AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ਦਿੱਲੀ ਤੋਂ ਸਿੱਖ ਕੌਮ ਨੂੰ ਸ਼ਰਮਸਾਰ ਕਰਨ ਵਾਲੀ ਵੀਡੀਓ ਆਈ ਸਾਹਮਣੇ

Viral Video: ਦਿੱਲੀ 'ਚ ਗੁਰਦੁਆਰਾ ਸਾਹਿਬ ਦੇ ਗੇਟ ਦੇ ਬਾਹਰ ਸ਼ਰੇਆਮ ਸ਼ਰਾਬ ਦੀਆਂ ਬੋਤਲਾਂ ਅਤੇ ਲੋਕ ਸਾਫ ਦਿਖਾਈ ਦੇ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਲੈ ਕੇ ਭਾਈ ਦਵਿੰਦਰ ਸਿੰਘ ਸੰਤ ਸਿਪਾਹੀ ਗਰੁੱਪ ਲੁਧਿਆਣਾ ਨੇ ਇਤਰਾਜ਼ ਜਤਾਇਆ ਹੈ।

Viral Video: ਦਿੱਲੀ ਤੋਂ ਸਿੱਖ ਕੌਮ ਨੂੰ ਸ਼ਰਮਸਾਰ ਕਰਨ ਵਾਲੀ ਵੀਡੀਓ ਆਈ ਸਾਹਮਣੇ
ਦਿੱਲੀ ਤੋਂ ਸਿੱਖ ਕੌਮ ਨੂੰ ਸ਼ਰਮਸਾਰ ਕਰਨ ਵਾਲਿਆਂ ਤਸਵੀਰਾਂ ।
rajinder-arora-ludhiana
| Published: 12 Mar 2023 15:50 PM IST
Share
ਲੁਧਿਆਣਾ ਨਿਊਜ਼: ਹੋਲੀ ਦੇ ਤਿਉਹਾਰ ਮੌਕੇ ਦਿੱਲੀ ‘ਚ ਗੁਰਦੁਆਰਾ ਸਾਹਿਬ ਦੇ ਗੇਟ ਦੇ ਬਾਹਰ ਸ਼ਰੇਆਮ ਸ਼ਰਾਬ ਦੀਆਂ ਬੋਤਲਾਂ ਅਤੇ ਲੋਕ ਸਾਫ ਦਿਖਾਈ ਦੇ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ (Viral) ਹੋ ਰਹੀ ਹੈ। ਇਸ ਵੀਡੀਓ ਨੂੰ ਲੈ ਕੇ ਭਾਈ ਦਵਿੰਦਰ ਸਿੰਘ ਸੰਤ ਸਿਪਾਹੀ ਗਰੁੱਪ ਲੁਧਿਆਣਾ ਨੇ ਇਤਰਾਜ਼ ਜਤਾਇਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦਿੱਲੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਉੱਚ ਅਧਿਆਕਾਰੀਆਂ ਨੂੰ ਵੀ ਫੋਨ ‘ਤੇ ਖਰੀਆਂ ਖਰੀਆਂ ਵੀ ਸੁਣਾਈਆਂ ਗਈਆਂ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਜਲਦ ਕਾਰਵਾਈ ਨਾ ਹੋਈ ਤਾਂ ਮੈਂ ਆਪ ਨਿਹੰਗ ਸਿੰਘ ਜਥੇਬੰਦੀਆਂ ਲੈ ਕੇ ਆਵਾਂਗਾ ਅਤੇ ਘੋੜਿਆਂ ਦੀਆਂ ਪੂਛਾਂ ਨਾਲ ਬੰਨ੍ਹ ਕੇ ਇਨ੍ਹਾਂ ਨੂੰ ਦਿੱਲੀ ਦੀਆਂ ਸੜਕਾਂ ‘ਤੇ ਘਸੀਟਾਗਾ।

ਅਜਿਹਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਇਸ ਘਟਨਾ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਕਤ ਵਿੱਚ ਆਈ ਅਤੇ ਉਨ੍ਹਾਂ ਵੱਲੋਂ ਇਸ ਮਾਮਲੇ ‘ਚ ਵੀਡੀਓ ਦੇ ਅਧਾਰ ਤੇ ਉੱਚ ਪੱਧਰੀ ਤੌਰ ‘ਤੇ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦਿੱਲੀ ਕਮੇਟੀ ਨੇ ਵੀ ਭਰੋਸਾ ਜਤਾਇਆ ਹੈ ਕਿ ਅਜਿਹਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

ਕੀ ਹੈ ਪੂਰਾ ਮਾਮਲਾ ?

ਦਰਅਸਲ ਸੋਸ਼ਲ ਮੀਡੀਆ ‘ਤੇ ਇੱਕ ਵੀਡਿਓ ਬਹੁਤ ਹੀ ਤੇਜੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਸਰਦਾਰ ਲੋਕ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਜੈਕਾਰੇ ਲੱਗਾ ਰਹੇ ਹਨ। ਉਨ੍ਹਾਂ ਦੇ ਸਾਹਮਣੇ ਇੱਕ ਮੇਜ ਸਜਿਆ ਹੋਇਆ ਹੈ ਜਿਸ ਉਪਰ ਕਈ ਤਰ੍ਹਾਂ ਦੀ ਸ਼ਰਾਬ ਰੱਖੀ ਹੋਈ ਹੈ। ਇਹ ਵੀਡਿਓ ਹੋਲੀ ਵਾਲੇ ਦਿਨ ਦੀ ਦੱਸੀ ਜਾ ਰਹੀ ਹੈ। ਇਹ ਵੀਡਿਓ ਵਾਇਰਲ ਹੋਣ ਤੋਂ ਬਾਅਦ ਸਿੱਖ ਕੌਮ ਦੇ ਲੋਕਾਂ ਵਿੱਚ ਨਿਰਾਸ਼ਾ ਵੇਖੀ ਜਾ ਰਹੀ ਹੈ। ਜਿਸ ਤੋਂ ਬਾਅਦ ਜਥੇਬੰਦੀਆਂ ਦੇ ਆਗੂਆਂ ਨੇ ਇਸ ਨੂੰ ਬੇਅਦਬੀ ਦੱਸਿਆ ਹੈ। ਇਹ ਵੀਡਿਓ ਦਿੱਲੀ ਸਥਿਤ ਮਾਲਵੀਆ ਨਗਰ ਦੀ ਦੱਸੀ ਜਾ ਰਹੀ ਹੈ। ਸੰਤ ਸਿਪਾਹੀ ਸੁਸਾਇਟੀ ਲੁਧਿਆਣਾ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ ਖਾਲਸਾ ਨੇ ਇਸ ਵੀਡੀਓ ‘ਤੇ ਇਤਰਾਜ਼ ਜਤਾਇਆ ਹੈ ਅਤੇ ਕਿਹਾ ਕਿ ਲੋਕ ਸਿੱਖ ਕੌਮ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਨੇ ਗੁਰਦਆਰਾ ਪ੍ਰਬੰਧਕ ਕਮਟੀ ਦੇ ਪ੍ਰਧਾਨ ਅਤੇ ਸ੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਇਸ ਵੀਡਿਓ ‘ਤੇ ਫੋਰਨ ਐਕਸ਼ਨ ਲੈਣ ਦੀ ਅਪੀਲ ਕੀਤੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...