Defense Minister: ਰੱਖਿਆ ਮੰਤਰੀ ਰਾਜ ਨਾਥ ਸਿੰਘ ਪਹੁੰਚੇ ਡੇਰਾ ਬਿਆਸ, ਡੇਰਾ ਮੁਖੀ ਨਾਲ ਕੀਤੀ ਮੁਲਾਕਾਤ
Dera Radha Soami: 2024 ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ,, ਤੇ ਇਸਦੇ ਤਹਿਤ ਹੀ ਸਿਆਸੀ ਆਗੂਆਂ ਨੇ ਡੇਰਿਆਂ ਦੇ ਵੀ ਚੱਕਰ ਲਗਾਉਣੇ ਸ਼ੁਰੂ ਕਰ ਦਿੱਤੇ ਹੁਣ ਰੱਖਿਆ ਮੰਤਰੀ ਰਾਜ ਨਾਥ ਸਿੰਘ ਵੀ ਡੇਰਾ ਬਿਆਸ ਪਹੁੰਚੇ ਹਨ,,ਜਿਸਦੀ ਸਿਆਸੀ ਹਲਕਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ।
ਪੰਜਾਬ। ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਪੰਜਾਬ ਦੇ ਡੇਰਾ ਬਿਆਸ ਪੁੱਜੇ ਹਨ, ਜਿੱਥੇ ਉਨ੍ਹਾਂ ਨੇ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ ਕੀਤੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡੇਰਾ ਬਿਆਸ ਦੀ ਟੈਕਨਾਲੋਜੀ ਦੇਖੀ ਅਤੇ ਉੱਥੋਂ ਦੇ ਮਾਹੌਲ ਅਤੇ ਖਾਸ ਕਰਕੇ ਉੱਥੋਂ ਦੇ ਅਨੁਸ਼ਾਸਨ ਤੋਂ ਪ੍ਰਭਾਵਿਤ ਹੋਏ। ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਰਾਜ ਕੁਮਾਰ ਵੇਰਕਾ ਵੀ ਉੱਥੇ ਮੌਜੂਦ ਸਨ।
ਰੱਖਿਆ ਮੰਤਰੀ ਦੇ ਡੇਰਾ ਬਿਆਸ ਪਹੁੰਚਣ ਨਾਲ ਸਿਆਸੀ ਹਲਕਿਆਂ ਵਿੱਚ ਚਰਚਾ ਸ਼ੁਰੂ ਹੋ ਗਈ,, ਜਾਣਕਾਰੀ ਅਨੂਸਾਰ 2023 ਦੀਆਂ ਲੋਕਾ ਸਭਾ ਚੋਣਾਂ ਦੀ ਸਾਰੀਆਂ ਪਾਰਟੀਆਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਜਿਸ ਕਾਰਨ ਸਿਆਸੀ ਆਗੂਆਂ ਨੇ ਡੇਰਿਆਂ ਦੇ ਦੌਰ ਵੀ ਸ਼ੁਰੂ ਕਰ ਦਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ 5 ਨਵੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ (Prime Minister Modi) ਵੀ ਡੇਰਾ ਬਿਆਸ ਪੁਹੰਚੇ ਸਨ।
ਪੀਐੱਮ ਨੇ ਵੀ ਕੀਤਾ ਸੀ ਡੇਰੇ ਦਾ ਦੌਰਾ
ਇਸ ਦੌਰਾਨ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਪੀਐੱਮ ਨੇ ਕਰੀਬ ਅੱਧਾ ਘੰਟਾ ਮੁਲਾਕਾਤ ਕੀਤੀ ਸੀ। ਇਸ ਨਾਲ ਹੀ ਨਵੰਬਰ ਵਿੱਚ ਉਦੋਂ ਦੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ ਕੇਂਦਰੀ ਮੰਤਰੀ ਅਜੇ ਭੱਟ ਵੀ ਡੇਰਾ ਬਿਆਸ ਪਹੁੰਚੇ ਸਨ। ਜਿਕਰਯੋਗ ਹੈ ਕਿ ਪੀਐੱਮ ਅਤੇ ਰੱਖਿਆ ਮੰਤਰੀ ਤੋਂ ਇਲਾਵਾ ਰਾਹੁਲ ਗਾਂਧੀ (Rahul Gandhi) ਤੇ ਹੋਰ ਵੀ ਕਈ ਆਗੂ ਡੇਰਾ ਬਿਆਸ ਦਾ ਦੌਰਾ ਕਰ ਚੁੱਕੇ ਹਨ ਪਰ ਅੱਜ ਤੱਕ ਡੇਰੇ ਨੇ ਕਿਸੇ ਵੀ ਪਾਰਟੀ ਦਾ ਸਮਰਥਨ ਕਰਨ ਦਾ ਐਲਾਨ ਨਹੀਂ ਕੀਤਾ। ਡੇਰਾ ਰਾਧਾਸੁਆਮੀ ਕਿਸੇ ਵੀ ਸਿਆਸੀ ਗਤੀਵਿਧੀ ਵਿੱਚ ਹਿੱਸਾ ਨਹੀਂ ਲੈਂਦਾ ਪਰ ਇਸਦੇ ਬਾਵਜੂਦ ਵੀ ਦੇਸ਼ ਦੇ ਰੱਖਿਆ ਮੰਤਰੀ ਦਾ ਇਹ ਦੌਰਾ ਅਹਿਮ ਮੰਨਿਆ ਜਾ ਰਿਹਾ ਹੈ।
ਸਿਆਸੀ ਆਗੂ ਲਗਾ ਰਹੇ ਡੇਰਿਆਂ ਦੇ ਚੱਕਰ
ਜਲੰਧਰ ਜਿਮਨੀ ਚੋਣ ਅਤੇ ਲੋਕ ਸਭਾ ਦੀਆਂ ਚੋਣਾਂ ਕਾਰਨ ਰੱਖਿਆ ਮੰਤਰੀ ਦਾ ਡੇਰਾ ਬਿਆਸ ਦਾ ਦੌਰਾ ਇਹ ਬਹੁਤ ਹੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਜਲੰਧਰ ਜਿਲ੍ਹੇ ਵਿੱਚ ਡੇਰਾ ਬਿਆਸ ਦੇ ਸ਼ੁਰਧਾਲੂ ਵੱਡੀ ਗਿਣਤੀ ਵਿੱਚ ਮੌਜੂਦ ਹਨ। ਇਸ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ Bhagwant Maan) ਵੀ ਜਲੰਧਰ ਦੇ ਡੇਰਾ ਸੱਚਖੰਡ ਬੱਲਾ ਵਿਖੇ ਪਹੁੰਚ ਰਹੇ ਹਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