AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਦਿੱਲੀ ਕਿਸਾਨ ਮਹਾਪੰਚਾਇਤ ‘ਚ 550 ਜਥੇਬੰਦੀਆਂ ਹੋ ਰਹੀਆਂ ਇਕੱਠੀਆਂ, ਪੰਜਾਬ ਤੋਂ ਕਿਸਾਨਾਂ ਨੇ ਪਾਏ ਚਾਲੇ

ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਅਮਰੀਕਾ 'ਚ ਖੇਤੀਬਾੜੀ ਵੱਡੇ ਪੱਧਰ 'ਤੇ ਕੀਤੀ ਜਾਂਦੀ ਹੈ, ਜਿੱਥੇ ਹਜ਼ਾਰਾਂ ਏਕੜਾਂ 'ਚ ਫਾਰਮ ਹਨ ਤੇ ਸਰਕਾਰ ਆਪਣੇ ਕਿਸਾਨਾਂ ਨੂੰ ਵੱਡੀ ਸਬਸਿਡੀ ਦਿੰਦੀ ਹੈ। ਇਸ ਦੇ ਉਲਟ ਭਾਰਤ 'ਚ ਜ਼ਿਆਦਾਤਰ ਕਿਸਾਨਾਂ ਕੋਲ ਦੋ ਤੋਂ ਢਾਈ ਏਕੜ ਜ਼ਮੀਨ ਹੈ ਤੇ ਉਨ੍ਹਾਂ ਨੂੰ ਬਹੁਤ ਘੱਟ ਸਰਕਾਰੀ ਸਹਾਇਤਾ ਮਿਲਦੀ ਹੈ।

ਦਿੱਲੀ ਕਿਸਾਨ ਮਹਾਪੰਚਾਇਤ 'ਚ 550 ਜਥੇਬੰਦੀਆਂ ਹੋ ਰਹੀਆਂ ਇਕੱਠੀਆਂ, ਪੰਜਾਬ ਤੋਂ ਕਿਸਾਨਾਂ ਨੇ ਪਾਏ ਚਾਲੇ
lalit-sharma
| Updated On: 20 Jul 2026 14:24 PM IST
Share

ਭਾਰਤ-ਅਮਰੀਕਾ ਵਿਚਾਲੇ ਹੋਣ ਜਾ ਰਹੇ ਟਰੇਡ ਸਮਝੌਤੇ ਦੇ ਵਿਰੋਧ ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 21 ਜੁਲਾਈ ਨੂੰ ਦਿੱਲੀ ਵਿੱਚ ਹੋਣ ਵਾਲੀ ਮਹਾਪੰਚਾਇਤ ਲਈ ਪੰਜਾਬ ਤੋਂ ਵੀ ਵੱਡੀ ਗਿਣਤੀ ‘ਚ ਕਿਸਾਨ ਰਵਾਨਾ ਹੋਏ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਬਿਆਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਬਚਾਓ ਮੋਰਚੇ ਦੇ ਸੱਦੇ ‘ਤੇ ਕਰੀਬ 550 ਜਥੇਬੰਦੀਆਂ ਇਸ ਮਹਾਪੰਚਾਇਤ ‘ਚ ਹਿੱਸਾ ਲੈਣਗੀਆਂ।

ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਟਰੇਡ ਡੀਲ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਤੇ ਆਮ ਲੋਕਾਂ ਦੇ ਹਿੱਤ ‘ਚ ਨਹੀਂ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਇਸ ਸਮਝੌਤੇ ਰਾਹੀਂ ਭਾਰਤ ਸਰਕਾਰ ਅਮਰੀਕੀ ਕੰਪਨੀਆਂ ਤੇ ਉਥੋਂ ਦੇ ਕਿਸਾਨਾਂ ਨੂੰ ਫਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਭਾਰਤ ਦੇ ਛੋਟੇ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਅਮਰੀਕਾ ‘ਚ ਖੇਤੀਬਾੜੀ ਵੱਡੇ ਪੱਧਰ ‘ਤੇ ਕੀਤੀ ਜਾਂਦੀ ਹੈ, ਜਿੱਥੇ ਹਜ਼ਾਰਾਂ ਏਕੜਾਂ ‘ਚ ਫਾਰਮ ਹਨ ਤੇ ਸਰਕਾਰ ਆਪਣੇ ਕਿਸਾਨਾਂ ਨੂੰ ਵੱਡੀ ਸਬਸਿਡੀ ਦਿੰਦੀ ਹੈ। ਇਸ ਦੇ ਉਲਟ ਭਾਰਤ ‘ਚ ਜ਼ਿਆਦਾਤਰ ਕਿਸਾਨਾਂ ਕੋਲ ਦੋ ਤੋਂ ਢਾਈ ਏਕੜ ਜ਼ਮੀਨ ਹੈ ਤੇ ਉਨ੍ਹਾਂ ਨੂੰ ਬਹੁਤ ਘੱਟ ਸਰਕਾਰੀ ਸਹਾਇਤਾ ਮਿਲਦੀ ਹੈ। ਅਜਿਹੇ ਹਾਲਾਤਾਂ ‘ਚ ਜੇਕਰ ਅਮਰੀਕਾ ਤੋਂ ਸਸਤਾ ਖੇਤੀ ਉਤਪਾਦ ਭਾਰਤ ‘ਚ ਆਇਆ ਤਾਂ ਭਾਰਤੀ ਕਿਸਾਨ ਖੁੱਲ੍ਹੀ ਮੰਡੀ ‘ਚ ਮੁਕਾਬਲਾ ਨਹੀਂ ਕਰ ਸਕਣਗੇ, ਜਿਸ ਨਾਲ ਉਨ੍ਹਾਂ ਦੀ ਆਮਦਨ ਤੇ ਖੇਤੀ ਦੋਵਾਂ ਨੂੰ ਵੱਡਾ ਨੁਕਸਾਨ ਹੋਵੇਗਾ।

