AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪਾਉਂਟਾ ਸਾਹਿਬ ‘ਚ ਨਿਹੰਗਾਂ ਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ, ਜੇਲ੍ਹ ‘ਚ ਬੰਦ ਸਾਥੀਆਂ ਨਾਲ ਮੁਲਾਕਾਤ ਲਈ 2 ਦਿਨਾਂ ਦਿੱਤਾ ਸਮਾਂ

ਐਸਐਸਪੀ ਨੇ ਸਾਰੀਆਂ ਧਿਰਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਪੂਰੀ ਘਟਨਾ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਪਾਉਂਟਾ ਸਾਹਿਬ 'ਚ ਨਿਹੰਗਾਂ ਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ, ਜੇਲ੍ਹ 'ਚ ਬੰਦ ਸਾਥੀਆਂ ਨਾਲ ਮੁਲਾਕਾਤ ਲਈ 2 ਦਿਨਾਂ ਦਿੱਤਾ ਸਮਾਂ
(Photo Credit: PTI)
tv9-punjabi
| Updated On: 26 Jun 2026 18:20 PM IST
Share

ਪਾਉਂਟਾ ਸਾਹਿਬ ‘ਚ ਨਿਹੰਗਾਂ ਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ ਬਣ ਗਈ ਹੈ। ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਇਹ ਸਹਿਮਤੀ ਬਣੀ ਹੈ। ਪ੍ਰਸ਼ਾਸਨ ਨੇ ਜੇਲ੍ਹ ‘ਚ ਬੰਦ ਨਿਹੰਗਾਂ ਨਾਲ ਮੁਲਾਕਾਤ ਲਈ 2 ਦਿਨ ਦਾ ਸਮਾਂ ਦਿੱਤਾ ਹੈ। ਨਿਹੰਗਾਂ ਦਾ ਕਹਿਣਾ ਹੈ ਕਿ ਮੁਲਾਕਾਤ ਤੋਂ ਬਾਅਦ ਅਗਲੀ ਰਣਨੀਤੀ ਬਣਾਈ ਜਾਵੇਗੀ। ਨਿਹੰਗਾਂ ਨੇ ਕਿਹਾ ਹੈ ਕਿ ਹਾਲੇ ਸੀਂ ਵਾਪਸੀ ਨਹੀਂ ਕਰਾਂਗੇ।

ਦੇਹਰਾਦੂਨ ਵੱਲ ਮਾਰਚ ਕਰਨ ਵਾਲੇ ਕੁਝ ਨਿਹੰਗ ਅਜੇ ਵੀ ਪਾਉਂਟਾ ਸਾਹਿਬ ਵਿੱਚ ਡੇਰਾ ਲਾਈ ਬੈਠੇ ਹਨ। ਹਰਿਦੁਆਰ ਦੇ ਐਸਐਸਪੀ ਨਵਨੀਤ ਸਿੰਘ ਭੁੱਲਰ ਨੇ ਪਾਉਂਟਾ ਸਾਹਿਬ ਦਾ ਦੌਰਾ ਕੀਤਾ ਅਤੇ ਨਿਹੰਗ ਜਥੇਦਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਆਪਣੀਆਂ ਮੰਗਾਂ ਅਤੇ ਉਤਰਾਖੰਡ ਮਾਰਚ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।

ਐਸਐਸਪੀ ਨੇ ਸਾਰੀਆਂ ਧਿਰਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਪੂਰੀ ਘਟਨਾ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

(Photo Credit: PTI)

ਨਿਹੰਗ ਜਥੇਦਾਰ ਅਕਾਲੀ ਜਗਦੀਪ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸਕਾਰਾਤਮਕ ਹੁੰਗਾਰਾ ਦਿੱਤਾ ਹੈ ਅਤੇ ਦੋ ਦਿਨ ਦਾ ਸਮਾਂ ਮੰਗਿਆ ਹੈ। ਉਦੋਂ ਤੱਕ ਉਹ ਪਾਉਂਟਾ ਸਾਹਿਬ ਵਿੱਚ ਹੀ ਰਹਿਣਗੇ ਅਤੇ ਵਾਪਸ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਉਨ੍ਹਾਂ ਦੇ ਚਾਰ ਸਾਥੀਆਂ ਦੀ ਰਿਹਾਈ, ਦਰਜ ਕੀਤੇ ਗਏ ਮਾਮਲੇ ਦੀ ਨਿਰਪੱਖ ਜਾਂਚ ਅਤੇ ਕਥਿਤ ਪੁਲਿਸ ਕਾਰਵਾਈ ਦੀ ਜਾਂਚ ਹਨ। ਪ੍ਰਸ਼ਾਸਨ ਦੇ ਯਕੀਨ’ਤੇ ਭਰੋਸਾ ਹੈ, ਪਰ ਲੋੜ ਪੈਣ ‘ਤੇ ਉਹ ਉੱਤਰਾਖੰਡ ਵੱਲ ਹੋਰ ਮਾਰਚ ਕਰਨ ਦਾ ਫੈਸਲਾ ਵੀ ਕਰ ਸਕਦੇ ਹਨ।

