ਕਪੂਰਥਲਾ ਮਾਡਰਨ ਜੇਲ੍ਹ ‘ਚ ਬੰਦ ਹਵਾਲਾਤੀ ਦੀ ਮੌਤ, ਤਬੀਅਤ ਵਿਗੜਨੇ ਤੇ ਹਸਪਤਾਲ ਲਿਆਂਦਾ, ਅੰਮ੍ਰਿਤਸਰ ਰੈਫਰ ਕਰਦੇ ਹੀ ਮੌਤ
ਕਪੂਰਥਲਾ ਮਾਡਰਨ ਜੇਲ 'ਚ ਨਸ਼ਾ ਤਸਕਰੀ ਦੇ ਮਾਮਲੇ 'ਚ ਬੰਦ ਇਕ ਕੈਦੀ ਦੀ ਅੱਜ ਤਬੀਅਤ ਖਰਾਬ ਹੋਣ 'ਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਕੈਦੀ ਦੀ ਮੌਤ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾ ਦਿੱਤਾ ਹੈ। ਭਲਕੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਪੰਜਾਬ ਨਿਊਜ। ਕਪੂਰਥਲਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਮਾਡਰਨ ਜੇਲ੍ਹ (Modern prison) ਚ ਬੰਦ ਇੱਕ ਕੈਦੀ ਦੀ ਮੌਤ ਹੋ ਗਈ। ਉਸਦੀ ਤਬੀਅਤ ਖਰਾਬ ਗਈ ਜਿਸ ਕਾਰਨ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਪਰ ਸੀਰੀਅਸ ਹਾਲਤ ਹੋਣ ਕਾਰਨ ਉਸਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਜਿਸਦੀ ਰੱਸਤੇ ਵਿੱਚ ਹੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਐਨਡੀਪੀਐਸ (NDPS) ਕੇਸ ਵਿੱਚ ਕਪੂਰਥਲਾ ਮਾਡਰਨ ਜੇਲ੍ਹ ਵਿੱਚ ਬੰਦ ਕਸ਼ਮੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਹਮੀਰਾ ਦੀ ਸਿਹਤ ਵਿਗੜ ਗਈ। ਉਸ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਇੱਥੇ ਡਿਊਟੀ ਡਾਕਟਰ ਨਵਦੀਪ ਕੌਰ ਨੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।
ਪਰ ਕਸ਼ਮੀਰ ਸਿੰਘ, ਜੋ ਕਿ ਹਿਰਾਸਤ ਵਿੱਚ ਸੀ, ਨੂੰ ਐਮਰਜੈਂਸੀ (Emergency) ਵਾਰਡ ਵਿੱਚ ਲਿਜਾਣ ਤੋਂ ਪਹਿਲਾਂ ਹੀ ਮੌਤ ਹੋ ਗਈ। ਉਕਤ ਹਿਰਾਸਤੀ ਮੌਤ ਤੋਂ ਬਾਅਦ ਸਿਵਲ ਹਸਪਤਾਲ ਪੁੱਜੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।