AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ‘ਚ ਦਿੱਲੀ ਸਰਕਾਰ ਦੇ ਮੰਤਰੀ ‘ਤੇ FIR, ਆਤਿਸ਼ੀ ਦੀ ਵੀਡੀਓ ਨਾਲ ਛੇੜ-ਛਾੜ ਦਾ ਇਲਜ਼ਾਮ

ਪੁਲਿਸ ਨੇ ਕਿਹਾ ਹੈ ਕਿ ਆਤਿਸ਼ੀ ਦੀ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ ਗਈ, ਜਿਸ 'ਚ ਉਨ੍ਹਾਂ ਨੇ ਕਿਤੇ ਵੀ 'ਗੁਰੂ' ਸ਼ਬਦ ਦਾ ਇਸਤੇਮਾਲ ਨਹੀਂ ਕੀਤਾ। ਇਸ ਤਰ੍ਹਾਂ ਉਨ੍ਹਾਂ ਦੀ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ।

ਜਲੰਧਰ 'ਚ ਦਿੱਲੀ ਸਰਕਾਰ ਦੇ ਮੰਤਰੀ 'ਤੇ FIR, ਆਤਿਸ਼ੀ ਦੀ ਵੀਡੀਓ ਨਾਲ ਛੇੜ-ਛਾੜ ਦਾ ਇਲਜ਼ਾਮ
ਜਲੰਧਰ ‘ਚ ਦਿੱਲੀ ਸਰਕਾਰ ਦੇ ਮੰਤਰੀ ‘ਤੇ FIR
davinder-kumar-jalandhar
| Updated On: 09 Jan 2026 23:30 PM IST
Share

ਜਲੰਧਰ ‘ਚ ਦਿੱਲੀ ਸਰਕਾਰ ਦੇ ਮੰਤਰੀ ਕਪਿਲ ਮਿਸ਼ਰਾ ਦੇ ਖਿਲਾਫ਼ ਵਿਰੋਧੀ ਧਿਰ ਦੀ ਨੇਤਾ ਤੇ ਵਿਧਾਇਕ ਆਤਿਸ਼ੀ ਦੀ ਵੀਡੀਓ ਨੂੰ ਲੈ ਕੇ ਐਫਆਈਆਰ ਹੋਈ ਹੈ। ਇਸ ਐਫਆਈਆਰ ‘ਚ ਵੀਡੀਓ ਨਾਲ ਛੇੜ-ਛਾੜ ਦੀ ਗੱਲ ਕਹੀ ਗਈ ਹੈ। ਜਲੰਧਰ ਪੁਲਿਸ ਨੇ ਐਫਆਈਆਰ ਦਰਜ ਕਰਨ ਦੀ ਜਾਣਕਾਰੀ ਐਕਸ ‘ਤੇ ਪੋਸਟ ਕੀਤੀ ਹੈ। ਉੱਥ ਹੀ, ਪੁਲਿਸ ਨੇ ਕਿਹਾ ਹੈ ਕਿ ਆਤਿਸ਼ੀ ਦੀ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ ਗਈ, ਜਿਸ ‘ਚ ਉਨ੍ਹਾਂ ਨੇ ਕਿਤੇ ਵੀ ‘ਗੁਰੂ‘ ਸ਼ਬਦ ਦਾ ਇਸਤੇਮਾਲ ਨਹੀਂ ਕੀਤਾ ਗਿਆ। ਇਸ ਤਰ੍ਹਾਂ ਉਨ੍ਹਾਂ ਦੀ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ। ਇਹ ਜਾਣਕਾਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਸਾਂਝੀ ਕੀਤੀ ਗਈ ਹੈ।

ਜਲੰਧਰ ਪੁਲਿਸ ਕਮਿਸ਼ਨਰੇਟ ਦੇ ਬੁਲਾਰੇ ਨੇ ਦੱਸਿਆ ਕਿ ਇਕਬਾਲ ਸਿੰਘ ਦੀ ਸ਼ਿਕਾਇਤ ਤੇ ਇਸ ਮਾਮਲੇ ‘ਚ ਕਾਰਵਾਈ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਸੋਸ਼ਲ ਮੀਡੀਆ ਤੇ ਆਤਿਸ਼ੀ ਦੀ ਇੱਕ ਵੀਡੀਓ ਕਲਿੱਪ ਭੜਕਾਊ ਸੁਰਖੀਆਂ ਨਾਲ ਅਪਲੋਡ ਕੀਤੀ ਗਈ, ਜਿਸ ‘ਚ ਉਨ੍ਹਾਂ ਨੂੰ ਗੁਰੂਆਂ ਵਿਰੁੱਧ ਕਥਿਤ ਤੌਰ ਤੇ ਅਪਮਾਨਜਨਕ ਟਿੱਪਣੀਆਂ ਕਰਦੇ ਹੋਏ ਦਿਖਾਇਆ ਗਿਆ।

ਪੁਲਿਸ ਬੁਲਾਰੇ ਨੇ ਦੱਸਿਆ ਕਿ ਇਸ ਵੀਡੀਓ ਕਲਿੱਪ ਦੀ ਵਿਗਿਆਨਕ ਤੇ ਫੋਰੈਂਸਿਕ ਜਾਂਚ ਕਰਵਾਈ ਗਈ। ਇਹ ਵੀਡੀਓ ਕਪਿਲ ਮਿਸ਼ਰਾ ਦੇ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਡਾਊਨਲੋਡ ਕਰਕੇ ਫੋਰੈਂਸਿਕ ਸਾਇੰਸ ਲੈਬੋਰਟਰੀ, ਐਸਏਐਸ ਨਗਰ (ਮੁਹਾਲੀ) ਨੂੰ ਭੇਜੀ ਗਈ ਸੀ।

ਫੋਰੈਂਸਿਕ ਸਾਇੰਸ ਲੈਬੋਰਟਰੀ ਵੱਲੋਂ 9 ਜਨਵਰੀ 2026 ਨੂੰ ਦਿੱਤੀ ਗਈ ਰਿਪੋਰਟ ‘ਚ ਸਾਫ਼ ਹੋਇਆ ਹੈ ਕਿ ਆਤਿਸ਼ੀ ਨੇ ਆਪਣੀ ਆਡੀਓ ‘ਚ ਕਿਤੇ ਵੀ ਗੁਰੂ ਸ਼ਬਦ ਦੀ ਵਰਤੋਂ ਨਹੀਂ ਕੀਤੀ। ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਵੀਡੀਓ ਨਾਲ ਛੇੜਛਾੜ ਕਰਕੇ ਉਸ ‘ਚ ਅਜਿਹੇ ਸ਼ਬਦ ਸ਼ਾਮਲ ਕੀਤੇ ਗਏ ਹਨ, ਜੋ ਆਤਿਸ਼ੀ ਵੱਲੋਂ ਬੋਲੇ ਹੀ ਨਹੀਂ ਗਏ। ਪੁਲਿਸ ਅਨੁਸਾਰ ਇਹ ਮਾਮਲਾ ਸੋਸ਼ਲ ਮੀਡੀਆ ਤੇ ਗਲਤ ਤੇ ਭੜਕਾਊ ਸਮੱਗਰੀ ਫੈਲਾਉਣ ਨਾਲ ਜੁੜਿਆ ਹੋਇਆ ਹੈ ਤੇ ਇਸ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...