“ਪਹਿਲੀਆਂ ਸਰਕਾਰਾਂ ਨੇ ਖੇਤੀਬਾੜੀ ਨੂੰ ਵਿਦੇਸ਼ੀ ਦਖ਼ਲ ਤੋਂ ਬਚਾ ਰੱਖਿਆ ਸੀ”

ਉਨ੍ਹਾਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਖੇਤੀਬਾੜੀ ਖੇਤਰ ਨੂੰ ਵਿਦੇਸ਼ੀ ਦਖ਼ਲ ਤੋਂ ਬਚਾ ਕੇ ਰੱਖਿਆ ਸੀ, ਪਰ ਮੌਜੂਦਾ ਕੇਂਦਰ ਸਰਕਾਰ ਅਮਰੀਕਾ ਦੇ ਦਬਾਅ ਹੇਠ ਇਹ ਸਮਝੌਤਾ ਕਰਨ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਡੀਲ ਸਿਰਫ਼ ਕਿਸਾਨਾਂ ਹੀ ਨਹੀਂ, ਸਗੋਂ ਛੋਟੇ ਦੁਕਾਨਦਾਰਾਂ ਤੇ ਹੋਰ ਵਰਗਾਂ ਦੇ ਰੋਜ਼ਗਾਰ ‘ਤੇ ਵੀ ਮਾੜਾ ਅਸਰ ਪਾਏਗੀ।

ਕਿਸਾਨ ਆਗੂ ਨੇ ਦੱਸਿਆ ਕਿ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਹੋਣ ਵਾਲੀ ਮਹਾਪੰਚਾਇਤ ‘ਚ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੱਡੀ ਗਿਣਤੀ ‘ਚ ਕਿਸਾਨ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਰਸਤੇ ‘ਚ ਰੋਕਦੀ ਹੈ ਤਾਂ ਵੀ ਜਿੱਥੇ ਰੋਕਿਆ ਜਾਵੇਗਾ, ਉੱਥੇ ਹੀ ਸ਼ਾਂਤਮਈ ਢੰਗ ਨਾਲ ਆਪਣਾ ਪ੍ਰੋਗਰਾਮ ਕੀਤਾ ਜਾਵੇਗਾ ਤੇ ਲੋਕਾਂ ਤੱਕ ਆਪਣੀ ਗੱਲ ਪਹੁੰਚਾਈ ਜਾਵੇਗੀ।

ਮੰਗਾਂ ਮੰਨੇ ਜਾਣ ਤੱਕ ਅੰਦੋਲਨ ਨਹੀਂ ਰੁਕੇਗਾ: ਬੰਡਾਲਾ

ਜਰਮਨਜੀਤ ਸਿੰਘ ਬੰਡਾਲਾ ਨੇ ਸਪੱਸ਼ਟ ਕੀਤਾ ਕਿ ਇਹ ਅੰਦੋਲਨ ਦੀ ਸਿਰਫ਼ ਸ਼ੁਰੂਆਤ ਹੈ। ਜੇਕਰ ਕੇਂਦਰ ਸਰਕਾਰ ਭਾਰਤ-ਅਮਰੀਕਾ ਟਰੇਡ ਡੀਲ ਨੂੰ ਰੱਦ ਨਹੀਂ ਕਰਦੀ ਤੇ ਕਿਸਾਨਾਂ ਦੀਆਂ ਮੰਗਾਂ ਨੂੰ ਸਵੀਕਾਰ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ‘ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਆਪਣੇ ਹੱਕਾਂ ਦੀ ਲੜਾਈ ਜਾਰੀ ਰੱਖਣਗੀਆਂ ਤੇ ਮੰਗਾਂ ਮੰਨੇ ਜਾਣ ਤੱਕ ਅੰਦੋਲਨ ਨਹੀਂ ਰੁਕੇਗਾ।

Follow Us
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...