਆਂ ਦੀ ਹੈ, ਜਿੱਥੇ ਸਵੇਰੇ ਖੇਤਾਂ ਵਿੱਚ ਕੰਮ ਕਰਨ ਗਏ ਸਥਾਨਕ ਲੋਕਾਂ ਨੇ ਲਾਸ਼ ਦੇਖੀ ਅਤੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਕੱਲ੍ਹ ਦੁਪਹਿਰ ਤੋਂ ਲਾਪਤਾ ਸੀ ਨੌਜਵਾਨ

ਪੁਲਿਸ ਜਾਂਚ ਵਿੱਚ ਮ੍ਰਿਤਕ ਦੀ ਪਛਾਣ ਰੋਹਿਤ (24) ਪੁੱਤਰ ਜਾਰਜ, ਵਾਸੀ ਜਿਓਤੀਸਰ ਕਲੋਨੀ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਰੋਹਿਤ ਬੀਤੇ ਕੱਲ੍ਹ ਦੁਪਹਿਰ 12 ਵਜੇ ਦੇ ਕਰੀਬ ਘਰੋਂ ਨਿਕਲਿਆ ਸੀ, ਪਰ ਵਾਪਸ ਨਹੀਂ ਪਰਤਿਆ। ਸਾਰੀ ਰਾਤ ਉਸ ਦੀ ਭਾਲ ਕੀਤੀ ਗਈ, ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਅੱਜ ਸਵੇਰੇ ਉਨ੍ਹਾਂ ਨੂੰ ਸੂਏ ਕੋਲ ਲਾਸ਼ ਮਿਲਣ ਦੀ ਦੁਖਦਾਈ ਖ਼ਬਰ ਮਿਲੀ।

ਗਲੇ ‘ਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ

ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਰੋਹਿਤ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦੇ ਗਲੇ ‘ਤੇ ਤੇਜ਼ਧਾਰ ਹਥਿਆਰ ਨਾਲ ਵੱਢਣ ਦੇ ਡੂੰਘੇ ਨਿਸ਼ਾਨ ਮਿਲੇ ਹਨ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਕਾਤਲਾਂ ਨੇ ਬਹੁਤ ਹੀ ਕਰੂਰਤਾ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਪਛਾਣ ਛੁਪਾਉਣ ਜਾਂ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਇਸ ਨੂੰ ਝਾੜੀਆਂ ਵਿੱਚ ਸੁੱਟ ਦਿੱਤਾ। ਪਰਿਵਾਰਕ ਮੈਂਬਰਾਂ ਅਨੁਸਾਰ ਰੋਹਿਤ ਪੇਂਟ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ ਅਤੇ ਉਸ ਦੀ ਕਿਸੇ ਨਾਲ ਵੀ ਕੋਈ ਰੰਜਿਸ਼ ਨਹੀਂ ਸੀ। ਉਹ ਨਸ਼ਿਆਂ ਤੋਂ ਵੀ ਪੂਰੀ ਤਰ੍ਹਾਂ ਦੂਰ ਸੀ।

ਪੁਲਿਸ ਕਾਰਵਾਈ ਅਤੇ ਜਾਂਚ

ਵਾਰਦਾਤ ਦੀ ਸੂਚਨਾ ਮਿਲਦੇ ਹੀ ਐਸ.ਐਚ.ਓ ਰਮੇਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਇਲਾਕੇ ਨੂੰ ਸੀਲ ਕਰਕੇ ਫੋਰੈਂਸਿਕ ਜਾਂਚ ਲਈ ਸਬੂਤ ਇਕੱਠੇ ਕੀਤੇ ਹਨ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਐਸ.ਐਚ.ਓ ਰਮੇਸ਼ ਕੁਮਾਰ ਨੇ ਦੱਸਿਆ ਕਿ ਮਾਮਲਾ ਬੇਹੱਦ ਗੰਭੀਰ ਹੈ ਅਤੇ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਕਤਲ ਦੇ ਅਸਲ ਕਾਰਨਾਂ ਅਤੇ ਤਰੀਕੇ ਬਾਰੇ ਹੋਰ ਸਪੱਸ਼ਟ ਹੋ ਸਕੇਗਾ। ਪੁਲਿਸ ਅਧਿਕਾਰੀਆਂ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇਗਾ।

Loading...
Unable to load recommendations.
Follow Us
Related Stories
ਪੰਜਾਬ ‘ਚ ਅੱਜ ਤੋਂ ਦੋ ਦਿਨਾਂ ਤੱਕ ਮੀਂਹ ਦੀ ਸੰਭਾਵਨਾ, 11 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੀ ਚੇਤਾਵਨੀ; ਜਾਣੋ ਚੰਡੀਗੜ੍ਹ ਦੇ ਮੌਸਮ ਦਾ ਹਾਲ
ਜਲੰਧਰ ਦੇ ਇਕ ਹੋਟਲ ‘ਚ ਮਹਿਲਾ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ, ਪੱਖੇ ਨਾਲ ਲਟਕਦੀ ਮਿਲੀ ਲਾਸ਼; ਮੌਕੇ ਤੋਂ ਡਾਇਰੀਆਂ ਬਰਾਮਦ
ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਐਨਕਾਊਂਟਰ, ਗੋਲੀ ਲੱਗਣ ਨਾਲ ਮੁਲਜ਼ਮ ਜ਼ਖ਼ਮੀ; ਸਾਥੀ ਫ਼ਰਾਰ
ਮੋਗਾ ‘ਚ ਡਰੱਗ ਵਿਭਾਗ ਤੇ ਪੁਲਿਸ ਦਾ ਸਾਂਝਾ ਆਪ੍ਰੇਸ਼ਨ, ਮੈਡੀਕਲ ਸਟੋਰਾਂ ‘ਤੇ ਕੀਤੀ ਛਾਪੇਮਾਰੀ; ਦੁਕਾਨ ਬੰਦ ਕਰਕੇ ਭੱਜਿਆ ਸੰਚਾਲਕ
ਕੈਨੇਡਾ ‘ਚ ਦਬੋਚਿਆ ਗਿਆ ਪੰਜਾਬ ਦਾ ਮੋਸਟ ਵਾਂਟੇਡ ਗੈਂਗਸਟਰ ਬਾਠ, ਵਿਧਾਇਕ ਸੰਧੂ ਨੇ ਵਿਧਾਨ ਸਭਾ ‘ਚ ਕੀਤਾ ਖ਼ੁਲਾਸਾ
ਰਾਜਪੁਰਾ ਦਾਣਾ ਮੰਡੀ ਪਹੁੰਚੇ CM ਮਾਨ: ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ, ਕਿਹਾ-24 ਘੰਟਿਆਂ ‘ਚ ਹੋ ਰਹੀ ਸਿੱਧੀ ਅਦਾਇਗੀ