ਮੋਹਾਲੀ ਦੇ ਗੁਰਦੁਆਰੇ ਤੋਂ ਮਿਲ ਰਹੀਆਂ ਹਦਾਇਤਾਂ

ਸੂਤਰਾਂ ਅਨੁਸਾਰ, ਉਨ੍ਹਾਂ ਨੂੰ ਪੰਜਾਬ ਦੇ ਮੋਹਾਲੀ ਸਥਿਤ ਸੋਹਾਣਾ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਹਦਾਇਤਾਂ ਮਿਲ ਰਹੀਆਂ ਹਨ। ਉਤਰਾਖੰਡ ਪੁਲਿਸ ਦਾ ਖੁਫੀਆ ਨੈੱਟਵਰਕ ਵੀ ਇਸ ਮਾਮਲੇ ਸਬੰਧੀ ਸਰਗਰਮ ਹੋ ਗਿਆ ਹੈ ਅਤੇ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ।

ਇਸ ਮਾਮਲੇ ਵਿੱਚ ਕੁਲਹਾਲ ਚੌਕੀ ਇੰਚਾਰਜ (ਵਿਕਾਸਨਗਰ) ਨੇ ਅਣਪਛਾਤੇ ਨਿਹੰਗ ਸਿੱਖਾਂ ਖਿਲਾਫ ਐਫਆਈਆਰ ਦਰਜ ਕਰਵਾਈ ਹੈ। ਇਲਜ਼ਾਮ ਹੈ ਕਿ 25 ਜੂਨ ਨੂੰ, ਜਦੋਂ ਪੁਲਿਸ, ਪੀਏਸੀ ਅਤੇ ਆਈਟੀਬੀਪੀ ਨੇ ਕੁਲਹਾਲ ਸਰਹੱਦ ‘ਤੇ ਰੋਕਿਆ, ਤਾਂ ਨਿਹੰਗਾਂ ਨੇ ਛੋਟੇ ਸਮੂਹਾਂ ਵਿੱਚ ਸ਼ਾਂਤੀਪੂਰਵਕ ਯਾਤਰਾ ਕਰਨ ਦੀ ਅਪੀਲ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।

(Photo Credit: PTI)

ਉਨ੍ਹਾਂ ਨੇ ਆਪਣੇ ਸਾਰੇ ਹਥਿਆਰਾਂ ਨਾਲ ਇਕੱਠੇ ਜਾਣ ਅਤੇ ਆਪਣੇ ਗ੍ਰਿਫ਼ਤਾਰ ਸਾਥੀਆਂ ਦੀ ਰਿਹਾਈ ਦੀ ਮੰਗ ਕਰਨ ‘ਤੇ ਜ਼ੋਰ ਦਿੱਤਾ। ਇਸ ਤੋਂ ਬਾਅਦ, ਨਿਹੰਗਾਂ ਨੇ ਤਲਵਾਰਾਂ, ਗਦਾ ਅਤੇ ਕੁਹਾੜੀਆਂ ਵਰਗੇ ਹਥਿਆਰਾਂ ਦੀ ਵਰਤੋਂ ਕਰਦਿਆਂ, ਮੁੱਖ ਪੁਲਿਸ ਬੈਰੀਕੇਡ ਤੋੜ ਦਿੱਤਾ। ਪਾਰਕ ਕੀਤੀਆਂ ਗੱਡੀਆਂ ਦੀ ਭੰਨਤੋੜ ਕੀਤੀ ਅਤੇ ਡਿਊਟੀ ‘ਤੇ ਮੌਜੂਦ ਪੁਲਿਸ ਫੋਰਸ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਅਤੇ ਦੇਹਰਾਦੂਨ ਵੱਲ ਅੱਗੇ ਵੱਧ ਗਏ।

ਇਸ ਦੌਰਾਨ, ਅੱਜ ਸਵੇਰੇ, ਦੇਹਰਾਦੂਨ ਦੇ ਜ਼ਿਲ੍ਹਾ ਮੈਜਿਸਟ੍ਰੇਟ ਆਸ਼ੀਸ਼ ਚੌਹਾਨ ਅਤੇ ਐਸਐਸਪੀ ਪ੍ਰਮੋਦ ਸਿੰਘ ਡੋਬਲ ਨੇ ਉੱਤਰਾਖੰਡ ਸਰਹੱਦ ‘ਤੇ ਪ੍ਰਬੰਧਾਂ ਦਾ ਨਿਰੀਖਣ ਕੀਤਾ।

Follow Us
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...