ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਪੰਜਾਬ ਪੁਲਿਸ ਨੇ ਇੱਕ ਹਫਤੇ ਵਿੱਚ ਪੰਜ ਕਿਲੋ ਹੈਰੋਇਨ,7.89 ਲੱਖ ਰੁਪਏ ਦੀ ਡਰੱਗ ਮਨੀ ਸਮੇਤ 241 ਨਸ਼ਾ ਤਸਕਰ ਫੜੇ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ।

ਪੰਜਾਬ ਪੁਲਿਸ ਨੇ ਇੱਕ ਹਫਤੇ ਵਿੱਚ ਪੰਜ ਕਿਲੋ ਹੈਰੋਇਨ,7.89 ਲੱਖ ਰੁਪਏ ਦੀ ਡਰੱਗ ਮਨੀ ਸਮੇਤ 241 ਨਸ਼ਾ ਤਸਕਰ ਫੜੇ
ਪੰਜਾਬ ਪੁਲਿਸ ਨੇ ਇੱਕ ਹਫਤੇ ਵਿੱਚ ਪੰਜ ਕਿਲੋ ਹੈਰੋਇਨ,7.89 ਲੱਖ ਰੁਪਏ ਦੀ ਡਰੱਗ ਮਨੀ ਸਮੇਤ 241 ਨਸ਼ਾ ਤਸਕਰ ਫੜੇ
Follow Us
tv9-punjabi
| Published: 23 Jan 2023 19:50 PM

ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ਚ ਐਨ.ਡੀ.ਪੀ.ਐਸ. ਐਕਟ ਤਹਿਤ 173 ਐਫਆਈਆਰਜ਼ ਦਰਜ ਕਰਕੇ, ਜਿਸ ਵਿੱਚ 18 ਵਪਾਰਕ ਮਾਮਲੇ ਹਨ, 241 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ ਕੋਲੋਂ 5 ਕਿਲੋ ਹੈਰੋਇਨ, 4.90 ਕਿਲੋ ਅਫੀਮ, 5.92 ਕੁਇੰਟਲ ਭੁੱਕੀ ਅਤੇ 1.95 ਲੱਖ ਫਾਰਮਾ ਓਪੀਓਡਜ਼ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 7.89 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਹਨਾਂ ਦੱਸਿਆ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 13 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 636 ਹੋ ਗਈ ਹੈ ।

ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ 234 ਐਫਆਈਆਰਜ਼ ਦਰਜ ਕਰਕੇ ਚੀਨੀ ਡੋਰ ਦੇ 11364 ਬੰਡਲ ਬਰਾਮਦ ਕੀਤੇ ਹਨ ਅਤੇ ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 255 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਚਾਈਨਾ ਡੋਰ ਨੂੰ ਖਰੀਦਣ/ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...